ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਲਾਭਪਾਤਰੀ ਹੁਣ ਆਨਲਾਈਨ ਵੀ ਦੇ ਸਕਦੈ ਨੇ ਦਰਖਾਸਤ

ਪਟਿਆਲਾ (ਦ ਸਟੈਲਰ ਨਿਊਜ਼): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ, ਤੇਜ਼ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੇ ਮਕਸਦ ਨਾਲ ਕੀਤੇ ਜਾ ਰਹੇ ਸੁਧਾਰਾਂ ਦੀ ਲੜੀ ਤਹਿਤ ਹੁਣ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਵੱਲੋਂ ਵੀ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਲਾਭਪਾਤਰੀਆਂ ਲਈ ਆਨਲਾਈਨ ਪੋਰਟਲ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਲਾਭਪਾਤਰੀ ਆਪਣੀ ਪ੍ਰਤੀ ਬੇਨਤੀ ਆਨ ਲਾਈਨ https://ashirwad.punjab.gov.in/ ‘ਤੇ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਲਾਭਪਾਤਰੀ ਦਾ ਸਮਾਂ ਬਚੇਗਾ, ਉਥੇ ਹੀ ਕੰਮ ਵਿੱਚ ਹੋਰ ਤੇਜ਼ੀ ਅਤੇ ਪਾਰਦਰਸ਼ਤਾ ਵੀ ਆਵੇਗੀ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵਿਭਾਗ ਵੱਲੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ 31 ਦਸੰਬਰ ਤੱਕ ਆਸ਼ੀਰਵਾਦ ਸਕੀਮ ਦੀਆਂ ਦਰਖਾਸਤਾਂ ਆਫ਼ਲਾਈਨ ਤੇ ਆਨਲਾਈਨ ਦੋਵੇਂ ਸਾਧਨਾ ਰਾਹੀ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ 1 ਜਨਵਰੀ 2023 ਤੋਂ ਕੇਵਲ ਆਨਲਾਈਨ ਦਰਖਾਸਤਾਂ ਨੂੰ ਹੀ ਵਿਚਾਰਿਆਂ ਜਾਵੇਗਾ।

LEAVE A REPLY

Please enter your comment!
Please enter your name here