ਆਰ ਸੇਟੀ ਵਿਖੇ ਰੈਫਰੀਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ ਸਬੰਧੀ ਇਕ ਮਹੀਨੇ ਦਾ ਮੁਫ਼ਤ ਕੋਰਸ 12 ਤੋਂ ਹੋਵੇਗਾ ਸ਼ੁਰੂ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਜ਼ਿਲ੍ਹਾ ਪ੍ਰੀਸ਼ਦ ਭਵਨ, ਹੁਸ਼ਿਆਰਪੁਰ ਦੇ ਸਾਹਮਣੇ ਸਿਵਲ ਲਾਈਨਜ਼ ਵਿਖੇ ਸਥਿਤ ਪੀ.ਐਨ.ਬੀ. ਆਰ ਸੇਟੀ (ਪੇਂਡੂ ਸਵੈ ਰੋਜ਼ਗਾਰ ਟ੍ਰੇਨਿੰਗ ਸੰਸਥਾ) ਵਲੋਂ 12 ਦਸੰਬਰ 2022 ਤੋਂ ਰੈਫਰੀਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ ਸਬੰਧੀ ਇਕ ਮਹੀਨੇ ਦਾ ਮੁਫ਼ਤ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। 

Advertisements

ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਧਾਰ ਕਾਰਡ ਦੀ ਕਾਪੀ, 2 ਪਾਸਪੋਰਟ ਸਾਈਜ਼ ਫੋਟੋ, ਵਿਦਿਆਕ ਯੋਗਤਾ ਸਰਟੀਫਿਕੇਟਾਂ ਦੀਆਂ ਕਾਪੀਆਂ ਅਤੇ ਐਸ.ਸੀ. / ਬੀ.ਪੀ.ਐਲ. ਸਰਟੀਫਿਕੇਟ, ਜੇਕਰ ਕੋਈ ਹੋਵੇ ਤਾਂ ਇੰਸਟੀਚਿਊਟ ਵਿਖੇ ਆ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਬਿਲਕੁਲ ਮੁਫਤ ਹੈ, ਸਗੋਂ ਇੰਸਟੀਚਿਊਟ ਵਿੱਚ ਬਿਨਾਂ ਕਿਸੇ ਫੀਸ ਦੇ ਦੁਪਹਿਰ ਦਾ ਖਾਣਾ ਅਤੇ ਚਾਹ ਦਿੱਤੀ ਜਾਂਦੀ ਹੈ। ਸਿਖਲਾਈ ਤੋਂ ਬਾਅਦ ਸਿਖਿਆਰਥੀਆਂ ਨੂੰ ਇਕ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ ਅਤੇ ਸਿਖਿਆਰਥੀਆਂ ਨੂੰ ਕਰਜ਼ੇ ਦੀ ਸਹੂਲਤ  ਮੁਹੱਈਆ ਕਰਵਾਉਣ ਲਈ ਹਰ ਸੰਭਵ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ  ਟੈਲੀਫੋਨ ਨੰਬਰ 01882-295880 ਜਾਂ 9872759614, 9463284447, 8968846446  ਉਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here