ਡੇਅਰੀ ਕਿੱਤੇ ਲਈ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਘੱਟ ਵਿਆਜ ਦਰਾਂ ‘ਤੇ ਸਮੇਤ ਸਬਸਿਡੀ ਕਰਜੇ ਮੁਹੱਈਆ ਕਰਵਾਏ ਜਾਂਦੇ ਹਨ: ਡੀ.ਸੀ

ਫਿਰੋਜ਼ਪੁਰ(ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਸਕੀਮ ਨੂੰ ਪੂਰਨ ਤੌਰ ‘ਤੇ ਲਾਗੂ ਕਰਕੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਪੰਜਾਬ ਸਰਕਾਰ ਦਾ ਡੇਅਰੀ ਵਿਕਾਸ ਵਿਭਾਗ ਨੌਜਵਾਨਾਂ ਨੂੰ ਡੇਅਰੀ ਦੀ ਸਿਖਲਾਈ ਦੇ ਕੇ ਉਨ੍ਹਾਂ ਨੂੰ ਬੈਂਕਾਂ ਤੋਂ ਘੱਟ ਵਿਆਜ ਦਰਾਂ ‘ਤੇ ਕਰਜਾ ਮੁਹੱਈਆ ਕਰਵਾਉਂਦਾ ਹੈ ਤਾਂ ਜੋ ਨੌਜਵਾਨ ਇਸ ਨੂੰ ਅਪਣਾ ਕੇ ਆਪਣਾ ਰੁਜ਼ਗਾਰ ਚਲਾ ਸਕਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਕੀਤਾ। 

Advertisements

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਫਿਰੋਜ਼ਪੁਰ ਸ੍ਰੀ ਰਣਦੀਪ ਹਾਂਡਾ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਬੇਰੁਜ਼ਗਾਰ ਨੌਜਵਾਨਾਂ ਨੂੰ ਡੇਅਰੀ ਦੀ ਸਿਖਲਾਈ ਦੇ ਕੇ ਉਨ੍ਹਾਂ ਨੂੰ ਬੈਂਕਾਂ ਤੋਂ ਘੱਟ ਵਿਆਜ ਦਰਾਂ ‘ਤੇ ਕਰਜਾ ਲੈ ਕੇ ਡੇਅਰੀ ਯੂਨਿਟ ਸਥਾਪਿਤ ਕਰਵਾਉਂਦਾ ਹੈ ਅਤੇ ਵਿਭਾਗ ਬੈਂਕਾਂ ਤੋਂ ਹੋਏ ਡੇਅਰੀ ਕਰਜਾ ਕੇਸਾਂ ‘ਤੇ ਜਨਰਲ ਕੈਟਾਗਿਰੀ ਨੂੰ 25 ਪ੍ਰਤੀਸ਼ਤ ਅਤੇ ਅਨੁਸੂਚਿਤ ਕੈਟਾਗਿਰੀ ਨੂੰ 33 ਪ੍ਰਤੀਸ਼ਤ ਸਬਸਿਡੀ ਮੁਹੱਈਆ ਕਰਵਾਉਂਦਾ ਹੈ। ਉਨ੍ਹਾਂ ਚਾਹਵਾਨ ਨੌਜਵਾਨਾਂ ਨੂੰ ਵਿਭਾਗ ਵਿੱਚ ਚਲ ਰਹੀਆਂ ਸਕੀਮਾਂ ਦਾ ਲਾਭ ਲੈਣ ਲਈ 22 ਦਸੰਬਰ 2022 ਤੱਕ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਬਲਾਕ-ਏ ਕਮਰਾ ਨੰ.04 ਡੀ.ਸੀ ਕੰਪਲੈਕਸ ਵਿਖੇ ਆਪਣੇ ਪੜਾਈ ਨਾਲ ਸਬੰਧਿਤ ਦਸਤਾਵੇਜ ਲੈ ਕੇ ਪਹੁੰਚਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਮੋਬਾਈਲ ਨੰ. 97793-52959 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਡੇਅਰੀ ਵਿਭਾਗ ਵੱਲੋਂ ਚਲਾਈ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। 

LEAVE A REPLY

Please enter your comment!
Please enter your name here