ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਡੰਪ, ਬਰਸਟ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਪਟਿਆਲਾ(ਦ ਸਟੈਲਰ ਨਿਊਜ਼): ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਅਸਲਾ ਡੰਪ, ਬਰਸਟ, ਤਹਿਸੀਲ ਅਤੇ ਜ਼ਿਲ੍ਹਾ ਪਟਿਆਲਾ ਦੇ ਆਲੇ ਦੁਆਲੇ ਦੇ 1000 ਗਜ਼ (914.4 ਮੀਟਰ) ਦੇ ਏਰੀਏ ਵਿੱਚ ਬਿਲਡਿੰਗਾਂ ਦੀ ਕਿਸੇ ਵੀ ਕਿਸਮ ਦੀ ਕੋਈ ਉਸਾਰੀ ਨਾ ਕਰਨ ਅਤੇ ਨਾਲ ਲਗਦੀਆਂ ਜਮੀਨਾਂ ਦੇ ਮਾਲਕਾਂ ਵਲੋਂ ਨਾੜ/ਕਣਕ ਅਤੇ ਜ਼ੀਰੀ ਦੀ ਰਹਿੰਦ-ਖੂਹੰਦ ਨੂੰ ਸਾੜਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 4 ਫਰਵਰੀ 2023 ਤੱਕ ਲਾਗੂ ਰਹਿਣਗੇ।

Advertisements

LEAVE A REPLY

Please enter your comment!
Please enter your name here