ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੀ ਇਕੱਤਰਤਾ ਹੋਈ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੀ ਇਕੱਤਰਤਾ ਸੰਸਥਾ ਦੇ ਪ੍ਰਧਾਨ ਮਨਮੋਹਣ ਸਿੰਘ ਜੀ ਦੀ ਅਗਵਾਈ ਵਿੱਚ, ਸੰਸਥਾ ਦੇ ਦਫਤਰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ।ਇਸ ਇਕੱਤਰਤਾ ਵਿੱਚ ਸੰਸਥਾ ਦੁਆਰਾ ਪਿਛਲੇ ਦਿਨਾਂ ਵਿੱਚ ਕੀਤੀਆਂ ਗਈਆਂ ਅਤੇ ਆਉਣ ਵਾਲੇ ਦਿਨਾਂ ਵਿੱਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਮੈਂਬਰਾਂ ਨੇ ਆਪੋ-ਆਪਣੇ ਵਿਚਾਰ ਰੱਖੇ। ਇਸ ਇਕੱਤਰਤਾ ਵਿੱਚ ਸਿਹਤ ਵਿਭਾਗ ਦੀਆਂ ਹਦਾਇਤਾ ਅਨੁਸਾਰ ਨੇਤਰਦਾਨ ਜਾਗਰੁਕਤਾ ਅਭਿਆਨ ਵਿੱਚ ਤੇਜੀ ਲਿਆਉਣ ਅਤੇ ਵੱਧ ਤੋ ਵੱਧ ਲੋਕਾਂ ਤੱਕ ਨੇਤਰਦਾਨ ਕਰਨ ਦਾ ਸੁਨੇਹਾ ਪਹੁੰਚਾਣ ਬਾਰੇ ਗੱਲ ਹੋਈ।

Advertisements

ਸਕੱਤਰ ਸ ਬਲਜੀਤ ਸਿੰਘ ਪਨੇਸਰ ਨੇ ਦੱਸਿਆ ਕਿ ਨੇਤਰਦਾਨ ਕਰਨ ਲਈ ਪ੍ਰਣ ਪੱਤਰ ਸੰਸਥਾ ਦੀ ਵੈੱਬਸਾਈਟ www.eyedonation.co.in  ਤੇ ਜਾ ਕੇ ਵੀ ਭਰੇ ਜਾ ਸਕਦੇ ਹਨ ਅਤੇ ਇਸ ਸੰਬੰਧੀ ਸਰਟੀਫਿਕੇਟ ਨੇਤਰਦਾਨੀ ਦੇ ੲ-ਮੳਲਿ ਦਿ ਤੇ ਭੇਜ ਦਿੱਤਾ ਜਾਵੇਗਾ। ਬਲਜੀਤ ਸਿੰਘ ਨੇ ਦੱਸਿਆ ਕਿ ਹੋਰ ਜਾਣਕਾਰੀ ਲਈ ਸੰਸਥਾ ਦੇ ਹੈਲਪਲਾਈਨ ਨੰਬਰ 947875 7875 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਇਕੱਤਰਤਾ ਵਿੱਚ ਪ੍ਰੌ. ਬਹਾਦਰ ਸਿੰਘ ਸੁਨੇਤ, ਸੁਰੇਸ਼ ਕਪਾਟੀਆ,ਇੰਜ. ਜਸਵੀਰ ਸਿੰਘ,ਇੰਜ. ਹਰਬੰਸ ਸਿੰਘ, ਇੰਜ. ਮਸਤਾਨ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ, ਬਹਾਦਰ ਸਿੰਘ ਸਿੱਧੂ, ਹਰਭਜਨ ਸਿੰਘ, ਗੁਰਮੀਤ ਸਿੰਘ ਸੀਹਰਾ ਆਦਿ ਸ਼ਾਮਿਲ ਹੋਏ।

LEAVE A REPLY

Please enter your comment!
Please enter your name here