Sunday, October 25, 2026
Home Chandigarh ਵਿਧਾਨ ਸਭਾ ਸਪੀਕਰ ਵੱਲੋਂ ਸੀਨੀਅਰ ਅਕਾਲੀ ਆਗੂ ਬ੍ਰਹਮਪੁਰਾ ਦੇ ਦੇਹਾਂਤ ’ਤੇ ਦੁੱਖ...

ਵਿਧਾਨ ਸਭਾ ਸਪੀਕਰ ਵੱਲੋਂ ਸੀਨੀਅਰ ਅਕਾਲੀ ਆਗੂ ਬ੍ਰਹਮਪੁਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, (ਦ ਸਟੈਲਰ ਨਿਊਜ਼): ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਜੁਰਗ ਸਿਆਸਤਦਾਨ ਅਤੇ ਸਾਬਕਾ ਕੈਬਨਿਟ ਮੰਤਰੀ ਸ. ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੰਧਵਾਂ ਨੇ ਕਿਹਾ ਕਿ ਸ. ਬ੍ਰਹਮਪੁਰਾ ਦੀ ਮੌਤ ਨਾਲ ਸੁਹਿਰਦ ਸਿਆਸਤ ਨੂੰ ਵੱਡਾ ਧੱਕਾ ਲੱਗਾ ਹੈ ਅਤੇ ਨੇ ਲੰਮਾਂ ਸਮਾਂ ਪੰਜਾਬ ਦੀ ਸਿਆਤ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਲੋਕਾਂ ਦੀ ਸੇਵਾ ਕੀਤੀ।

Advertisements

ਉਨ੍ਹਾਂ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਕੇ-ਸਬੰਧੀਆਂ ਨਾਲ ਦਿਲੀਂ ਹਮਦਰਦੀ ਪ੍ਰਗਟਾਵਾ ਕੀਤਾ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

LEAVE A REPLY

Please enter your comment!
Please enter your name here