ਦੁਕਾਨਦਾਰਾਂ ਵਾਸਤੇ ਲਾਇਸੰਸ ਬਣਵਾਉਣ ਅਤੇ ਰਜਿਸਟਰੇਸ਼ਨ ਕਰਵਾਉਣ ਲਈ ਸਿਹਤ ਵਿਭਾਗ ਵੱਲੋਂ ਸੁਨਿਹਰੀ ਮੌਕਾ

Man hold License. Checklist. Holding the clipboard. Paperwork, sheets in folder. Vector illustration

ਫਾਜ਼ਿਲਕਾ (ਦ ਸਟੈਲਰ ਨਿਊਜ਼): ਫੂਡ ਸੇਫਟੀ ਸਟੈਂਡਰਡ ਐਕਟ ਤਹਿਤ ਖਾਣ—ਪੀਣ ਦਾ ਸਮਾਨ ਵੇਚਣ ਵਾਲੇ ਦੁਕਾਨਦਾਰਾਂ ਲਈ ਲਾਇਸੰਸ/ਰਜਿਸਟਰੇਸ਼ਨ ਕਰਵਾਉਣ ਲਈ 21 ਦਸੰਬਰ 2022 ਨੂੰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਫੂਡ ਸੇਫਟੀ ਅਫਸਰ ਫਾਜ਼ਿਲਕਾ ਇਸ਼ਾਨ ਬਾਂਸਲ ਨੇ ਦਿੱਤੀ।

Advertisements

ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦਾ ਖਾਣ –ਪੀਣ ਦਾ ਕਾਰੋਬਾਰ ਕਰਨ ਵਾਲਾ ਦੁਕਾਨਦਾਰ ਚਾਹੇ ਉਹ ਰੇਹੜੀ ਲਗਾਉਂਦਾ ਹੈ ਜਾਂ ਦੁਕਾਨ *ਤੇ ਵੇਚਦਾ ਹੈ, ਐਕਟ ਅਨੁਸਾਰ ਹਰੇਕ ਦੁਕਾਨਦਾਰ ਲਈ ਲਾਈਸੰਸ ਲਾਜਮੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਦੁਕਾਨਦਾਰਾਂ ਵਾਸਤੇ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਫਾਜ਼ਿਲਕਾ ਦੀ ਅਰੋੜਵੰਸ਼ ਧਰਮਸ਼ਾਲਾ ਵਿਖੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ 21 ਦਸੰਬਰ 2022 ਨੂੰ ਇਹ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ।

LEAVE A REPLY

Please enter your comment!
Please enter your name here