ਸਪੈਸ਼ਲ ਜੁਵੇਨਾਈਲ ਪੁਲਿਸ ਅਫ਼ਸਰਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਦੀ ਲਗਾਈ ਵਰਕਸ਼ਾਪ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਹੁਸ਼ਿਆਰਪੁਰ ਵੱਲੋ ਬਾਲ ਭਲਾਈ ਕਮੇਟੀ ਹੁਸ਼ਿਆਰਪੁਰ ਅਤੇ ਪੁਲਿਸ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਜੁਵੇਨਾਈਲ ਜਸਟਿਸ ਐਕਟ ਅਧੀਨ ਜ਼ਿਲ੍ਹੇ ਦੇ ਸਮੂਹ ਥਾਣਿਆਂ ਵਿਚ ਤਾਇਨਾਤ ਸਪੈਸ਼ਲ ਜੁਵੇਨਾਈਲ ਪੁਲਿਸ ਅਫਸਰਾਂ ਅਤੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਲਈ  ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋ ਜਾਰੀ ਹਦਾਇਤਾਂ ਅਨੁਸਾਰ ਜੁਵੇਨਾਈਲ ਜਸਟਿਸ ਐਕਟ, ਬਾਲ ਅਧਿਕਾਰ, ਪੋਕਸੋ ਐਕਟ  ਅਤੇ ਕਾਨੂੰਨੀ ਅਡਾਪਸ਼ਨ ਪ੍ਰਕਿਰਿਆ ਸਬੰਧੀ ਵਰਕਸ਼ਾਪ ਲਗਾਈ ਗਈ। ਇਸ ਮੌਕੇ ਮੌਜੂਦ ਪੁਲਿਸ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਬਾਲ ਭਲਾਈ ਕਮੇਟੀ ਦੇ ਚੇਅਰਪਰਸਨ ਹਰਜੀਤ ਕੌਰ ਵੱਲੋਂ ਦੱਸਿਆ ਗਿਆ ਕਿ ਅਜੋਕੇ ਸਮੇਂ ਵਿਚ ਬੱਚਿਆਂ ਨੂੰ ਬਾਲ ਅਧਿਕਾਰਾਂ ਸਬੰਧੀ ਜਾਣਕਾਰੀ ਹੋਣੀ ਬਹੁਤ ਲਾਜ਼ਮੀ ਹੈ ਕਿਉਕਿਂ ਬੱਚਿਆਂ ਨਾਲ ਸਬੰਧਤ ਮਸਲੇ ਬੇਹੱਦ ਸੰਵੇਦਨਸ਼ੀਲ ਹੁੰਦੇ ਹਨ ਅਤੇ ਇਸ ਮੌਕੇ ਉਨ੍ਹਾਂ ਵੱਲੋਂ ਭਾਰਤ ਸਰਕਾਰ ਦੁਆਰਾ 18 ਸਾਲ ਤੋਂ ਘੱਟ ਉਮਰ ਦੇ ਅਨਾਥ, ਬੇਸਹਾਰਾ, ਅਣਗੌਲੇ ,ਅਪਰਾਧ ਦੇ ਸ਼ਿਕਾਰ ਬੱਚੇ, ਗੁੰਮਸ਼ੁਦਾ ਹਾਲਾਤ ਵਿਚ ਮਿਲੇ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਵੱਖ-ਵੱਖ ਕਾਨੂੰਨ ਬਣਾਏ ਗਏ ਹਨ ਜਿਵੇ ਕਿ ਜੁਵੇਨਾਈਲ ਜਸਟਿਸ ਐਕਟ ਅਤੇ ਪੋਕਸੋ ਐਕਟ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਅਜਿਹੇ ਕੇਸਾਂ ਨੂੰ ਡੀਲ ਕਰਦੇ ਹੋਏ ਪੁਲਿਸ ਅਧਿਕਾਰੀਆਂ ਨੂੰ ਬੱਚੇ ਦੇ ਹਿੱਤਾਂ ਨੂੰ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋੜਵੰਦ ਬੱਚੇ ਪੁਲਿਸ ਸਟੇਸ਼ਨ, ਚਾਈਲਡ ਹੈਲਪਲਾਈਨ ਅਤੇ ਸਿੱਧੇ ਰੂਪ ਵਿਚ ਵੀ ਉਨ੍ਹਾਂ ਦੇ ਦਫਤਰ ਵਿਚ ਪਹੁੰਚ ਕਰਕੇ ਬਣਦੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ।

Advertisements

ਇਸ ਮੌਕੇ ਸੁਖਜਿੰਦਰ ਸਿੰਘ ਲੀਗਲ-ਕਮ-ਪ੍ਰੋਬੇਸ਼ਨ ਅਫਸਰ ਵੱਲੋ ਪੁਲਿਸ ਅਧਿਕਾਰੀਆਂ ਨੂੰ ਕਾਨੂੰਨੀ ਅਡਾਪਸ਼ਨ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਗੈਰ ਕਾਨੂੰਨੀ ਅਡਾਪਸ਼ਨ ਅਤੇ ਬੱਚਿਆਂ ਦੀ ਖਰੀਦੋ-ਫਰੋਖਤ ਕਰਨ ਵਾਲਿਆਂ ਦੇ ਖਿਲਾਫ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਵਿਭਾਗ ਵੱਲੋਂ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਜਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਵੱਲੋਂ ਵਰਕਸ਼ਾਪ ਵਿਚ ਹਾਜ਼ਰ ਸਮੂਹ ਅਧਿਕਾਰੀਆਂ ਦਾ ਬਹੁਤ ਧੰਨਵਾਦ ਕੀਤਾ ਗਿਆ।

LEAVE A REPLY

Please enter your comment!
Please enter your name here