ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਮਹਾਪਰਿਨਿਰਵਾਨ ਦਿਵਸ ‘ਤੇ ਆਪ ਆਗੂਆਂ ਨੇ ਦਿੱਤੀ ਸ਼ਰਧਾਂਜਲੀ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ-ਗੌਰਵ ਮੜੀਆ। ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ 66ਵੇਂ ਮਹਾਪਰਿਨਿਰਵਾਨ ਦਿਵਸ ‘ਤੇ ‘ਆਪ’ ਦੇ ਜ਼ਿਲ੍ਹਾ ਕਪੂਰਥਲਾ ਦੇ ਆਗੂ ਗੁਰਪਾਲ ਸਿੰਘ ਇੰਡੀਅਨ ਸੂਬਾ ਸਕੱਤਰ, ਕੰਵਰ ਇਕਬਾਲ ਜ਼ਿਲ੍ਹਾ ਵਪਾਰ ਮੰਡਲ ਦੇ ਪ੍ਰਧਾਨ ਅਤੇ ‘ਆਪ’ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਨੇ ਉਹਨਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਇਸ ਮੌਕੇ ‘ਆਪ’ ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਜੋ ਦੇਸ਼ ਦੇ ਸੰਵਿਧਾਨ ਦੇ ਪ੍ਰਮੁੱਖ ਸਨ  ਨੇ ਕਾਫੀ ਮਿਹਨਤ ਤੋਂ ਬਾਅਦ ਇਸ ਸੰਵਿਧਾਨ ਨੂੰ ਅੰਤਿਮ ਰੂਪ ਦਿੱਤਾ, ਜਿਸ ਦੇ ਲਾਗੂ ਹੋਣ ਨਾਲ ਹਰ ਵਿਅਕਤੀ ਨੂੰ ਉਸ ਦੇ ਮੌਲਿਕ ਅਧਿਕਾਰ ਮਿਲੇ ਅਤੇ ਹਰ ਵਿਅਕਤੀ ਨੂੰ ਬਰਾਬਰਤਾ ਅਤੇ ਵਿਅਕਤੀਗਤ ਆਜ਼ਾਦੀ ਨਾਲ ਬੋਲਣ ਦਾ ਅਧਿਕਾਰ ਮਿਲਿਆ।

Advertisements

‘ਆਪ’ ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਨੇ ਇਸ ਸੰਵਿਧਾਨ ਵਿੱਚ ਹਰ ਵਰਗ ਅਤੇ ਖਾਸ ਕਰਕੇ ਕਿਰਤੀ ਲੋਕਾਂ ਨੂੰ ਵਿਸ਼ੇਸ਼ ਸਥਾਨ ਦਿੱਤਾ ਹੈ, ਜਿਸ ਕਾਰਨ ਉਨ੍ਹਾਂ ਦਾ ਸ਼ੋਸ਼ਣ ਰੁਕਿਆ ਹੈ ਅਤੇ ਅੱਜ ਹਰ ਭਾਰਤੀ ਨੂੰ ਉਨ੍ਹਾਂ ਦੀ ਮਹਾਨਤਾ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।  ‘ਆਪ’ ਆਗੂਆਂ ਨੇ ਹਰ ਆਮ ਆਦਮੀ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਮੇਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਬਾਬਾ ਸਾਹਿਬ ਦੀਆਂ ਨੀਤੀਆਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਹੈ, ਜਿਸ ਕਾਰਨ ਹਰ ਵਰਗ ਦੇ ਲੋਕਾਂ ਨੂੰ ਤਰੱਕੀ ਦੇ ਬਰਾਬਰ ਮੌਕੇ ਮਿਲੇ ਹਨ ਅਤੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਹਰ ਕੰਮ ਲੋਕਤੰਤਰੀ ਢੰਗ ਨਾਲ ਕੀਤਾ ਜਾਵੇ ਜਿਸ ਵਿੱਚ ਕਿਸੇ ਵੀ ਵਰਗ ਦੀ ਅਣਦੇਖੀ ਨਾ ਕੀਤੀ ਜਾਵੇ।ਇਸ ਮੌਕੇ ‘ਆਪ’ ਆਗੂ ਸੇਵਾਮੁਕਤ ਡੀਐਸਪੀ ਗੁਰਨਾਮ ਸਿੰਘ ਸਿੰਘ ਅਨਮੋਲ ਗਿੱਲ, ਯਸ਼ਪਾਲ ਆਜ਼ਾਦ, ਰਾਜਵਿੰਦਰ ਸਿੰਘ ਧੰਨਾ, ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here