ਬੈਂਕ ਸਵੈ ਰੋਜਗਾਰ ਨਾਲ ਸਬੰਧਤ ਸਰਕਾਰ ਪ੍ਰਾਯੋਜਿਤ ਲੋਨ ਕੇਸਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕਰਨ: ਡਾ. ਸੇਨੂੰ ਦੁੱਗਲ

ਫਾਜਿ਼ਲਕਾ, (ਦ ਸਟੈਲਰ ਨਿਊਜ਼): ਫਾਜਿਲ਼ਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਅੱਜ ਬੈਂਕਾਂ ਦੇ ਕੰਮਕਾਜ ਦੀ ਤਿਮਾਹੀ ਸਮੀਖਿਆ ਬੈਠਕ ਕਰਦਿਆਂ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਸਵੈ ਰੋਜਗਾਰ ਨਾਲ ਸਬੰਧਤ ਪ੍ਰਾਯੋਜਿਤ ਕੇਸਾਂ ਦਾ ਸਮਾਂਬੱਧ ਨਿਪਟਾਰਾ ਕਰਨ ਤਾਂ ਜ਼ੋ ਲੋਕ ਸਮੇਂ ਸਿਰ ਆਪਣੇ ਸਵੈਰੁਜਗਾਰ ਸ਼ੁਰੂ ਕਰ ਸਕਨ ਅਤੇ ਲੋਕਾਂ ਨੂੰ ਬੈਂਕਾਂ ਵਿਚ ਖੱਜਲ ਖੁਆਰ ਨਾ ਹੋਣਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਾਥਮਿਕ ਖੇਤਰ ਅਤੇ ਖਾਸ ਕਰਕੇ ਔਰਤਾਂ ਅਤੇ ਪਿੱਛੜੇ ਵਰਗਾਂ ਦੇ ਲੋਕਾਂ ਨੂੰ ਬੈਂਕਾਂ ਤੋਂ ਵਿੱਤ ਮੁਹਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਨੇ ਬੈਂਕਾਂ ਵੱਲੋਂ ਬਿਨ੍ਹਾਂ ਕਾਰਨ ਸਵੈ ਰੋਜਗਾਰ ਨਾਲ ਸਬੰਧਤ ਲੋਨ ਕੇਸਾਂ ਨੂੰ ਪਾਸ ਕਰਨ ਵਿਚ ਕੀਤੀ ਦੇਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਤਾੜਨਾ ਕੀਤੀ ਅਤੇ ਕਿਹਾ ਕਿ ਭਵਿੱਖ ਵਿਚ ਅਜਿਹਾ ਨਾ ਹੋਵੇ। ਉਨ੍ਹਾਂ ਨੇ ਸਵੈ ਸਹਾਇਤਾ ਸਮੂਹਾਂ ਦੇ ਬੈਂਕ ਖਾਤੇ ਖੋਲਣ ਤੋਂ ਇਨਕਾਰ ਕਰਨ ਸਬੰਧੀ ਵੀ ਸਖ਼ਤ ਹਦਾਇਤ ਕੀਤੀ ਕਿ ਸਵੈ ਸਹਾਇਤਾ ਸਮੂਹਾਂ ਦੇ ਬੈਂਕ ਖਾਤੇ ਖੋਲਣ ਤੋਂ ਕੋਈ ਵੀ ਬੈਂਕ ਇਨਕਾਰ ਨਹੀਂ ਕਰੇਗਾ।ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਹਿਲੀਆਂ ਦੋ ਤਿਮਾਹੀਆਂ ਦੌਰਾਨ ਫਾਜਿ਼ਲਕਾ ਜਿ਼ਲ੍ਹੇ ਦੀਆਂ ਬੈਂਕਾਂ ਵੱਲੋਂ 1668 ਕਰੋੜ ਰੁਪਏ ਦੇ ਕਰਜ ਮੁਹਈਆ ਕਰਵਾਏ ਗਏ ਹਨ।

Advertisements

ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਲੋਕ ਪੱਖੀ ਸਕੀਮਾਂ ਦਾ ਗ੍ਰਾਹਕਾਂ ਵਿਚ ਵੱਧ ਤੋਂ ਵੱਧ ਪ੍ਰਚਾਰ ਕਰਨ ਅਤੇ ਯਕੀਨੀ ਬਣਾਉਣ ਕਿ ਸਮਾਜ ਦੇ ਕਮਜੋਰ ਵਰਗਾਂ ਤੱਕ ਬੈਂਕਿੰਗ ਸਹੁਲਤਾਂ ਦਾ ਲਾਭ ਪੁੱਜੇ।ਉਨ੍ਹਾਂ ਨੇ ਕਿਹਾ ਕਿ ਹਰੇਕ ਬੈਂਕ ਕਮਜੋਰ ਵਰਗਾਂ ਲਈ ਘੱਟੋ ਘੱਟ 4 ਕੇਸ ਲਾਜਮੀ ਕਰੇ। ਉਨ੍ਹਾਂ ਨੇ ਕਿਹਾ ਕਿ ਸਾਰੇ ਯੋਗ ਕਿਸਾਨਾਂ ਨੂੰ ਕਿਸਾਨ ਕੈ੍ਰਡਿਟ ਕਾਰਡ ਵੀ ਜਾਰੀ ਕੀਤੇ ਜਾਣ। ਇਸ ਮੌਕੇ ਭਾਰਤੀ ਰਿਜਰਵ ਬੈਂਕ ਦੇ ਏਜੀਐਮ ਵਿਨੋਦ ਕੁਮਾਰ ਨੇ ਬੈਂਕਾਂ ਨੂੰ ਡਾਟਾ ਸਮੇਂ ਸਿਰ ਭੇਜਣ ਅਤੇ ਆਰਬੀਆਈ ਦੇ ਨਿਯਮਾਂ ਦਾ ਪਾਲਣ ਕਰਨ ਨੂੰ ਕਿਹਾ। ਐਲਡੀਐਮ ਪ੍ਰੇਮ ਕੁਮਾਰ ਸੋਨੀ ਨੇ ਬੈਂਕਾਂ ਨੂੰ ਫੂਡ ਪ੍ਰੋਸੈਸਿੰਗ ਨਾਲ ਸਬੰਧਤ ਕੇਸ ਕਰਨ ਦੀ ਸਲਾਹ ਦਿੱਤੀ। ਬੈਠਕ ਵਿਚ ਡੀਡੀਐਮ ਨਾਬਾਰਡ ਅਸ਼ਵਨੀ ਕੁਮਾਰ ਵੀ ਹਾਜਰ ਸਨ।

LEAVE A REPLY

Please enter your comment!
Please enter your name here