ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਨਵੇਂ ਬਣਨ ਵਾਲੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਪਟਿਆਲਾ, (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਨਵੇਂ ਬਣਨ ਵਾਲੇ ਆਮ ਆਦਮੀ ਕਲੀਨਿਕਾਂ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਪਟਿਆਲਾ ਵਾਸੀਆਂ ਨੂੰ ਜਲਦੀ ਹੀ ਆਪਣੇ ਘਰਾਂ ਦੇ ਨੇੜੇ ਹੋਰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਜੀਵਨਜੋਤ ਕੌਰ ਤੇ ਸਿਵਲ ਸਰਜਨ ਡਾ. ਸੰਦੀਪ ਕੌਰ ਵੀ ਮੌਜੂਦ ਸਨ।

Advertisements

ਇਸ ਮੌਕੇ ਉਨ੍ਹਾਂ ਜਨਨੀ ਸ਼ਿਸ਼ੂ ਸੁਰੱਖਿਆ ਕਾਰ੍ਰਿਆਕਰਮ, ਜਨਨੀ ਸੁਰੱਖਿਆ ਯੋਜਨਾ, ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ, ਸੁਮਨ, ਪਰਿਵਾਰ ਨਿਯੋਜਨ, ਆਰ.ਬੀ.ਐਸ.ਕੇ, ਐਨ.ਪੀ.ਸੀ.ਬੀ., ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ, ਰਾਸ਼ਟਰੀ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਤੇ ਟੀ.ਬੀ. ਕੰਟਰੋਲ ਪ੍ਰੋਗਰਾਮ ਦੀ ਸਮੀਖਿਆ ਕਰਦਿਆਂ ਇਨ੍ਹਾਂ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ।

ਇਸ ਮੌਕੇ ਸਿਵਲ ਸਰਜਨ ਡਾ. ਸੰਦੀਪ ਕੌਰ ਨੇ ਦੱਸਿਆ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਯੋਗ ਅਗਵਾਈ ‘ਚ ਸਿਹਤ ਵਿਭਾਗ ਨਿਰੰਤਰ ਸਿਹਤ ਸੇਵਾਵਾਂ ‘ਚ ਸੁਧਾਰ ਕਰ ਰਿਹਾ ਹੈ। ਉਨ੍ਹਾਂ ਵਿਭਾਗ ਦੀ ਪ੍ਰਗਤੀ ਰਿਪੋਰਟ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਸਫਲਤਾਪੂਰਵਕ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਨਵੇਂ ਬਣਨ ਵਾਲੇ ਆਮ ਆਦਮੀ ਕਲੀਨਿਕਾਂ ਦਾ ਕੰਮ ਸਿਹਤ ਵਿਭਾਗ ਤੇ ਹੋਰ ਸਬੰਧਤ ਵਿਭਾਗਾਂ ਨਾਲ ਮਿਲਕੇ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਮੀਟਿੰਗ ‘ਚ ਜ਼ਿਲ੍ਹੇ ਦੇ ਸਮੂਹ ਐਸ.ਐਚ.ਓਜ਼ ਵੀ ਮੌਜੂਦ ਸਨ।

LEAVE A REPLY

Please enter your comment!
Please enter your name here