ਰਾਹੁਲ ਗਾਂਧੀ ਨੇ ਆਪਸੀ ਪਿਆਰ, ਸਦਭਾਵਨਾ, ਭਾਈਚਾਰਾ ਕਾਇਮ ਕਰਨ ਅਤੇ ਨਫ਼ਰਤ ਨੂੰ ਮਿਟਾਉਣ ਦੇ ਉਦੇਸ਼ ਨਾਲ ਭਾਰਤ ਜੋੜੋ ਯਾਤਰਾ ਦੀ ਸ਼ੁਰੂਆਤ ਕੀਤੀ:ਲਾਲ ਨਾਹਰ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਸੀਨੀਅਰ ਕਾਂਗਰਸੀ ਆਗੂ ਜੀਆ ਲਾਲ ਨਾਹਰ ਨੇ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਬਣਨ ਤੇ ਗੁੱਲਾ ਦਾ ਬੁੱਗਾ ਦੇਕੇ ਵਧਾਈ ਦਿੱਤੀ।ਇਸ ਦੌਰਾਨ ਨਾਹਰ ਨੇ ਜ਼ਿਲ੍ਹੇ ਦੀ ਸਿਆਸੀ ਸਥਿਤੀ ਪਾਰਟੀ ਦੇ ਜਥੇਬੰਦਕ ਗਤੀਵਿਧੀਆਂ,ਬੇਰੁਜ਼ਗਾਰੀ,ਮਹਿੰਗਾਈ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜੀਆ ਲਾਲ ਨਾਹਰ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਫਗਵਾੜਾ ਤੁਲਸੀ ਰਾਮ ਖੋਸਲਾ ਅਤੇ ਸ਼ਹਿਰੀ ਕਾਂਗਰਸ ਜਨਰਲ ਸਕੱਤਰ ਕਪੂਰਥਲਾ ਸੰਜੀਵ ਥਾਪਰ ਵੀ ਹਾਜ਼ਰ ਸਨ। ਇਸ ਮੌਕੇ ਜੀਆ ਲਾਲ ਨਾਹਰ ਨੇ ਕਿਹਾ ਕਿ ਧਾਲੀਵਾਲ ਦੀ ਅਗਵਾਈ ਹੇਠ ਕਾਂਗਰਸ ਹੋਰ ਮਜ਼ਬੂਤ ​​ਹੋਵੇਗੀ।ਉਨ੍ਹਾਂ ਕਿਹਾ ਕਿ ਧਾਲੀਵਾਲ ਦੀ ਨਿਯੁਕਤੀ ਨਾਲ ਵਰਕਰਾਂ ਦਾ ਮਨੋਬਲ ਵਧਿਆ ਹੈ। ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਕਾਂਗਰਸ ਪਾਰਟੀ ਕੋਲ ਇੰਨੇ ਹੋਨਹਾਰ ਆਗੂ ਹਨ ਜੋ ਜ਼ਿਲ੍ਹਾ ਪ੍ਰਧਾਨ ਬਣ ਸਕਦੇ ਹਨ।

Advertisements

ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਹਰ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰੇਗਾ।ਉਨ੍ਹਾਂ ਕਿਹਾ ਕਿ ਸਾਰੇ ਆਗੂ ਇੱਕਜੁੱਟ ਹੋ ਕੇ ਆਮ ਆਦਮੀ ਪਾਰਟੀ ਅਤੇ ਭਾਜਪਾ ਨੂੰ ਮੂੰਹ ਤੋੜ ਜਵਾਬ ਦੇਣਗੇ। ਜੀਆ ਲਾਲ ਨਾਹਰ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਯਾਤਰਾ ਨੂੰ ਲੈ ਕੇ ਪੰਜਾਬ ਵਿੱਚ ਹੁਣ ਤੋਂ ਭਾਰੀ ਉਤਸ਼ਾਹ ਹੈ ਦੇਖਣ ਨੂੰ ਮਿਲ ਰਿਹਾ ਹੈ। ਲੋਕ ਯਾਤਰਾ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।ਯਾਤਰਾ ਨੂੰ ਪੰਜਾਬ ਵਿੱਚ ਇਤਿਹਾਸਕ ਜਨ-ਸਮਰਥਨ ਮਿਲੇਗਾ। ਪੰਜਾਬ ਦੇ ਰੂਟ ਤੇ ਲੱਖਾਂ ਲੋਕ ਇਸ ਦਾ ਹਿੱਸਾ ਬਣਨਗੇ।ਭਾਰਤ ਜੋੜੋ ਯਾਤਰਾ ਨੂੰ ਸਫਲ ਬਣਾਉਣ ਲਈ ਜਿਲ੍ਹੇ ਦਾ ਹਰ ਵਰਕਰ ਪੂਰੀ ਤਨਦੇਹੀ ਨਾਲ ਮਿਹਨਤ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਖਿਲ ਭਾਰਤੀਯ ਕਾਂਗਰਸ ਕਮੇਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਆਪਸੀ ਪ੍ਰੇਮ,ਏਕਤਾ ਆਪਸੀ ਭਾਈਚਾਰੇ ਨੂੰ ਕਾਇਮ ਕਰਨ ਅਤੇ ਨਫ਼ਰਤ ਨੂੰ ਮਿਟਾਉਣ ਦੇ ਉਦੇਸ਼ ਨਾਲ ਉਹ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਭਾਰਤ ਜੋੜੋ ਯਾਤਰਾ ‘ਚ ਹਰ ਰੋਜ਼ 25 ਤੋਂ 30 ਕਿਲੋਮੀਟਰ ਪੈਦਲ ਚੱਲ ਕੇ ਆਮ ਲੋਕਾਂ ਨੂੰ ਮਿਲ ਕੇ ਭਾਈਚਾਰਕ ਸਾਂਝ ਦਾ ਸੰਦੇਸ਼ ਦੇ ਰਹੇ ਹਨ। ਲੱਖਾਂ ਲੋਕ ਹਰ ਰੋਜ਼ ਭਾਰਤ ਜੋੜੋ ਯਾਤਰਾ ਨਾ ਜੁੜ ਰਹੇ ਹਨ।ਰਾਹੁਲ ਗਾਂਧੀ ਦੇਸ਼ ਦੇ ਸ੍ਹਾਮਣੇ ਦਰਪੇਸ਼ ਚੁਣੌਤੀਆਂ,ਮਹਿੰਗਾਈ ਅਤੇ ਬੇਰੁਜ਼ਗਾਰੀ ਤੇ ਜਨਤਾ ਨਾਲ ਸਿੱਧੀ ਗੱਲਬਾਤ ਕਰ ਰਹੇ ਹਨ।

LEAVE A REPLY

Please enter your comment!
Please enter your name here