ਧਾਮੀ ਨੂੰ ਪ੍ਰਧਾਨ ਚੁਣੇ ਜਾਣ ਤੇ ਸ਼ਬਦ ਗੁਰੂ ਸਮਾਗਮ ਆਯੋਜਿਤ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਹਰਜਿੰਦਰ ਸਿੰਘ ਜੀ ਧਾਮੀ ਨੂੰ ਸਿੱਖਾਂ ਦੀ ਨੁਮਾਂਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦੂਜੀ ਵਾਰ ਮੁੱਖ ਸੇਵਾਦਾਰ (ਪ੍ਰਧਾਨ) ਚੁਣੇ ਜਾਣ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜੋ਼ਨ, ਗੁਰਸ਼ਬਦ ਪ੍ਰਕਾਸ਼ ਕੀਰਤਨ ਕੌਂਸਲ ਗੜਦੀਵਾਲਾ ਵਲੋਂ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ, ਚੜ੍ਹਦੀਕਲਾ ਦੀ ਅਰਦਾਸ ਕਰਨ ਅਤੇ ਸ ਹਰਜਿੰਦਰ ਸਿੰਘ ਧਾਮੀ ਦਾ ਵਿਸ਼ੇਸ਼ ਸਨਮਾਨ ਕਰਨ ਲਈ ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਸ਼ਬਦ ਗੁਰੂ ਸਮਾਗਮ ਦਾ ਆਯੋਜਨ ਕੀਤਾ ਗਿਆ।

Advertisements

ਸਮਾਗਮ ਵਿਚ ਭਾਈ ਨਛੱਤਰ ਸਿੰਘ ਜੀ ਬ੍ਰਹਮਜੀਤ ਵਲੋਂ ਬਾਣੀ ਦੇ ਪਾਠ, ਭਾਈ ਸਰਬਜੀਤ ਸਿੰਘ ਯੂ ਐੱਸ ਏ ਵਾਲਿਆਂ ਵਲੋਂ ਰਸਭਿੰਨਾ ਕੀਰਤਨ, ਸ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਹਰਵਿੰਦਰ ਸਿੰਘ ਨੰਗਲ ਈਸ਼ਰ, ਨਵਪ੍ਰੀਤ ਸਿੰਘ ਮੰਡਿਆਲਾ, ਅਮਰੀਕ ਸਿੰਘ ਕਬੀਰਪੁਰ, ਕੇਂਦਰ ਦੇ ਡਾਇਰੈਕਟਰ ਡਾ. ਜਸਵਿੰਦਰ ਸਿੰਘ ਡੋਗਰਾ ਨੇ ਵੀਚਾਰਾਂ ਸਾਂਝੀਆਂ ਕੀਤੀਆਂ। ਇਸ ਸਮੇਂ ਹਰਜਿੰਦਰ ਸਿੰਘ ਧਾਮੀ ਨੂੰ ਗੁਰਮਤਿ ਸਾਹਿਤ ਸੈੱਟ ਭੇਂਟ ਕੀਤਾ ਗਿਆ। ਸਮਾਗਮ ਦੌਰਾਨ ਸਟੇਜ਼ ਸਕੱਤਰ ਦੀ ਭੂਮਿਕਾ ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਬਾਖੂਬੀ ਨਿਭਾਈ। ਸਮਾਗਮ ਵਿੱਚ ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਦੇ ਸਮੂਹ ਸਟਾਫ ਤੋਂ ਇਲਾਵਾ ਬਹਾਦਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਪਥਿਆਲ, ਏਕਮਜੋਤ ਸਿੰਘ ਸੇਖੋਂ, ਚਰਨਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

LEAVE A REPLY

Please enter your comment!
Please enter your name here