ਮਹਾਰਾਜਾ ਰਣਜੀਤ ਸਿੰਘ ਅਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਸ਼ੁਰੂ

ਗੁਰਦਾਸਪੁਰ(ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋਂ ਰਾਜ ਦੇ ਚੁਣੇ ਹੋਏ ਨੌਜਵਾਨਾਂ ਨੂੰ ਐੱਨ.ਡੀ.ਏ. ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਬਤੌਰ ਕਮਿਸ਼ਨਡ ਅਫ਼ਸਰ ਬਣਨ ਲਈ ਸਿਖਲਾਈ ਦੇਣ ਦੇ ਉਦੇਸ਼ ਨਾਲ ਮੋਹਾਲੀ ਦੇ ਸੈਕਟਰ-77 ਵਿੱਚ ਮਹਾਰਾਜਾ ਰਣਜੀਤ ਸਿੰਘ ਅਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐੱਫ.ਪੀ.ਆਈ.) ਚਲਾਈ ਜਾ ਰਹੀ ਹੈ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਾਰਾਜਾ ਰਣਜੀਤ ਸਿੰਘ ਅਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਸ੍ਰੀ ਅਜੇ ਐੱਚ. ਚੌਹਾਨ, ਵੀ.ਐੱਸ.ਐੱਮ. ਨੇ ਦੱਸਿਆ ਕਿ ਇੰਸਟੀਚਿਊਟ ਵਿੱਚ 11ਵੀਂ ਅਤੇ 12ਵੀਂ ਜਮਾਤ ਵਿੱਚ ਪੜ੍ਹ ਰਹੇ ਲੜਕਿਆਂ ਨੂੰ ਵਧੀਆ ਸਿਖਲਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਯੂ.ਪੀ.ਐੱਸ.ਸੀ. ਪ੍ਰੀਖਿਆ ਦੇ ਨਾਲ-ਨਾਲ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਦੀ ਤਿਆਰੀ ਵਿੱਚ ਵੀ ਮਦਦ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਇੰਸਟੀਚਿਊਟ ਵੱਲੋਂ ਵਿਦਿਆਰਥੀਆਂ ਨੂੰ ਸਰੀਰਕ ਅਤੇ ਵੱਖ-ਵੱਖ ਹੁਨਰਾਂ ਦੀ ਸਿਖਲਾਈ ਦੇ ਕੇ ਦੇਸ਼ ਦੇ ਚੰਗੇ ਨਾਗਰਿਕ ਬਣਨ ਲਈ ਤਿਆਰ ਕੀਤਾ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਇੰਸਟੀਚਿਊਟ ਵਿੱਚ ਸਿਖਲਾਈ, ਬੋਰਡਿੰਗ, ਰਿਹਾਇਸ਼, ਮੈਸਿੰਗ, ਵਰਦੀਆਂ ਆਦਿ ਦਾ ਪੂਰਾ ਖਰਚਾ ਪੰਜਾਬ ਸਰਕਾਰ ਵੱਲੋਂ ਅਦਾ ਕੀਤਾ ਜਾਂਦਾ ਹੈ ਅਤੇ ਵਿਦਿਆਰਥੀਆਂ ਨੂੰ ਸਿਰਫ ਸਕੂਲ ਫੀਸਾਂ ਦਾ ਹੀ ਭੁਗਤਾਨ ਕਰਨਾ ਪੈਂਦਾ ਹੈ ਜੋ ਬਹੁਤ ਘੱਟ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਸੰਸਥਾ ਤੋਂ ਹੁਣ ਤੱਕ ਐੱਨ.ਡੀ.ਏ./ਸੇਵਾ ਅਕੈਡੀਮੀਆਂ ਵਿੱਚ ਸ਼ਾਮਲ ਹੋਏ ਕੈਡਿਟਾਂ ਦੀ ਕੁੱਲ ਗਿਣਤੀ 192 (ਲਗਭਗ 48 ਫੀਸਦੀ) ਹੈ। ਇਹ ਨਤੀਜਾ ਹੁਣ ਤੱਕ ਦਾ ਸਭ ਤੋਂ ਉੱਤਮ ਹੈ ਜੋ ਦੇਸ਼ ਵਿੱਚ ਕਿਸੇ ਵੀ ਸੈਨਿਕ ਸਕੂਲ/ ਮਿਲਟਰੀ ਸਕੂਲ ਜਾਂ ਪ੍ਰਾਈਵੇਟ ਟਰੇਨਿੰਗ ਇੰਸਟੀਚਿਊਟ ਦੁਆਰਾ ਪ੍ਰਾਪਤ ਨਹੀਂ ਕੀਤਾ ਗਿਆ। ਇਸ ਸੰਸਥਾ ਵਿੱਚ ਨਵੇਂ ਕੋਰਸ ਦੇ ਦਾਖਲੇ ਲਈ ਦਸੰਬਰ 2022 ਵਿੱਚ ਆਨ-ਲਾਈਨ ਫਾਰਮ ਭਰੇ ਜਾ ਰਹੇ। ਦਾਖਲੇ ਸਬੰਧੀ ਏ.ਐੱਫ.ਪੀ.ਆਈ. ਬਰਾਓਸ਼ਰ ਦੀ ਕਾਪੀ ਸੰਸਥਾ ਦੀ ਵੈਬਸਾਈਟ  www.afpipunjab.org ’ਤੋਂ ਵੀ ਲਈ ਜਾ ਸਕਦੀ ਹੈ।

LEAVE A REPLY

Please enter your comment!
Please enter your name here