ਚੇਅਰਮੈਨ ਰਮਨ ਬਹਿਲ ਦੇ ਯਤਨਾ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਿਕਾਸਾਂ ਕਾਰਜਾਂ ਨੂੰ ਮਿਲੀ ਨਵੀਂ ਗਤੀ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਚੇਅਰਮੈਨ ਰਮਨ ਬਹਿਲ ਦੇ ਯਤਨਾ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਿਕਾਸਾਂ ਕਾਰਜਾਂ ਨੂੰ ਨਵੀਂ ਗਤੀ ਮਿਲੀ ਹੈ। ਵਿਕਾਸ ਕਾਰਜਾਂ ਦੀ ਲੀੜੀ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਗੁਰਦਾਸਪੁਰ ਪੰਡੋਰੀ ਰੋਡ ਤੋਂ ਵੇਰਕਾ ਮਿਲਕ ਪਲਾਂਟ ਤੱਕ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ। ਗੁਰਦਾਸਪੁਰ ਸ਼ਹਿਰ ਦੇ 670 ਮੀਟਰ ਲੰਬੇ ਇਸ ਸਿਟੀ ਪੋਰਸ਼ਨ ਦੀ ਮੁਰੰਮਤ ਉੱਪਰ 32 ਲੱਖ ਰੁਪਏ ਦੀ ਲਾਗਤ ਆਵੇਗੀ। ਸੜਕ ਦਾ ਨੀਂਹ ਪੱਥਰ ਰੱਖਣ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਉੱਘੇ ਜਨਤਕ ਆਗੂ ਸ੍ਰੀ ਸਮਸ਼ੇਰ ਸਿੰਘ ਵੀ ਮੌਜੂਦ ਸਨ।

Advertisements

ਸੜਕ ਦਾ ਉਦਘਾਟਨ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਵਿਧਾਨ ਸਭਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਵਾਮ ਦੀ ਬੇਹਤਰੀ ਲਈ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਸਿਰਫ ਚੋਣਾਂ ਨੇੜੇ ਆਉਣ ’ਤੇ ਹੀ ਵਿਕਾਸ ਕਰਨ ਬਾਰੇ ਸੋਚਦੀਆਂ ਸਨ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਸੂਬੇ ਦੇ ਸਰਬਪੱਖੀ ਵਿਕਾਸ ਲਈ ਉਪਰਾਲੇ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ।

ਬਹਿਲ ਨੇ ਕਿਹਾ ਕਿ ਇਸ ਇਲਾਕੇ ਦੀ ਇਹ ਬਹੁਤ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ 670 ਮੀਟਰ ਲੰਬੀ ਇਸ ਸੜਕ ਨੂੰ 30 ਫੁੱਟ ਚੌੜੀ ਬਣਾਇਆ ਜਾਵੇਗਾ। ਇਸਦੇ ਨਾਲ ਹੀ ਮਿਲਕ ਪਲਾਂਟ ਲਾਗੇ ਇੱਕ ਹੋਰ ਸੜਕ ਜੋ ਸੀਵਰੇਜ ਪੈਣ ਨਾਲ ਖਰਾਬ ਹੋ ਗਈ ਸੀ ਉਸਨੂੰ ਵੀ 32 ਲੱਖ ਰੁਪਏ ਖਰਚ ਕਰਕੇ ਨਵਾਂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਆਮ ਰਾਹਗੀਰਾਂ ਨੂੰ ਸਹੂਲਤ ਮਿਲਣ ਦੇ ਨਾਲ ਇਥੇ ਵੱਸਦੀ ਵਸੋਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਬਣਾਉਣ ਸਮੇਂ ਕੁਆਲਟੀ ਦਾ ਪੂਰਾ ਖਿਆਲ ਰੱਖਿਆ ਜਾਵੇ ਅਤੇ ਤਹਿ ਸਮੇਂ ਅੰਦਰ ਇਹ ਸੜਕਾਂ ਮੁਕੰਮਲ ਕੀਤੀਆਂ ਜਾਣ। ਇਸ ਮੌਕੇ ਉਨ੍ਹਾਂ ਨਾਲ ਐਕਸੀਅਨ ਲੋਕ ਨਿਰਮਾਣ ਵਿਭਾਗ ਜਤਿੰਦਰ ਮੋਹਨ, ਨੈਸ਼ਨਲ ਐਵਾਰਡੀ ਰੋਮੇਸ਼ ਮਹਾਜਨ ਤੋਂ ਇਲਾਵਾ ਹੋਰ ਇਲਾਕਾ ਨਿਵਾਸੀ ਵੀ ਹਾਜ਼ਰ ਸਨ।  

LEAVE A REPLY

Please enter your comment!
Please enter your name here