ਰਾਜੇਸ਼ ਬਾਗਾ ਨੂੰ ਪ੍ਰਦੇਸ਼ ਭਾਜਪਾ ਦਾ ਜਨਰਲ ਸਕੱਤਰ ਨਿਯੁਕਤ ਕਰਨ ‘ਤੇ ਖੋਜੇਵਾਲ ਦੀ ਅਗਵਾਈ ਚ ਕੀਤਾ ਗਿਆ ਸਨਮਾਨਿਤ

ਕਪੂਰਥਲਾ (ਗੌਰਵ ਮੜੀਆ): ਪੰਜਾਬ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਭਾਜਪਾ ਦੇ ਸੀਨੀਅਰ ਆਗੂ ਰਾਜੇਸ਼ ਬਾਗਾ ਨੂੰ ਦੂਸਰੀ ਵਾਰ ਭਾਜਪਾ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕਰਨ ਤੇ ਭਾਜਪਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ,ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਡਾ.ਰਣਵੀਰ ਕੌਸ਼ਲ,ਆਈਟੀ ਸੈੱਲ ਦੇ ਸੂਬਾ ਮੀਤ ਪ੍ਰਧਾਨ ਵਿੱਕੀ ਗੁਜਰਾਲ,ਯੁਵਾ ਮੋਰਚਾ ਦੇ ਸੂਬਾਈ ਆਗੂ ਭਰਤ ਮਹਾਜਨ,ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਜਰਨਲ ਸਕੱਤਰ ਪ੍ਰਧਾਨ ਵਿਵੇਕ ਸਿੰਘ ਸੰਨੀ ਬੈਂਸ,ਜ਼ਿਲ੍ਹਾ ਮੀਤ ਪ੍ਰਧਾਨ ਐਡਵੋਕੇਟ ਪਿਯੂਸ਼ ਮਨਚੰਦਾ ਨੇ ਫੁੱਲਾਂ ਦੇ ਬੁੱਕਾ ਦੇ ਕੇ ਸਨਮਾਨਿਤ ਕੀਤਾ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।ਇਸ ਦੌਰਾਨ ਭਾਜਪਾ ਆਗੂਆਂ ਨੇ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗ ਕਰਕੇ ਭਾਜਪਾ ਦੀ ਮਜਬੂਤੀ ਲਈ ਵਿਚਾਰ ਵਟਾਂਦਰਾ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਰਾਜੇਸ਼ ਬਾਗਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਅੱਗੇ ਵੱਧ ਰਿਹਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ।ਕੁਝ ਲੋਕ ਜਾਣਕਾਰੀ ਦੀ ਘਾਟ ਕਾਰਨ ਲਾਭ ਨਹੀਂ ਉਠਾ ਪਾ ਰਹੇ ਹਨ।ਵਰਕਰਾਂ ਨੂੰ ਚਾਹੀਦਾ ਹੈ ਕਿ ਉਹ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸਕੀਮਾਂ ਬਾਰੇ ਜਾਣੂ ਕਰਵਾਉਣ,ਤਾਂ ਜੋ ਲੋਕ ਲਾਭ ਉਠਾ ਸਕਣ।ਇਸ ਨਾਲ ਪਾਰਟੀ ਵੀ ਮਜਬੂਤ ਹੋਵੇਗੀ।ਉਨ੍ਹਾਂ ਵਰਕਰਾਂ ਨੂੰ ਇਕਮੁੱਠ ਹੋ ਕੇ ਅੱਗੇ ਵਧਣ ਦਾ ਸੱਦਾ ਦਿੰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦਾ ਉਦੇਸ਼ ਏਕਤਾਵਾਦ ਦੀ ਪਿਆਸ ਬੁਝਾਉਣਾ ਅਤੇ ਲਾਈਨ ਵਿਚ ਖੜੇ ਆਖਰੀ ਆਦਮੀ ਦੇ ਉਭਾਰ ਕਰਨਾ ਹੈ।

Advertisements

ਉਹੀ ਅੰਤੋਦਿਆ ਨੂੰ ਇੱਕ ਅਸਲੀ ਰੂਪ ਦੇਣ ਲਈ  ਸਬਦਾ ਸਾਥ,ਸਬਦਾ ਵਿਕਾਸ,ਸਬਦਾ ਵਿਸ਼ਵਾਸ, ਸਬਦਾ ਅਰਦਾਸ ਦੇ ਮੰਤਰ ਤੇ ਕੇਂਦਰ ਸਰਕਾਰ ਕੰਮ ਕਰ ਰਹੀ ਹੈ।ਪੰਜਾਬ ਦੀ ਧਰਤੀ ਨੂੰ ਸਲਾਮ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਦਾ ਵਰਕਰ ਹੋਣਾ ਗਰਵ ਦੀ ਗੱਲ ਹੈ।ਭਾਜਪਾ ਵਿਸ਼ਵ ਦੀ ਸਭ ਤੋਂ ਵਾਦੀ ਰਾਜਨੀਤਿਕ ਪਾਰਟੀ ਹੈ।ਇਸ ਮੌਕੇ ਭਾਜਪਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜ ਕੇ ਉਨ੍ਹਾਂ ਦੀ ਆਵਾਜ਼ ਨੂੰ ਪੰਚਾਇਤ ਤੋਂ ਲੈ ਕੇ ਬੂਥ ਪੱਧਰ ਤੱਕ ਵੀ ਪਹੁੰਚਾਈ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਦੇਸ਼ ਦੇ ਨੌਜਵਾਨਾਂ ਨੂੰ ਅੱਗੇ ਲਿਜਾਣ ਲਈ ਬਹੁਤ ਸਾਰੀਆਂ ਸਕੀਮਾਂ ਸ਼ੁਰੂ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਕਈ ਲੋਕ ਪੱਖੀ ਸਕੀਮਾਂ ਸ਼ੁਰੂ ਕੀਤੀਆਂ ਹਨ।ਇਨ੍ਹਾਂ ਸਕੀਮਾਂ ਨੂੰ ਬੂਥ ਲੈਵਲ ਤੱਕ ਕਿਵੇਂ ਲੈ ਕੇ ਜਾਣਾ ਹੈ ਅਤੇ ਇਨ੍ਹਾਂ ਸਕੀਮਾਂ ਦਾ ਲਾਭ ਕਿਸ ਤਰ੍ਹਾਂ ਲੋਕਾਂ ਤੱਕ ਪਹੰਚਣਾ ਹੈ ਇਸ ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।ਖੋਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਦੇਸ਼ ਬਦਲਿਆ ਹੈ।

LEAVE A REPLY

Please enter your comment!
Please enter your name here