Saturday, October 31, 2026
Home Latest ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 26 ਦਸੰਬਰ ਨੂੰ ਆਈ.ਐਸ.ਐਫ....

ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 26 ਦਸੰਬਰ ਨੂੰ ਆਈ.ਐਸ.ਐਫ. ਫਾਰਮੇਸੀ ਕਾਲਜ ਮੋਗਾ ਵਿਖੇ: ਡਿਪਟੀ ਕਮਿਸ਼ਨਰ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉੱਚਿਤ ਨਿਪਟਾਰੇ, ਉਨ੍ਹਾਂ ਨਾਲ ਬਿਹਤਰੀਨ ਤਾਲਮੇਲ ਸਥਾਪਿਤ ਕਰਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਵਿੱਚ ਭਾਈਵਾਲ ਬਣਾਉਣ ਤੇ ਜੜ੍ਹਾਂ ਨਾਲ ਜੋੜਣ ਦੇ ਮਕਸਦ ਨਾਲ ‘ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ‘ਪ੍ਰੋਗਰਾਮ ਤਹਿਤ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਆਈ.ਐਸ.ਐਫ. ਫਾਰਮੇਸੀ ਕਾਲਜ, ਫਿਰੋਜ਼ਪੁਰ ਰੋਡ, ਮੋਗਾ ਵਿਖੇ 26 ਦਸੰਬਰ 2022 ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦਿੱਤੀ।  
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਿਲਣੀ ਵਿੱਚ ਕੈਬਨਿਟ ਮੰਤਰੀ ਅਤੇ ਆਫਿਸ਼ੀਅਲ ਟੀਮ ਵੱਲੋਂ ਫਾਜ਼ਿਲਕਾ, ਫਿਰੋਜ਼ਪੁਰ, ਮੋਗਾ, ਫਰੀਦਕੋਟ,  ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਿਤ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਤੇ ਮਸਲਿਆਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ‘ਤੇ ਉੱਚਿਤ ਨਿਪਟਾਰਾ/ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬੀ ਐਨ.ਆਰ.ਆਈਜ. ਨਾਲ ਮਿਲਣੀ ਵਿੱਚ ਸ਼ਾਮਲ ਹੋਣ ਸਮੇਂ ਐੱਨ.ਆਰ.ਆਈਜ਼ ਵੱਲੋਂ ਸ਼ਨਾਖਤ ਦੇ ਤੌਰ ਤੇ ਆਪਣੇ ਨਾਲ ਆਣੇ ਆਈ.ਡੀ.ਪਰੂਫ ਦੇ ਵਜੋਂ ਪਾਸਪੋਰਟ, ਪੀ.ਆਈ.ਓ ਕਾਰਡ ਜਾਂ ਐੱਨ.ਆਰ.ਆਈ. ਕਾਰਡ ਨਾਲ ਲੈ ਕੇ ਜਾਣਾ ਯਕੀਨੀ ਬਣਾਇਆ ਜਾਵੇ ਕਿਉਂਕਿ ਉਕਤ ਆਈ.ਡੀ.ਪਰੂਫ ਦੇ ਆਧਾਰ ਤੇ ਹੀ ਐਨ.ਆਰ.ਆਈ. ਦੀ ਐਂਟਰੀ ਹੋਵੇਗੀ। ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਐਨ.ਆਰ.ਆਈਜ਼ ਨਾਲ ਉਨ੍ਹਾਂ ਦੇ ਸ਼ਿਕਾਇਤਾਂ ਅਤੇ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨਗੇ ਅਤੇ ਉਨ੍ਹਾਂ ਵੱਲੋਂ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਹੱਲ ਲਈ ਹੁਕਮ ਜਾਰੀ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਫਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਐਨ.ਆਰ.ਆਈਜ਼ ਮਿਲਣੀ ਵਿਚ ਸ਼ਾਮਿਲ ਹੋ ਕੇ ਇਸ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

Advertisements

LEAVE A REPLY

Please enter your comment!
Please enter your name here