ਸਕੂਲੀ ਵਿਦਿਆਰਥਣ ਤੇ ਤੇਜ਼ਾਬ ਸੁੱਟਣ ਵਾਲਿਆ ਨੂੰ ਫਾਂਸੀ ਦਿੱਤੀ ਜਾਵੇ: ਨਰੇਸ਼/ਵਾਲੀਆ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ  ਮੜੀਆ: ਦਿੱਲੀ ਦੇ ਦਵਾਰਕਾ ਨੇੜੇ ਇਕ 17 ਸਾਲਾ ਲੜਕੀ ਤੇ ਬਾਈਕ ਸਵਾਰ ਨੌਜਵਾਨਾਂ ਵਲੋਂ ਤੇਜ਼ਾਬ ਸੁੱਟਣ ਦੀ ਘਟਨਾ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਵੀ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਦਿੱਲੀ ਦੇ ਦਵਾਰਕਾ ਚ ਇਕ ਵਿਦਿਆਰਥਣ ‘ਤੇ ਤੇਜ਼ਾਬ ਸੁੱਟਣ ਵਾਲੇ ਵਿਅਕਤੀ ਨੂੰ ਸ਼ਰੇਆਮ ਫਾਂਸੀ ਦੇਣੀ ਚਾਹੀਦੀ ਹੈ।ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਅਤੇ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਨੇ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਜਿਹਾ ਕੰਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾ ਕੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਖਤ ਸਜ਼ਾਵਾਂ ਦਿੱਤੀਆਂ ਜਾਣ।ਨਰੇਸ਼ ਪੰਡਿਤ ਨੇ ਕਿਹਾ ਕਿ ਇਕ ਨਾਬਾਲਗ ਸਕੂਲੀ ਵਿਦਿਆਰਥਣ ਤੇ ਤੇਜ਼ਾਬ ਸੁੱਟਣ ਵਾਲੇ ਲੜਕੇ ਨੂੰ ਫਾਂਸੀ ਦੀ ਲੋੜ ਹੈ ਤਾਂ ਜੋ ਅਜਿਹੀਆਂ ਘਿਨਾਉਣੀਆਂ ਹਰਕਤਾਂ ਕਰਨ ਵਾਲੇ ਦੋਸ਼ੀਆਂ ‘ਚ ਭਾਰੀ ਡਰ ਪੈਦਾ ਹੋਵੇ। ਊਨਾ ਇਸ ਮਾਮਲੇ ਵਿੱਚ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਕਟਘਰੇ ਵਿੱਚ ਖੜੇ ਕਰਦਿਆਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਦਾ ਦਾਅਵਾ ਕਰਨ ਵਾਲੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਦਾ ਇਕ ਵਾਰ ਫਿਰ ਪਰਦਾਫਾਸ਼ ਹੋ ਗਿਆ ਹੈ।

Advertisements

ਜਿਸ ਤਰ੍ਹਾਂ ਪੰਜਾਬ ਚ ਜਿਸ ਤਰਾਂ ਮਾਨ ਸਰਕਾਰ ਦੀ ਸ਼ਹਿ ਤੇ ਗੈਂਗਸਟਰ ਅਤੇ ਅਪਰਾਧੀ ਸ਼ਰੇਆਮ ਘੁੰਮ ਰਹੇ ਹਨ,ਉਸੇ ਤਰ੍ਹਾਂ ਦਿੱਲੀ ਚ ਵੀ ਅਜਿਹਾ ਘਟਨਾਵਾਂ ਕਰਨ ਵਾਲੇ ਕੇਜਰੀਵਾਲ ਸਰਕਾਰ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਸਮਝਦੇ ਹਨ।ਇਸੇ ਲਈ ਤਾਂ ਅਪਰਾਧੀਆਂ ਵਿੱਚ ਇੰਨੀ ਵੱਡੀ ਘਿਨਾਉਣੀ ਵਾਰਦਾਤ ਨੂੰ ਅੰਜਾਮ ਦੇਣ ਦੀ ਹਿੰਮਤ ਹੈ।ਨਰੇਸ਼ ਪੰਡਿਤ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਵੱਲੋਂ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦੇਣ ਦੇ ਲਏ ਗਏ ਦਲੇਰਾਨਾ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਜੇਕਰ ਯੋਗੀ ਵੱਲੋਂ ਅਪਰਾਧੀਆਂ ਨੂੰ ਜੇਕਰ ਕੋਈ ਅਜਿਹੀ ਸਮਾਜ ਵਿਰੋਧੀ ਹਰਕਤ ਕਰਦਾ ਹੈ ਤਾਂ ਉਸ ਨੂੰ ਚੌਕ ਚੌਰਾਹੇ ਤੇ ਗੋਲੀ ਮਾਰ ਦਿੱਤੀ ਜਾਵੇਗੀ,ਇਹ ਕਹਿਣਾ ਸਖ਼ਤ ਇਰਾਦੇ ਦੀ ਨੀਤੀ ਅਤੇ ਦ੍ਰਿੜਤਾ ਨੂੰ ਦਰਸਾਉਂਦਾ ਹੈ।ਉਨ੍ਹਾਂ ਪੰਜਾਬ ਅਤੇ ਦੇਸ਼ ਦੇ ਆਮ ਲੋਕਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਅਜਿਹੀਆਂ ਘਿਨਾਉਣੀਆਂ ਹਰਕਤਾਂ ਕਰਨ ਦੀ ਮਾਨਸਿਕਤਾ ਵਾਲੇ ਲੋਕਾਂ ਦਾ ਸਮਾਜਿਕ ਬਾਈਕਾਟ ਕਰਨ।ਜੀਵਨ ਪ੍ਰਕਾਸ਼ ਵਾਲੀਆ ਨੇ ਕਿਹਾ ਕਿ ਸਰਕਾਰ ਨੇ ਤਾਂ ਪਹਿਲਾਂ ਹੀ ਤੇਜ਼ਾਬ ਦੀ ਵਿਕਰੀ ਤੇ ਪਾਬੰਦੀ ਲਗਾਈ ਹੋਈ ਹੈ,ਅਜਿਹੇ ਚ ਪੁਲਿਸ ਨੂੰ ਪਹਿਲਾਂ ਇਹ ਪਤਾ ਲਗਾਉਣਾ ਚਾਹੀਦਾ ਹੈ ਕਿ ਇਨ੍ਹਾਂ ਨੌਜਵਾਨਾਂ ਕੋਲ ਤੇਜ਼ਾਬ ਕਿੱਥੋਂ ਆਇਆ।ਇਸ ਤੋਂ ਬਾਅਦ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੇ ਨਾਲ-ਨਾਲ ਤੇਜ਼ਾਬ ਸੁੱਟਣ ਵਾਲੇ ਖ਼ਿਲਾਫ਼ ਵੀ ਸਿੱਖ ਤੋਂ ਸਖਤ ਕਾਰਵਾਈ ਕੀਤੀ ਜਾਵੇ।

ਸਰਕਾਰ ਤੇਜਾਬ ਸੁੱਟਣ ਅਤੇ ਬਿਨਾਂ ਲਾਇਸੈਂਸ ਵੇਚਣ ਵਾਲਿਆਂ ਦੇ ਲਾਇਸੈਂਸ ਵੀ ਰੱਦ ਕਰੇ।ਉਨ੍ਹਾਂ ਕਿਹਾ ਕਿ ਜੇਕਰ ਸ਼ਰਾਰਤੀ ਅਨਸਰ ਇਸੇ ਤਰ੍ਹਾਂ ਲੜਕੀਆਂ ‘ਤੇ ਹਮਲੇ ਕਰਦੇ ਰਹੇ ਤਾਂ ਚੰਗੇ ਘਰਾਂ ਦੇ ਲੋਕ ਵੀ ਆਪਣੀਆਂ ਲੜਕੀਆਂ ਨੂੰ ਬਾਹਰ ਭੇਜਣ ਤੋਂ ਝਿਜਕਣਗੇ।ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੁਰਾਚਾਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਉਚੇਰੀ ਵਿੱਦਿਆ ਪ੍ਰਾਪਤ ਕਰਨ ਦੇ ਨਾਲ-ਨਾਲ ਖੁਦ ਆਤਮ ਨਿਰਭਰ ਹੋਣਾ ਚਾਹੀਦਾ ਹੈ ਤਾਂ ਜੋ ਲੋੜ ਪੈਣ ਤੇ ਦੁਰਗਾ ਦਾ ਰੂਪ ਧਾਰਨ ਕਰਨਾ ਪਵੇ ਤਾਂ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।ਊਨਾ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਹੈ,ਇਸੇ ਕਰਕੇ ਹਰ ਰੋਜ਼ ਅਜਿਹੀਆਂ ਘਟਨਾਵਾਂ ਸੁਣਨ ਨੂੰ ਮਿਲਦੀਆਂ ਹਨ।ਵਾਲੀਆ ਨੇ ਕਿਹਾ ਕਿ ਭਾਵੇਂ ਜ਼ਮਾਨਾ ਬਦਲ ਗਿਆ ਹੈ।ਪਰ ਅੱਜ ਵੀ ਬਹੁਤ ਸਾਰੇ ਲੋਕ ਲੜਕੀਆਂ ਨੂੰ ਕਮਜ਼ੋਰ ਸਮਝਦੇ ਹਨ।ਇਹੀ ਕਾਰਨ ਹੈ ਕਿ ਕਿਸੇ ਨਾ ਕਿਸੇ ਰੂਪ ਵਿਚ ਲੜਕੀਆਂ ਅਤੇ ਔਰਤਾਂ ‘ਤੇ ਹੋ ਰਹੇ ਹਮਲਿਆਂ ਬਾਰੇ ਸੁਣਨ ਨੂੰ ਮਿਲਦਾ ਹੈ।ਇਸ ਦਾ ਮੁੱਖ ਕਾਰਨ ਲੜਕੀਆਂ ਅਤੇ ਔਰਤਾਂ ਨੂੰ ਚੁੱਪਚਾਪ ਬੇਇਨਸਾਫ਼ੀ ਨੂੰ ਸਹਿਣਾ ਪੈਂਦਾ ਹੈ।ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਇਸ ਦੇ ਨਾਲ ਹੀ ਉਨ੍ਹਾਂ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਲੜਕੀਆਂ ਨੂੰ ਬੇਇਨਸਾਫ਼ੀ ਵਿਰੁੱਧ ਲੜਨ ਦਾ ਉਪਦੇਸ਼ ਦੇਣ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਮੁੜ ਨਾ ਵਾਪਰੇ।

LEAVE A REPLY

Please enter your comment!
Please enter your name here