ਭਾਗ ਰਾਮ ਵੱਲੋਂ ਸ਼ਰੀਰ ਦਾਨ ਕਰਨ ਦਾ ਪ੍ਰਣ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਜਿਊਂਦੇ ਜੀਅ ਖੂਨਦਾਨ ਅਤੇ ਮਰਨ ਉਪਰੰਤ ਅੱਖਾਂ ਅਤੇ ਸਰੀਰ ਦਾਨ ਦੇ ਨਾਅਰੇ ਨੂੰ ਸਾਰਥਕ ਕਰਦਿਆਂ ਪਿੰਡ ਸਫੀਪੁਰ ਜਿਲ੍ਹਾ ਜਲੰਧਰ ਦੇ ਵਾਸੀ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਤੋ ਰਿਟਾਇਰਡ ਫੋਰਮੈਨ ਭਾਗ ਰਾਮ ਵੱਲੋਂ ਅੱਜ ਹੁਸ਼ਿਆਰਪੁਰ ਵਿਖੇ ਪਹੁੰਚ ਕੇ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਨਾਲ ਸੰਪਰਕ ਕਰਕੇ ਸੰਸਥਾਂ ਦੇ ਮੈਂਬਰਾਂ ਦੀ ਮੌਜੂਦਗੀ ਵਿੱਚ ਮਰਨ ਉਪਰੰਤ ਆਪਣਾ ਸਰੀਰ ਦਾਨ ਕਰਨ ਦਾ ਪ੍ਰਣ ਲਿਆ ਗਿਆ। ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੇ ਪ੍ਰਧਾਨ ਮਨਮੋਹਨ ਸਿੰਘ ਨੇ ਭਾਗ ਰਾਮ ਜੀ ਦੀ ਸ਼ਲਾਘਾ ਕੀਤੀ। ਇਸ ਸਮੇਂ ਇੰਜ ਜਸਵੀਰ ਸਿੰਘ,ਬਲਜੀਤ ਸਿੰਘ ਪਨੇਸਰ ਅਤੇ ਹੋਰ ਮੈਂਬਰ ਹਾਜਰ ਸਨ।

Advertisements

LEAVE A REPLY

Please enter your comment!
Please enter your name here