ਗੁਜਰਾਤ ਚੋਣਾਂ ਵਿੱਚ ਭਾਜਪਾ ਦੀ ਜਿੱਤ ਪ੍ਰਧਾਨ ਮੰਤਰੀ ਮੋਦੀ ਦੀ ਵਿਕਾਸ ਅਤੇ ਚੰਗੇ ਪ੍ਰਸ਼ਾਸਨ ਪ੍ਰਤੀ ਵਚਨਬੱਧਤਾ ਦੀ ਜਿੱਤ ਹੈ: ਸਾਹਿਬ ਢਿੱਲੋਂ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਇਤਿਹਾਸਕ ਜਿੱਤ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਰੋਸੇਯੋਗਤਾ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਿੱਤਾ ਹੈ। ਪਾਰਟੀ ਗੁਜਰਾਤ ਵਿੱਚ ਕਿਸੇ ਵੀ ਵਿਧਾਨਸਭਾ ਚੋਣਾਂ ਦੀ ਤੁਲਨਾ ਵਿੱਚ ਸਬ ਤੋਂ ਜ਼ਿਆਦਾ ਸੀਟਾਂ ਜਿੱਤ ਕੇ ਸੱਤਵੀਂ ਵਾਰ ਬਾਰ ਦੀ ਸੱਤਾ ਵਿੱਚ ਆਉਣ ਵਾਲੀ ਹੈ।ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸਾਹਿਬ ਸਿੰਘ ਢਿੱਲੋਂ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਕਾਰਗੁਜ਼ਾਰੀ ਨੂੰ ਇਤਿਹਾਸਕ ਦੱਸਿਆ ਅਤੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਕਾਸ ਅਤੇ ਸੁਸ਼ਾਸਨ ਪ੍ਰਤੀ ਵਚਨਬੱਧਤਾ ਦੀ ਜਿੱਤ ਹੈ।ਢਿੱਲੋਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੁਜਰਾਤ ਵਿੱਚ ਭਾਜਪਾ ਦੀ ਜਿੱਤ ਸਾਬਤ ਕਰਦੀ ਹੈ ਕਿ ਗੁਜਰਾਤ ਅੱਜ ਦੇਸ਼ ਦੇ ਸਾਹਮਣੇ ਵਿਕਾਸ ਅਤੇ ਤਰੱਕੀ ਦਾ ਇੱਕ ਮਾਡਲ ਹੈ। ਗੁਜਰਾਤ ਦੇ ਲੋਕਾਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਕਲਪ ਨੂੰ ਪੂਰਾ ਕੀਤਾ ਹੈ ਅਤੇ ਫਿਰ ਤੋਂ ਭਾਰਤੀ ਜਨਤਾ ਪਾਰਟੀ ਤੇ ਵਿਸ਼ਵਾਸ ਜਤਾਇਆ ਹੈ।

Advertisements

ਉਨ੍ਹਾਂ ਕਿਹਾ ਕਿ ਮੈਂ ਗੁਜਰਾਤ ਦੇ ਲੋਕਾਂ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਭਾਜਪਾ ਨੂੰ ਇੰਨਾ ਵੱਡਾ ਬਹੁਮਤ ਦਿੱਤਾ ਹੈ ਤੇ ਨਾਲ ਹੀ ਹਾਈਕਮਾਂਡ ਲੀਡਰਸ਼ਿਪ ਨੂੰ ਵੀ ਵਧਾਈ ਅਤੇ ਸ਼ੁੱਭ ਕਾਮਨਾਵਾਂ ਦਿੰਦਾ ਹਾਂ।ਉਨ੍ਹਾਂ ਕਿਹਾ ਕਿ ਗੁਜਰਾਤ ਨੇ ਮੋਦੀ ਦੀ ਅਗਵਾਈ ਵਿੱਚ ਪਿਛਲੇ ਦੋ ਦਹਾਕਿਆਂ ਵਿੱਚ ਵਿਕਾਸ ਦੇ ਨਵੇਂ ਰਿਕਾਰਡ ਕਾਇਮ ਕੀਤੇ ਹਨ ਅਤੇ ਅੱਜ ਗੁਜਰਾਤ ਦੀ ਜਨਤਾ ਨੇ ਭਾਜਪਾ ਨੂੰ ਆਸ਼ੀਰਵਾਦ ਦੇਕੇ ਜਿੱਤ ਦਾ ਨਵਾਂ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰ ਵਰਗ ਨੇ ਤਹਿ ਦਿਲੋਂ ਭਾਜਪਾ ਨੂੰ ਆਸ਼ੀਰਵਾਦ ਦਿੱਤਾ ਹੈ।ਇਹ ਭਾਜਪਾ ਦੀਆਂ ਨੀਤੀਆਂ ਵਿੱਚ ਲੋਕਾਂ ਦੇ ਅਟੁੱਟ ਵਿਸ਼ਵਾਸ ਦੀ ਜਿੱਤ ਹੈ।

ਢਿੱਲੋਂ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਨੇ ਖੋਖਲੇ ਵਾਅਦੇ ਕਰਨ,ਮੁਫਤ ਰੇਵੜੀਆਂ ਵੰਡਣ ਅਤੇ ਤੁਸ਼ਟੀਕਰਨ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਨਕਾਰ ਕੇ ਵਿਕਾਸ ਅਤੇ ਲੋਕ ਭਲਾਈ ਨੂੰ ਸਮਰਪਿਤ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਪਾਰਟੀ ਨੂੰ ਬੇਮਿਸਾਲ ਫਤਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਨੇ ਹਮੇਸ਼ਾ ਇਤਿਹਾਸ ਸਿਰਜਣ ਦਾ ਕੰਮ ਕੀਤਾ ਹੈ ਅਤੇ ਸੂਬੇ ਵਿੱਚ ਇਸ ਇਤਿਹਾਸਕ ਜਿੱਤ ਲਈ ਗੁਜਰਾਤ ਦੇ ਲੋਕਾਂ ਨੂੰ ਸਲਾਮ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਸ ਵੱਡੀ ਜਿੱਤ ਨੇ ਦਿਖਾ ਦਿੱਤਾ ਹੈ ਕਿ ਹਰ ਵਰਗ ਚਾਹੇ ਉਹ ਔਰਤ ਹੋਵੇ,ਨੌਜਵਾਨ ਜਾਂ ਕਿਸਾਨ,ਹਰ ਕੋਈ ਦਿਲੋਂ ਭਾਜਪਾ ਦੇ ਨਾਲ ਹਨ।ਢਿੱਲੋਂ ਨੇ ਆਮ ਆਦਮੀ ਪਾਰਟੀ ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਇਸ ਨੇ ਖੈਰਾਤ ਵੰਡਣ ਦੀ ਰਾਜਨੀਤੀ ਕਰਕੇ ਗੁਜਰਾਤ ਦੇ ਲੋਕਾਂ ਦੀ ਸਾਖ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪ ਨੇ ਕਦੇ ਵੀ ਗੁਜਰਾਤੀ ਪਛਾਣ ਬਾਰੇ ਨਹੀਂ ਸੋਚਿਆ ਅਤੇ ਨਾ ਹੀ ਇਹ ਗੁਜਰਾਤੀ ਲੋਕਾਂ ਦੀ ਮਾਨਸਿਕਤਾ ਨਾਲ ਜੁੜੀ ਸਕੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਗੁਜਰਾਤ ਵਿਰੋਧੀ ਸਾਰੀਆਂ ਤਾਕਤਾਂ ਨੂੰ ਹਰਾ ਦਿੱਤਾ ਹੈ।ਕਾਂਗਰਸ ਨੂੰ ਆਤਮ ਮੰਥਨ ਕਰਨਾ ਚਾਹੀਦਾ ਹੈ ਕਿ ਉਹ ਲੋਕਾਂ ਦਾ ਸਮਰਥਨ ਕਿਉਂ ਗੁਆ ਚੁੱਕੀ ਹੈ।ਢਿੱਲੋਂ ਨੇ ਕਿਹਾ ਕਿ 20 ਤੋਂ ਵੀ ਘੱਟ ਸੀਟਾਂ ਤੇ ਆਉਣਾ ਆਪਣੇ ਆਪ ਚ ਕਾਂਗਰਸ ਦੀ ਸਥਿਤੀ ਨੂੰ ਸਪੱਸ਼ਟ ਕਰਦਾ ਹੈ।ਹੁਣ ਉਹ ਸੋਚੇ ਜਾਂ ਨਾ ਸੋਚੇ,ਪਾਰ ਸੱਚ ਵਿੱਚ ਇਹ ਭਾਜਪਾ ਦੀ ਸ਼ਾਨਦਾਰ ਅਤੇ ਬੇਮਿਸਾਲ ਜਿੱਤ ਹੈ।ਉਨ੍ਹਾਂ ਕਿਹਾ ਕਿ ਗੁਜਰਾਤ ਵਿਧਾਨਸਭਾ ਚੋਣਾਂ ਦੇ ਨਤੀਜੇ ਭਾਰਤ ਦੀ ਰਾਜਨੀਤੀ ਦਾ ਸੁਨਹਿਰੀ ਅਧਿਆਏ ਹੈ।ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਸੁਸ਼ਾਸਨ,ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਾਡੀ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਕੁਸ਼ਲ ਰਣਨੀਤੀ ਅਤੇ ਸਾਰੇ ਵਰਕਰਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ।

LEAVE A REPLY

Please enter your comment!
Please enter your name here