20 ਦਸੰਬਰ  ਨੂੰ ਧਰਮਪੁਰਾ ਵਿਖੇ ਅਤੇ 23 ਦਸੰਬਰ ਨੂੰ ਸ਼ਤੀਰ ਵਾਲਾ ਵਿਖੇ ਅਧਿਕਾਰੀਆਂ ਵੱਲੋਂ ਸੁਣੀਆਂ ਜਾਣਗੀਆਂ ਲੋਕਾਂ ਦੀਆਂ ਸਮੱਸਿਆਵਾਂ

ਫਾਜਿਲਕਾ(ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕ ਭਲਾਈ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਵੱਲੋਂ ਪਿੰਡਾਂ ਵਿਚ ਪਹੁੰਚ ਕਰਕੇ ਸਭਾ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ ਤੇ ਮਿਲ ਰਹੀਆਂ ਸਹੂਲਤਾਂ ਦਾ ਰਿਵਿਉ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਦਸੰਬਰ ਨੂੰ ਅਬੋਹਰ ਬਲਾਕ ਦੇ ਪਿੰਡ ਧਰਮਪੁਰਾ ਵਿਖੇ ਅਤੇ 23 ਦਸੰਬਰ ਨੂੰ ਬਲਾਕ ਖੂਈਆਂ ਸਰਵਰ ਦੇ ਪਿੰਡ ਸ਼ਤੀਰਵਾਲਾ ਵਿਖੇ ਪਹੁੰਚ ਕੇ ਅਧਿਕਾਰੀਆਂ ਵੱਲੌਂ ਸਭਾ ਲਗਾ ਕੇ ਲੋਕਾਂ ਦੀ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ 23 ਦਸੰਬਰ ਨੂੰ ਫਾਜਿਲਕਾ ਬਲਾਕ ਦੇ ਪਿੰਡ ਕੋੜਿਆਂ ਵਾਲੀ,ਕੀੜੀਆਂ ਵਾਲੀ, ਬਲਾਕ ਅਬੋਹਰ ਦੇ ਪਿੰਡ ਖੈਰਪੁਰ ਅਤੇ ਜਲਾਲਾਬਾਦ ਦੇ ਪਿੰਡ ਚੱਕ ਜਾਨੀਸਰ, 30 ਦਸੰਬਰ ਨੂੰ ਫਾਜ਼ਿਲਕਾ ਬਲਾਕ ਦੇ ਪਿੰਡ ਕਿਕਰਵਾਲਾ ਰੂਪਾ ਤੇ ਕੋਹਾੜਿਆਂ ਵਾਲੀ, ਖੂਈਆਂ ਸਰਵਰ ਬਲਾਕ ਦੇ ਪਿੰਡ ਸਿਵਾਣਾ,ਅਬੋਹਰ ਬਲਾਕ ਦੇ ਪਿੰਡ ਢੀਂਗਾਂ ਵਾਲੀ ਅਤੇ ਜਲਾਲਾਬਾਦ ਬਲਾਕ ਦੇ ਪਿੰਡ ਸਿੰਘੇਵਾਲਾ ਵਿਖੇ  ਅਧਿਕਾਰੀਆਂ ਵੱਲੋਂ  ਸ਼ਿਕਰਤ ਕਰਕੇ ਆਮ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾ ਅਧੀਨ ਮਿਲ ਰਹੀਆਂ ਸਹੂਲਤਾਂ ਦਾ ਰੀਵਿਓ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਸਬੰਧਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਿਤੀਆਂ ਨੂੰ ਸਬੰਧਤ ਪਿੰਡ ਵਿਖੇ ਪਹੁੰਚਣ ਤੇ ਪੇਸ਼ ਆਉਂਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹਲ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਕੈਂਪ ਸਵੇਰੇ 10:30 ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾਵੇਗਾ।

Advertisements

LEAVE A REPLY

Please enter your comment!
Please enter your name here