ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ

ਗੁਰਦਾਸਪੁਰ(ਦ ਸਟੈਲਰ ਨਿਊਜ਼): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਜਾਰੀ ਕੀਤੀ ਗਈ ਹੈ। ਇਹ ਰਾਸ਼ੀ ਜਾਰੀ ਕਰਨ ਲਈ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਧੰਨਵਾਦ ਕੀਤਾ ਹੈ।

Advertisements

ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਇਸ ਯੋਜਨਾ ਅਧੀਨ ਪਿਛਲੇ 3 ਸਾਲਾਂ ਤੋਂ ਲਗਭਗ 44.04 ਲੱਖ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੀਆਂ ਮੁਫ਼ਤ ਸਿਹਤ ਸੇਵਾਵਾਂ ਦਿੱਤੀਆ ਜਾ ਰਹੀਆਂ ਹਨ। ਹੁਣ ਤੱਕ 1609 ਕਰੋੜ ਰੁਪਏ ਤੋਂ ਵੱਧ ਕੀਮਤ ਦੇ ਲਗਭਗ 13.50 ਲੱਖ ਇਲਾਜ ਕੀਤੇ ਜਾ ਚੁੱਕੇ ਹਨ ਅਤੇ ਲਗਭਗ 80 ਲੱਖ ਸਿਹਤ ਬੀਮਾ ਕਾਰਡ ਜਾਰੀ ਕੀਤੇ  ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਾਲ ਦੌਰਾਨ ਕੁੱਲ 200 ਕਰੋੜ ਰੁਪਏ ਦੀ ਅਦਾਇਗੀ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਕੀਤੀ ਜਾ ਚੁੱਕੀ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਦੇਣ ਅਤੇ ਸਮੇਂ ਸਿਰ ਕਲੇਮਾਂ ਦੀ ਅਦਾਇਗੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀ ਆਪਣਾ ਕਾਰਡ ਬਣਵਾਉਣ ਦੇ ਲਈ ਨਜਦੀਕੀ ਸੂਚੀਬੱਧ/ਸਰਕਾਰੀ ਹਸਪਤਾਲ, ਸੀ.ਐੱਸ.ਸੀ. ਕੇਂਦਰ ਜਾਂ ਸੇਵਾ ਕੇਂਦਰ ਵਿਖੇ ਪਹੁੰਚ ਸਕਦੇ ਹਨ ਅਤੇ ਆਪਣੀ ਯੋਗਤਾ ਜਾਂਚ ਕਰਨ ਲਈ ਵਿਭਾਗ ਦੀ ਵੈਬਸਾਈਟ www.sha.punjab.gov.in ’ਤੇ ਵੀ ਲਾਗ-ਆਨ ਕੀਤਾ ਜਾ ਸਕਦਾ ਹੈ।    

LEAVE A REPLY

Please enter your comment!
Please enter your name here