ਬਾਬਾ ਸਾਹਿਬ ਅੰਬੇਡਕਰ ਦੇ ਵਿਚਾਰ ਅੱਜ ਵੀ ਨੌਜਵਾਨਾਂ ਲਈ ਪ੍ਰੇਰਨਾਦਾਇਕ ਹਨ: ਵਿਕਾਸ ਮੋਮੀ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ: ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ:ਭੀਮ ਰਾਓ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਵਿਕਾਸ ਮੋਮੀ ਅਤੇ ਉਨ੍ਹਾਂ ਦੀ ਟੀਮ ਨੇ ਕੋਟੂ ਚੌਕ ਵਿਖੇ ਉਨ੍ਹਾਂ ਦੇ ਬੁੱਤ ਤੇ ਮੋਮਬੱਤੀ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ।ਇਸ ਦੌਰਾਨ ਸਾਰਿਆਂ ਨੇ ਬਾਬਾ ਸਾਹਿਬ ਨੂੰ ਪ੍ਰਣਾਮ ਕਰਦੇ ਹੋਏ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਦਾ ਸੰਕਲਪ ਲਿਆ।ਇਸ ਮੌਕੇ ਵਿਕਾਸ ਮੋਮੀ ਨੇ ਉਨ੍ਹਾਂ ਦੇ ਜੀਵਨ ਤੇ ਚਾਨਣਾ ਪਾਉਂਦਿਆਂ ਕਿਹਾ ਕਿ ਬਾਬਾ ਭੀਮ ਰਾਓ ਅੰਬੇਡਕਰ ਇੱਕ ਮਨੀਸ਼ੀ, ਯੋਧਾ, ਨਾਇਕ, ਵਿਦਵਾਨ, ਦਾਰਸ਼ਨਿਕ, ਵਿਗਿਆਨੀ, ਸਮਾਜ ਸੇਵੀ ਅਤੇ ਧੀਰਜਵਾਨ ਸ਼ਖਸੀਅਤ ਦੇ ਧਨੀ ਸਨ।

Advertisements

ਉਹ ਇੱਕ ਉੱਚ ਕੋਟਿ ਦੇ ਨੇਤਾ ਸਨ,ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਸਮੁੱਚੇ ਭਾਰਤ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ।ਖਾਸ ਤੌਰ ਤੇ ਭਾਰਤ ਦੇ 80 ਫੀਸਦੀ ਦਲਿਤ ਸਮਾਜਿਕ ਅਤੇ ਆਰਥਿਕ ਤੌਰ ਤੇ ਅਣਦੇਖੀ ਦਾ ਸ਼ਿਕਾਰ ਸਨ,ਉਨ੍ਹਾਂ ਨੂੰ ਅਭਿਸ਼ਾਪ ਤੋਂ ਮੁਕਤੀ ਦਿਵਾਉਣ ਲਈ ਡਾ:ਅੰਬੇਡਕਰ ਦਾ ਜੀਵਨ ਸੰਕਲਪ ਸੀ।ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ:ਭੀਮ ਰਾਓ ਅੰਬੇਡਕਰ ਨੇ ਭਾਰਤ ਦੀ ਤਰੱਕੀ ਵਿੱਚ ਅਮਿੱਟ ਯੋਗਦਾਨ ਪਾਇਆ ਹੈ।ਸਾਡੇ ਦੇਸ਼ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਸਾਡੀ ਜਿੰਮੇਵਾਰੀ ਵਚਨਬੱਧਤਾ ਨੂੰ ਦੁਹਰਾਉਣ ਦਾ ਦਿਨ ਹੈ।

ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ ਦੇ ਮਜ਼ਬੂਤ ​​ਹਿਮਾਇਤੀ ਬਾਬਾ ਸਾਹਿਬ ਨੇ ਸੰਵਿਧਾਨ ਦੇ ਨਿਰਮਾਤਾ ਵਜੋਂ ਆਧੁਨਿਕ ਭਾਰਤ ਦੀ ਨੀਂਹ ਰੱਖੀ।ਆਓ,ਅਸੀਂ ਉਨ੍ਹਾਂ ਦੇ ਆਦਰਸ਼ ਤੇ ਚਲਦਿਆਂ ਇੱਕ ਸਮਾਵੇਸ਼ੀ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਈਏ ।ਮੋਮੀ ਨੇ ਕਿਹਾ ਕਿ ਬਾਬਾ ਸਾਹਿਬ ਨੇ ਸਮਾਜ ਵਿੱਚ ਪ੍ਰਚਲਿਤ ਛੂਤ-ਛਾਤ,ਦਲਿਤਾਂ,ਔਰਤਾਂ ਅਤੇ ਮਜ਼ਦੂਰਾਂ ਨਾਲ ਹੁੰਦੇ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਇਸ ਲੜਾਈ ਨੂੰ ਅੱਗੇ ਵਧਾਇਆ।ਉਨ੍ਹਾਂ ਦਾ ਮੰਨਣਾ ਸੀ ਕਿ ਮਨੁੱਖ ਦਾ ਟੀਚਾ ਤੁਹਾਡੀ ਸੋਚ ਵਿੱਚ ਲਗਾਤਾਰ ਸੁਧਾਰ ਲਿਆਉਣਾ ਹੈ।ਮੋਮੀ ਨੇ ਕਿਹਾ ਕਿ ਬਾਬਾ ਸਾਹਿਬ ਨੂੰ ਭਾਰਤੀ ਸੰਵਿਧਾਨ ਦਾ ਅਧਾਰ ਥੰਮ੍ਹ ਮੰਨਿਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸਮਾਜ ਦੇ ਲੋਕਾਂ ਨੂੰ ਉਨ੍ਹਾਂ ਦੇ ਦਰਸਾਏ ਮਾਰਗ ਤੇ ਚੱਲਣਾ ਹੀ ਸੱਚੀ ਸ਼ਰਧਾਂਜਲੀ ਹੋਵੇਗੀ।

LEAVE A REPLY

Please enter your comment!
Please enter your name here