ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਰੈਡ ਕਰਾਸ ਸੁਸਾਇਟੀ ਅਤੇ ਕੇਂਦਰੀ ਜੇਲ੍ਹ ਵਿਖੇ ਸੈਮੀਨਾਰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੁਹਾਲੀ ਦੀ ਹੁਕਮਾਂ ਦੀ ਪਾਲਣਾ ਕਰਦੇ ਹੋਏ, ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੀ ਅਗਵਾਈ ਹੇਠ ਅਪਰਾਜਿਤਾ ਜੋਸ਼ੀ, ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਅੱਜ ਰੈਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਵਿਖੇ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰੈਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਵਿਖੇ ਪੜ੍ਹ ਰਹੇ ਵਿਦਿਆਰਥੀਂਆਂ ਨੂੰ ਨਾਲਸਾ ਦੀਆ ਸਕੀਮਾਂ ਤੋਂ ਇਲਾਵਾ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

Advertisements

 ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ, ਮੇਡੀਏਸ਼ਨ ਅਤੇ ਕੰਨਸੇਲੀਏਸ਼ਨ ਸੈਂਟਰ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਨਾਲ ਹੀ ਮਿਤੀ 11.02.2023  ਨੂੰ ਲਗਾਈ ਜਾਣ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਪ੍ਰੀ-ਲੀਟੀਗੇਟਿਵ ਅਤੇ ਅਦਾਲਤਾਂ ਵਿੱਚ ਪੈਡਿੰਗ ਪਏ ਕੇਸਾਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ’ਤੇ ਹੀ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।  ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਾਲ ਪੈਨਲ ਐਡਵੋਕੇਟ ਮਲਕੀਤ ਸਿੰਘ ਸੀਕਰੀ ਅਤੇ ਪੈਰਾਲੀਗਲ ਵਲੰਟੀਅਰ ਪਵਨ ਕੁਮਾਰ ਅਤੇ ਰੈਡ ਕਰਾਸ ਸੁਸਾਇਟੀ ,ਹੁਸ਼ਿਆਰਪੁਰ ਦੇ ਸਟਾਫ ਮੈਬਰ, ਗੁਰਪ੍ਰੀਤ ਕੌਰ, ਰਚਨਾ ਜੈਨ, ਨਿਸ਼ਾ,  ਕੁਲਵੀਰ ਕੌਰ ਦੇ ਨਾਲ ਨਾਲ ਤਕਰੀਬਨ 200 ਦੇ ਕਰੀਬ ਵਿਦਿਆਰਥੀ ਹਾਜ਼ਰ ਸਨ।

 ਇਸ ਤੋਂ ਇਲਾਵਾ ਅਪਰਾਜਿਤਾ ਜੋਸ਼ੀ, ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਅੱਜ ਕੇਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਲੋ ਜੇਲ੍ਹ ਅੰਦਰ ਬੰਦ 61 ਹਵਾਲਾਤੀ ਅਤੇ ਕੈਦੀ ਔਰਤਾਂ ਨੂੰ ਨਾਲਸਾ ਵਲੋਂ ਜਾਰੀ ਕੀਤੀਆਂ ਗਈਆ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਉਨ੍ਹਾਂ ਵਲੋਂ ਨਾਲਸਾ ਦੀਆਂ ਸਕੀਮਾ ਅਤੇ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜੇਲ ਅੰਦਰ ਬੰਦ ਔਰਤਾਂ ਨੂੰ ਵਿਸਥਾਰਪੁਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰੇ ਦੌਰਾਨ ਉਨ੍ਹਾਂ ਨਾਲ ਅੰਮ੍ਰਿਤਪਾਲ ਸਿੰਘ ਡਿਪਟੀ ਸੁਪਰਡੈਂਟ, ਕੇਦਰੀ ਜੇਲ੍ਹ, ਹੁਸ਼ਿਆਰਪੁਰ ਅਤੇ ਹੋਰ ਪੁਲਿਸ ਅਧਿਕਾਰੀ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਪੈਰਾਲੀਗਲ ਵਲੰਟੀਅਰ ਪਵਨ ਕੁਮਾਰ ਹਾਜ਼ਰ ਰਹੇ।

LEAVE A REPLY

Please enter your comment!
Please enter your name here