ਹਿਮਾਚਲ ਚੋਣਾਂ ‘ਚ ਜਿੱਤ ਦਾ ਸਭ ਤੋਂ ਵੱਡਾ ਕਾਰਨ ਰਾਹੁਲ ਗਾਂਧੀ ਦਾ ਜ਼ੁਬਾਨ ਦਾ ਪੱਕਾ ਹੋਣਾ: ਸਲਵਾਨ/ਮਹਾਜਨ/ਸੈਦੋਵਾਲ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਹਿਮਾਚਲ ਪ੍ਰਦੇਸ਼ ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਜਿੱਤ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਬਲਾਕ ਕਾਂਗਰਸ ਪ੍ਰਧਾਨ ਦੀਪਕ ਸਲਵਾਨ,ਕੌਂਸਲਰ ਕਰਨ ਮਹਾਜਨ ਅਤੇ ਬਲਾਕ ਕਾਂਗਰਸ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ ਨੇ ਕਿਹਾ ਕਿ ਇਹ ਜਿੱਤ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦੀ ਜਿੱਤ ਹੈ।ਹੁਣ ਜਨਤਾ ਕਾਂਗਰਸ ਵੱਲ ਦੇਖ ਰਹੀ ਹੈ। ਦੀਪਕ ਸਲਵਾਨ ਨੇ ਕਿਹਾ ਕਿ ਹੁਣ ਲੋਕ ਵਿਕਾਸ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਮਿਹਨਤ ਅਤੇ ਹਿਮਾਚਲ ਪ੍ਰਦੇਸ਼ ਦੇ ਲੋਕ ਦੀ ਹੋਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਸੂਬੇ ਤੋਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ.ਨੱਡਾ ਅਤੇ ਭਾਜਪਾ ਦੇ ਪੋਸਟਰ ਬੁਆਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਆਉਂਦੇ ਹਨ,ਉਸ ਸੂਬੇ ਵਿੱਚ ਕਾਂਗਰਸ ਪਾਰਟੀ ਨੇ ਆਪਣੀ ਜਿੱਤ ਦਰਜ ਕਰਵਾਈ ਹੈ।

Advertisements

ਉਨ੍ਹਾਂ ਕਿਹਾ ਕਿ ਇਸ ਸਮੇਂ ਪੂਰੇ ਦੇਸ਼ ਵਿੱਚ ਕਾਂਗਰਸ ਦੀ ਲਹਿਰ ਹੈ।ਇਸ ਜਿੱਤ ਦਾ ਸਭ ਤੋਂ ਵੱਡਾ ਕਾਰਨ ਰਾਹੁਲ ਗਾਂਧੀ ਦਾ ਜ਼ੁਬਾਨ ਦਾ ਪੱਕਾ ਹੋਣਾਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੋ ਸੂਬਿਆਂ ਵਿੱਚ ਕਾਂਗਰਸ ਦੀ ਸਰਕਾਰ ਹੈ, ਉੱਥੇ ਰਾਹੁਲ ਗਾਂਧੀ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਹੈ।ਰਾਹੁਲ ਗਾਂਧੀ ਦੇ ਇਸ ਸੰਦੇਸ਼ ਨੂੰ ਪ੍ਰਿਅੰਕਾ ਗਾਂਧੀ ਨੇ ਹਿਮਾਚਲ ਦੇ ਲੋਕਾਂ ਤੱਕ ਪਹੁੰਚਾਇਆ। ਉਥੇ ਹੀ ਉਨ੍ਹਾਂ ਨੇ ਗੁਜਰਾਤ ਚੋਣਾਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਭਾਜਪਾ ਦੀ ਬੀ ਟੀਮ ਕਹੀ ਜਾਣ ਵਾਲੀ ਆਮ ਆਦਮੀ ਪਾਰਟੀ ਨੇ 17 ਫੀਸਦੀ ਤੋਂ ਵੱਧ ਵੋਟ ਸ਼ੇਅਰ ਲੈ ਗਈ। ਆਮ ਆਦਮੀ ਪਾਰਟੀ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੋ ਹਿਮਾਚਲ ਪ੍ਰਦੇਸ਼ ਵਿੱਚ ਆਪਣਾ ਖਾਤਾ ਵੀ ਨਹੀਂ ਖੋਲ੍ਹ ਪਾਈ। ਹਿਮਾਚਲ ਪ੍ਰਦੇਸ਼ ਚ ਲੜੀਆਂ ਸਾਰੀਆਂ ਸੀਟਾਂ ਤੇ ਜਮਾਂ ਰਕਮ ਗੁਆ ਦਿੱਤੀ ਹੈ। ਆਮ ਆਦਮੀ ਪਾਰਟੀ ਉਤਰਾਖੰਡ ਚ ਲਗਭਗ 99% ਸੀਟਾਂ ਤੇ ਜਮਾਨਤ ਜਬਤ ਹੋ ਚੁੱਕੀ ਹੈ,ਕੀ ਕਿਸੇ ਨੇ ਇਸ ਬਾਰੇ ਜਨਤਕ ਤੌਰ ਤੇ ਗੱਲ ਕੀਤੀ ਹੈ? ਉਹ(ਕੇਜਰੀਵਾਲ)ਤਾਂ ਲਿਖ ਕੇ ਦੇ ਰਹੇ ਸਨ ਕਿ ਉਨ੍ਹਾਂ ਦੀ ਪਾਰਟੀ ਸੱਤਾ ਚ ਆਵੇਗੀ। ਭਾਰੀ ਬਹੁਮਤ ਨਾਲ ਸੱਤਾ ਵਿਚ ਆਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਤੈਅ ਕੀਤਾ ਸੀ ਕਿ ਪੰਜਾਬ ਅਤੇ ਦਿੱਲੀ ਆਮ ਆਦਮੀ ਪਾਰਟੀ ਨੂੰ ਦੇਣਗੇ ਤਾਂ ਜੋ ਦੂਜੇ ਸੂਬਿਆਂ ਵਿੱਚ ਭਾਜਪਾ ਦੇ ਖਿਲਾਫ ਵੋਟਾਂ ਵੰਡੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਗੁਜਰਾਤ ਚੋਣਾਂ ਨੂੰ ਲੈ ਕੇ ਜ਼ਿਆਦਾ ਖੁਸ਼ ਹੋਣ ਦੀ ਲੋੜ ਨਹੀਂ ਹੈ। ਕਿਉਂਕਿ ਜੇਕਰ ਆਪ ਅਤੇ ਕਾਂਗਰਸ ਦਾ ਵੋਟ ਸ਼ੇਅਰ ਜੋੜ ਦਿੱਤਾ ਜਾਵੇ ਤਾਂ ਭਾਜਪਾ ਕਿਤੇ ਵੀ ਨਹੀਂ ਟਿਕਦੀ ਹੈ। ਪਰ ਭਾਜਪਾ ਕੈਮਿਸਟਰੀ ਬਣਾਉਣ ‘ਚ ਕਾਮਯਾਬ ਰਹੀ ਹੈ।

LEAVE A REPLY

Please enter your comment!
Please enter your name here