ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਮਿਲਣੀ ਪ੍ਰੋਗਰਾਮ

ਕਪੂਰਥਲਾ, (ਦ ਸਟੈਲਰ ਨਿਊਜ਼), ਗੌਰਵ ਮੜੀਆ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦੇ ਤਸੱਲੀਬਖ਼ਸ਼ ਢੰਗ ਨਾਲ ਨਿਪਟਾਰੇ ਲਈ ‘ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ’ ਨਾਮਕ ਪ੍ਰੋਗਰਾਮ ਪੰਜਾਬ ਦੇ ਐਨ.ਆਰ.ਆਈ.ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਜਲੰਧਰ ਵਿਖੇ 16 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 16 ਦਸੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਮਿਲਣੀ ਵਿੱਚ ਕਪੂਰਥਲਾ ਜਿਲੇ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਮਸਲੇ ਸੁਣਕੇ ਸਬੰਧਿਤ ਅਧਿਕਾਰੀਆਂ ਨੂੰ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ ਜਾਣਗੇ । 

Advertisements

ਐਨ.ਆਰ.ਆਈਜ਼ ਦੀ ਰਜਿਸਟਰੇਸ਼ਨ ਸਵੇਰੇ 10:30 ਵਜੇ ਤੋਂ 11 ਵਜੇ ਤੱਕ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਤੇ ਉੱਚ ਅਧਿਕਾਰੀਆਂ ਨੂੰ ਜਲਦ ਨਿਪਟਾਰੇ ਲਈ ਆਦੇਸ਼ ਜਾਰੀ ਕੀਤੇ ਜਾਣਗੇ।  ਡਿਪਟੀ ਕਮਿਸ਼ਨਰ ਨੇ  ਜ਼ਿਲ੍ਹੇ ਨਾਲ ਸਬੰਧਿਤ ਸਮੂਹ ਐਨ.ਆਰ.ਆਈਜ਼ ਨੂੰ ਇਸ ਮਿਲਣੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here