ਚਾਰ ਹਫਤੇ ਦਾ ਡੇਅਰੀ ਸਿਖਲਾਈ ਕੋਰਸ 9 ਜਨਵਰੀ ਤੋਂ ਸ਼ੁਰੂ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ 4 ਹਫਤੇ ਦਾ ਡੇਅਰੀ ਸਿਖਲਾਈ ਕੋਰਸ 9 ਜਨਵਰੀ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ,ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ 4 ਹਫਤੇ ਦਾ ਡੇਅਰੀ ਸਿਖਲਾਈ ਪ੍ਰੋਗਰਾਮ 9 ਜਨਵਰੀ 2023 ਤੋਂ ਡੇਅਰੀ ਸਿਖਲਾਈ ਕੇਂਦਰ,ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਡੇਅਰੀ ਫਾਰਮਰਜ਼ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖਵੱਖ ਵਿਸ਼ਾ ਮਾਹਿਰਾਂ ਵਲੋਂ ਸ਼ੂਆਂ ਦੀ ਸਾਂਭਸੰਭਾਲ ਤੋਂ ਲੈ ਕੇ ਵੱਖਵੱਖ ਬਿਮਾਰੀਆਂ, ਦੁੱਧ ਤੋਂ ਦੁੱਧ ਪਦਾਰਥ ਬਣਾਉਣ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ। ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸ਼ੈਡਾਂ ਦੀ ਉਸਾਰੀਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰਪੂਵਕ ਜਾਣਕਾਰੀ ਦਿੱਤੀ ਜਾਵੇਗੀ।

Advertisements

ਨ੍ਹਾਂ ਹੋਰ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲੈਂਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਨਾਲ ਸੰਬੰਧ ਰੱਖਦਾ ਹੋਵੇ, ਘੱਟ ਤੋਂ ਘੱਟ ਦਸਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 50 ਸਾਲ ਹੋਵੇ ਅਤੇ ਉਸ ਨੇ ਘੱਟੋਘੱਟ 5 ਪਸ਼ੂ ਰੱਖੇ ਹੋਣੇ ਚਾਹੀਦੇ ਹਨ। ਇਸ ਸਿਖਲਾਈ ਕੋਰਸ ਦੀ ਫੀਸ 5000/- ਰੁਪਏ ਜਨਰਲ ਸ਼੍ਰੇਣੀ ਲਈ ਅਤੇ 4000/- ਰੁਪਏ ਅਨੁਸੂਚਿਤ ਜਾਤੀ ਦੇ ਸਿਖਿਆਰਥੀਆ ਲਈ ਹੋਵੇਗੀ। ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ ਫੋਟੋਆਂ ਨਾਲ ਲੈ ਕੇ ਮਿਤੀ 7 ਜਨਵਰੀ 2023 ਤੱਕ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਰਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਦਫਤਰੀ ਕੰਮ ਕਾਜ ਦੇ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ। ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ 2 ਤੋਂ 10 ਦੁਧਾਰੂ ਪਸ਼ੂਆਂ ਦਾ ਕਰਜਾ ਲੈ ਸਕਣਗੇ ਅਤੇ ਸਰਕਾਰ ਵਲੋ ਜਨਰਲ ਜਾਤੀ ਲਈ 25 ਫੀਸਦੀਅਤੇ ਅਨੁਸੂਚਿਤ ਜਾਤੀ ਲਈ 33 ਫੀਸਦੀਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-220025 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here