ਠੰਡ ਤੇ ਸ਼ੀਤ ਲਹਿਰ ਦੇ ਮਾੜੇ ਪ੍ਰਭਾਵ ਤੋਂ ਜ਼ਿਲ੍ਹਾ ਵਾਸੀ ਰਹਿਣ ਸਾਵਧਾਨ: ਏਡੀਸੀ ਮਨਮੋਹਨ ਸਿੰਘ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਮਨਮੋਹਨ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਠੰਡ ਦੇ ਮਾੜੇ ਪ੍ਰਭਾਵਾਂ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਸਰਦੀਆਂ ਵਿੱਚ ਪੌਸਟਿਕ ਆਹਾਰ ਦੇ ਨਾਲ-ਨਾਲ ਗਰਮ ਕੱਪੜੇ ਪਹਿਣਾ ਲਾਜ਼ਮੀ ਬਣਾਉਣ। ਵਧੀਕ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪ-ਮਹਾਂਦੀਪ ਦੇ ਖੇਤਰ ਵਿੱਚ ਉੱਤਰ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਦੇ ਨਾਲ ਬਹੁਤ ਘੱਟ ਤਾਪਮਾਨ ਦੀ ਮੌਜੂਦਗੀ ਤੇ ਠੰਡ ਦੇ ਮਾੜੇ ਪ੍ਰਭਾਵ ਦੇ ਕਾਰਨ ਬਹੁਤ ਜ਼ਿਆਦਾ ਸ਼ੀਤ ਲਹਿਰਾਂ ਦਾ ਖੇਤੀਬਾੜੀ, ਸਿਹਤ, ਪਸ਼ੂਆਂ ਦੀ ਖੁਰਾਕ, ਵਾਤਾਵਰਣ `ਤੇ ਮਹੱਤਵਪੂਰਨ ਪ੍ਰਭਾਵ ਪੈਣ ਦਾ ਖ਼ਦਸਾ ਬਣਿਆ ਰਹਿੰਦਾ ਹੈ।

Advertisements

ਉਨ੍ਹਾਂ ਦੱਸਿਆ ਕਿ ਆਗਾਮੀ ਠੰਡ ਤੇ ਸ਼ੀਤ ਲਹਿਰ ਨਾਲ ਸਮਾਜਿਕ-ਆਰਥਿਕਤਾ ਅਤੇ ਹੋਰ ਸਬੰਧਤ ਸੈਕਟਰ ਇਸ ਨਾਲ ਸਬਜ਼ੀ ਵਿਕਰੇਤਾਵਾਂ ਸਮੇਤ ਸੇਵਾ ਖੇਤਰ ਖਾਸ ਤੌਰ `ਤੇ ਗਰੀਬ ਲੋਕ ਪ੍ਰਭਾਵਿਤ ਹੋ ਸਕਦੇ ਹਨ। ਰਿਕਸ਼ਾ ਚਾਲਕ, ਡੇਲੀ ਵੇਜ ਵਰਕਰ ਅਤੇ ਰੋਡ ਸਾਈਡ ਕਿਓਸਕ ਓਪਰੇਟਰ, ਕੋਲਡ ਵੇਵ ਰਿਸਕ ਰਿਡਕਸ਼ਨ ਨਾਲ ਸਬੰਧਤ ਮੁੱਦਿਆਂ ਨਾਲ ਨਜਿੱਠਣ ਲਈ ਐਨ.ਸੀ.ਐਮ.ਏ ਨੇ ਸ਼ੀਤ ਲਹਿਰ ਤੇ ਠੰਡ ਦੀ ਰੋਕਥਾਮ ਅਤੇ ਪ੍ਰਬੰਧਨ ਕਾਰਜ ਯੋਜਨਾ ਦੀ ਤਿਆਰੀ ਲਈ ਰਾਸ਼ਟਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਿਨ੍ਹਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

LEAVE A REPLY

Please enter your comment!
Please enter your name here