ਰੇਲਵੇ ਮੰਡੀ ਸਕੂਲ ਵਿਖੇ “ਸਵੀਪ” ਤਹਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਪ੍ਰਿੰਸੀਪਲ ਲਲਿਤਾ ਰਾਣੀ ਦੀ ਯੋਗ ਅਗਵਾਈ ਹੇਠ ਰੇਲਵੇ ਮੰਡੀ ਸਕੂਲ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ( ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ), ਹਰਭਗਵੰਤ ਸਿੰਘ ( ਜ਼ਿਲ੍ਹਾ ਸਿੱਖਿਆ ਅਫ਼ਸਰ) ਅਤੇ ਸ਼ੈਲੇਂਦਰ ਠਾਕੁਰ ( ਜ਼ਿਲ੍ਹਾ ਸਵੀਪ ਨੋਡਲ ਅਫਸਰ ਸਕੂਲਜ਼) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੀਪ ਤਹਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ “ ਵੋਟ ਦੀ ਮਹੱਤਤਾ” ਉੱਪਰ ਚਾਨਣਾ ਪਾਉਣ ਹਿੱਤ ਆਯੋਜਿਤ ਕੀਤਾ ਗਿਆ। ਇਸ ਮੁਕਾਬਲੇ ਵਿੱਚ ਸਕੂਲ ਦੀਆਂ 32 ਵਿਦਿਆਰਥਣਾਂ ਨੇ ਹਿੱਸਾ ਲਿਆ। ਜਿਨ੍ਹਾਂ ਵਿੱਚੋਂ ਬਾਰਵੀਂ  ਐੱਫ ਜਮਾਤ ਦੀ ਵਿਦਿਆਰਥਣ ਮਨਦੀਪ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਬਾਰਵੀਂ ਜਮਾਤ ਦੀ ਵਿਦਿਆਰਥਣ ਆਰੂਸ਼ੀ ਚਾਵਲਾ ਨੇ ਦੂਜਾ ਅਤੇ ਬਾਰਵੀਂ ਈ ਜਮਾਤ ਦੀ ਰੀਆ ਨੇ ਤੀਸਰਾ ਸਥਾਨ ਹਾਸਿਲ ਕੀਤਾ।

Advertisements

ਇਸ ਮੌਕੇ ਤੇ ਪ੍ਰਿੰਸੀਪਲ ਲਲਿਤਾ ਰਾਣੀ ਜੀ ਨੇ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਅਤੇ ਵੋਟ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ । ਉਨ੍ਹਾਂ ਨੇ ਬਾਲਗ ਮਤ ਅਧਿਕਾਰ ਬਾਰੇ ਚਾਨਣਾ ਪਾਇਆ ਅਤੇ ਦੱਸਿਆ ਕਿ 18 ਸਾਲ ਦੀ ਉਮਰ ਪੂਰੀ ਹੋਣ  ਉਪਰੰਤ ਵੋਟ ਬਣਾਉਣੀ ਬਹੁਤ ਮਹੱਤਵਪੂਰਨ ਹੈ ਅਤੇ ਸਾਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਆਪਣਾ ਵਡਮੁੱਲਾ ਯੋਗਦਾਨ  ਹਮੇਸ਼ਾ ਪਾਉਂਦੇ ਰਹਿਣਾ ਚਾਹੀਦਾ ਹੈ ਇਹ ਮੁਕਾਬਲਾ ਸਕੂਲ ਦੇ ਸਵੀਪ ਇੰਚਾਰਜ ਸੰਜੀਵ ਅਰੋੜਾ ਤੇ ਪਲਵਿੰਦਰ ਕੌਰ ਅਤੇ ਆਰਟ ਐਂਡ ਕਰਾਫਟ ਦੀ ਅਧਿਆਪਕਾ ਤਰਨਪ੍ਰੀਤ ਕੌਰ ਵੱਲੋਂ ਕੰਡਕਟ ਕੀਤਾ ਗਿਆ।

LEAVE A REPLY

Please enter your comment!
Please enter your name here