ਰੋਜ਼ਗਾਰ ਬਿਊਰੋ ਨੇ ਪਟਿਆਲਾ ਸਕੂਲ ਫਾਰ ਦੀ ਡੈੱਫ਼ ਬਲਾਇੰਡ ਵਿਖੇ ਟੇਲੈਂਟ ਹੰਟ ਪ੍ਰਤੀਯੋਗਤਾ ਕਰਵਾਈ

ਪਟਿਆਲਾ, (ਦ ਸਟੈਲਰ ਨਿਊਜ਼): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਟਿਆਲਾ ਸਕੂਲ ਫਾਰ ਦੀ ਡੈੱਫ਼ ਬਲਾਇੰਡ ਸੈਫਦੀਪੁਰ ਦੇ ਵਿਦਿਆਰਥੀਆਂ ਲਈ ਟੇਲੈਂਟ ਹੰਟ ਦੀ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿੱਚ ਵਿਦਿਆਰਥੀਆਂ ਦੇ ਗਾਇਕੀ, ਡਾਂਸ ਅਤੇ ਕਵਿਤਾ ਦੇ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਵੱਲੋਂ ਆਪਣੀ-ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਗਿਆ। ਪ੍ਰਤੀਯੋਗਤਾ ਵਿੱਚ ਲਗਭਗ 60 ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਰੋਜ਼ਗਾਰ ਬਿਊਰੋ ਵੱਲੋਂ ਇਹ ਪ੍ਰਤੀਯੋਗਤਾ ਵਿਦਿਆਰਥੀਆਂ ਦਾ ਕਲਾ ਦੇ ਖੇਤਰ ਵਿੱਚ ਉਤਸ਼ਾਹ ਵਧਾਉਣ ਲਈ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਬਿਊਰੋ ਵੱਲੋਂ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੌਕੇ ਉਤੇ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ।

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਵੱਲੋਂ ਸਕੂਲ ਦੀ ਮੈਨੇਜਮੈਂਟ ਨੂੰ ਦਸਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਦੀ ਰੋਜ਼ਗਾਰ ਬਿਊਰੋ ਨਾਲਰਜਿਸਟ੍ਰੇਸ਼ਨ ਕਰਵਾਉਣ ਲਈ ਕਿਹਾ ਗਿਆ ਤਾਂ ਜੋ ਭਵਿਖ ਵਿੱਚ ਰੋਜ਼ਗਾਰ ਦੇ ਮੌਕਿਆਂ ਬਾਰੇ ਸਮੇਂ ਸਿਰ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ। ਰੋਜ਼ਗਾਰ ਬਿਊਰੋ ਦੇ ਡਿਪਟੀ ਸੀ.ਈ.ਓ. ਸਤਿੰਦਰ ਸਿੰਘ ਨੇ ਦੱਸਿਆ ਗਿਆ ਕਿ ਭਵਿਖ ਵਿੱਚ ਵੀ ਇਹੋ ਜਿਹੀਆਂ ਪ੍ਰਤੀਯੋਗਤਾ ਕਰਵਾਈਆਂ ਜਾਣਗੀਆਂ ਜਿਸ ਨਾਲ ਵਿਦਿਆਰਥੀਆਂ ਦਾ ਹੌਸਲਾ ਵਧਾਇਆ ਜਾ ਸਕੇ। ਇਸ ਮੌਕੇ ਕੈਰੀਅਰ ਕਾਊਂਸਲਰ ਰੂਪਸੀ ਪਹੂਜਾ ਅਤੇ ਐਜੂਕੇਸ਼ਨ ਵਿਭਾਗ ਦੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਇੰਦਰਪ੍ਰੀਤ ਸਿੰਘ ਵੱਲੋਂ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।

LEAVE A REPLY

Please enter your comment!
Please enter your name here