ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਹੁਸਿ਼ਆਰਪੁਰ ਦਾ ਦੌਰਾ

ਹੁਸਿ਼ਆਰਪੁਰ, (ਦ ਸਟੈਲਰ ਨਿਊਜ਼)।   ਮੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਦਿਲਬਾਗ ਸਿੰਘ ਜੌਹਲ, ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ  ਅਪਰਾਜਿਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਅੱਜ ਕੇਂਦਰੀ ਜੇਲ੍ਹ, ਹੁਸਿ਼ਆਰਪੁਰ ਦਾ ਦੌਰਾ  ਕੀਤਾ ਗਿਆ, ਜਿਸ ਦੌਰਾਨ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ ਅਤੇ ਨਾਲ ਹੀ ਜੇਲ੍ਹ ਲੋਕ ਅਦਾਲਤ ਵੀ ਲਗਾਈ ਗਈ, ਜਿਸ ਵਿੱਚ ਛੋਟੇ ਅਪਰਾਧਾਂ ਨਾਲ ਸਬੰਧਤ ਕੇਸਾਂ ਨੂੰ ਸੁਣਿਆ ਗਿਆ।

Advertisements

 ਇਸ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਰਸੋਈ ਘਰ ਵਿੱਚ ਖਾਣੇ ਦਾ ਜਾਇਜਾ ਲਿਆ ਗਿਆ ਅਤੇ ਜੇਲ੍ਹ ਹਸਪਤਾਲ ਦੇ ਮਰੀਜਾਂ ਦਾ ਸਿਹਤ ਪੱਖੋ ਹਾਲ—ਚਾਲ ਜਾਣਿਆ ਅਤੇ ਨਾਲ ਹੀ ਜੇਲ੍ਹ ਕਰਮਚਾਰੀਆਂ ਨੂੰ ਮਰੀਜ਼ਾਂ ਨੂੰ ਚੰਗੀ ਖੁਰਾਕ ਦੇਣ ਲਈ ਹਦਾਇਤ ਕੀਤੀ ਗਈ। ਜੇਲ੍ਹ ਸੁਪਰਡੈਂਟ ਅਨੁਰਾਗ ਕੁਮਾਰ ਅਜ਼ਾਦ ਨੂੰ ਦਿਸ਼ਾ- ਨਿਰਦੇਸ਼ ਦਿੱਤੇ ਗਏ ਕਿ ਕੈਦੀਆਂ ਅਤੇ ਹਵਾਲਾਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਲਈ ਦਰਖਾਸਤ ਫਾਰਮ ਨਾਲ ਕੇਸ ਦੇ ਪੂਰੇ ਸਬੰਧਤ ਦਸਤਾਵੇਜ ਭੇਜੇ ਜਾਣ ਤਾਂ ਜੋ ਕਾਨੂੰਨੀ ਸੇਵਾਵਾਂ ਸਮੇਂ ਸਿਰ ਮੁਹੱਈਆ ਕੀਤੀਆਂ ਜਾ ਸਕਣ। ਉਨ੍ਹਾਂ ਵਲੋਂ ਮਿਤੀ 11.02.2023 ਨੂੰ ਲਗਾਈ ਜਾਣੀ ਵਾਲੀ ਨੈਸ਼ਨਲ ਲੋਕ ਅਦਾਲਤ ਦੇ ਬਾਰੇ ਦੱਸਿਆ ਗਿਆ। ਇਸ ਮੌਕੇ ਡਿਪਟੀ ਸੁਪਰਡੈਂਟ ਅਮ੍ਰਿੰਤਪਾਲ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here