ਸੀਜੇਐਮ ਵਲੋਂ ਵਿਦਿਆਰਥੀਆਂ ਨੂੰ ਬੁਨਿਆਦੀ ਹੱਕਾਂ, ਨਾਲਸਾ ਸਕੀਮਾਂ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਕੀਤਾ ਗਿਆ ਜਾਗਰੂਕ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੁਹਾਲੀ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਹੁਸ਼ਿਆਰਪੁਰ ਦੀ ਅਗਵਾਈ ਹੇਠ ਅਪਰਾਜਿਤਾ ਜੋਸ਼ੀ, ਸੀ.ਜੇ.ਐਮ ਵਲੋਂ ਅੱਜ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ, ਪਿੱਪਲਾਵਾਲਾਂ, ਹੁਸ਼ਿਆਰਪੁਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਉਨ੍ਹਾਂ ਨਾਲਸਾ ਦੀਆਂ ਸਕੀਮਾਂ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਵੱਖ-ਵੱਖ ਸਕੀਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਬੁਨਿਆਦੀ ਹੱਕਾ ਅਤੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਅਥਾਰਟੀ ਵਲੋਂ ਚਲਾਈਆਂ ਗਈਆਂ ਸਕੀਮਾਂ ਅਤੇ ਮੁਫਤ ਕਾਨੂੰਨੀ ਸੇਵਾਵਾਂ, ਨੈਸ਼ਨਲ ਲੋਕ ਅਦਾਲਤ, ਮੇਡੀਏਸ਼ਨ ਅਤੇ ਕੰਨਸਲੀਏਸ਼ਨ ਸੈਂਟਰ ਅਤੇ ਸਥਾਈ ਲੋਕ ਅਦਾਲਤ( ਜਨ ਉਪਯੋਗੀ ਸੇਵਾਵਾਂ) ਬਾਰੇ ਜਾਣਕਾਰੀ ਦਿੱਤੀ ਗਈ।

Advertisements

ਇਸ ਦੇ ਨਾਲ ਉਨ੍ਹਾਂ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ ’ਤੇ 11 ਫਰਵਰੀ 2023 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਵਿਦਿਆਰਥੀਆਂ ਅਤੇ ਸਕੂਲ ਦੇ ਸਮੂਹ ਸਟਾਫ ਨੂੰ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਫੈਸਲੇ ਖਿਲਾਫ ਕੋਈ ਵੀ ਅਪੀਲ ਨਹੀ ਹੁੰਦੀ ਅਤੇ ਨਾਲ ਹੀ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ।

LEAVE A REPLY

Please enter your comment!
Please enter your name here