Saturday, October 31, 2026
Home Politics ਦਿੱਲੀ ਵਾਂਗ ਸਿਹਤ ਕ੍ਰਾਂਤੀ ਹੁਣ ਪੰਜਾਬ ਵਿੱਚ ਵੀ: ਇੰਡੀਅਨ/ਢੋਟ/ਇਕਬਾਲ

ਦਿੱਲੀ ਵਾਂਗ ਸਿਹਤ ਕ੍ਰਾਂਤੀ ਹੁਣ ਪੰਜਾਬ ਵਿੱਚ ਵੀ: ਇੰਡੀਅਨ/ਢੋਟ/ਇਕਬਾਲ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ  ਮੜੀਆ: ਪੰਜਾਬ ਵਿੱਚ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਅਗਲੇ ਕੁਝ ਦਿਨਾਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ 15 ਹੋਰ ਮੁਹੱਲਾ ਕਲੀਨਿਕ ਖੋਲ੍ਹਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਗੁਰਪਾਲ ਸਿੰਘ ਇੰਡੀਅਨ,ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਅਤੇ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਕੰਵਰ ਇਕਬਾਲ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਆਪਣੇ 8 ਮਹੀਨਿਆਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਪੂਰਤੀ ਨੂੰ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ।ਊਨਾ ਕਿਹਾ ਕਿ ਮੈਰਿਜ ਨੂੰ ਘੱਟ ਕੀਮਤਾਂ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਹੱਲਾ ਕਲੀਨਿਕ ਸਕੀਮ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਜਾ ਰਿਹਾ ਹੈ।

Advertisements

ਉਪਰੋਕਤ ਆਗੂਆਂ ਨੇ ਕਿਹਾ ਕਿ ਮੁਹੱਲਾ ਕਲੀਨਿਕ ਖੁੱਲਣ ਤੋਂ ਬਾਅਦ ਆਮ ਲੋਕਾਂ ਨੂੰ ਮਾਮੂਲੀ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇਗਾ ਅਤੇ ਘਰ ਦੇ ਨੇੜੇ ਬਣੇ ਮੁਹੱਲਾ ਕਲੀਨਿਕ ਵਿੱਚ ਇਲਾਜ ਦੀ ਢੁਕਵੀਂ ਸਹੂਲਤ ਮਿਲੇਗੀ।ਉਪਰੋਕਤ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਖੁਸ਼ੀ ਦੀ ਗੱਲ ਹੈ ਕਿ ਲੋਕਾਂ ਦੀ ਚੰਗੀ ਸਿਹਤ ਲਈ ਕੀਤਾ ਇੱਕ ਹੋਰ ਵਾਅਦੇ ਨੂੰ ਮਾਨ ਸਰਕਾਰ ਪੂਰਾ ਕਰ ਰਹੀ ਹੈ।ਉਪਰੋਕਤ ਆਗੂਆਂ ਨੇ ਮੁਫ਼ਤ ਸਿੱਖਿਆ,ਵਿਸ਼ਵ ਪੱਧਰੀ ਸਿਹਤ ਸੇਵਾਵਾਂ ਅਤੇ ਰੁਜ਼ਗਾਰ ਨੂੰ ਮੌਲਿਕ ਅਧਿਕਾਰ ਬਣਾਉਣ ਦੀ ਵਕਾਲਤ ਕਰਦਿਆਂ ਕਿਹਾ ਕਿ ਇਹ ਸਭ ਮੁਫ਼ਤ ਤੋਹਫ਼ੇ ਨਹੀਂ ਸਗੋਂ ਇੱਕ ਜ਼ਿੰਮੇਵਾਰ ਸਰਕਾਰ ਦਾ ਫਰਜ਼ ਹੈ।ਉਪਰੋਕਤ ਆਗੂਆਂ ਨੇ ਕਾਂਗਰਸ ਅਤੇ ਭਾਜਪਾ ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਾਇਆ ਕਿ ਇੱਕ ਪਾਰਟੀ ਨੇ ਆਪਣੇ ਪਰਿਵਾਰ ਦੇ ਮੇਂਬਰ ਤੇ ਜਨਤਾ ਦਾ ਪੇਸ਼ ਖਰਚ ਕਰਕੇ ਸੱਤਾ ਦੀ ਦੁਰਵਰਤੋਂ ਕੀਤੀ,ਜਦੋਂ ਕਿ ਇਕ ਹੋਰ ਪਾਰਟੀ ਨੇ ਆਪਣੇ ਦੋਸਤਾਂ ਲਈ ਅਜਿਹਾ ਹੀ ਕੀਤਾ ਹੈ।ਉਪਰੋਕਤ ਆਗੂਆਂ ਨੇ ਕਿਹਾ ਕਿ ਜਨਤਾ ਦਾ ਪੈਸਾ ਦੋਸਤਾਂ ਅਤੇ ਪਰਿਵਾਰ ਤੇ ਖਰਚ ਨਹੀਂ ਕਰਨਾ ਚਾਹੀਦਾ।ਜਨਤਾ ਦਾ ਪੈਸਾ ਰੋਜ਼ਗਾਰ ਪੈਦਾ ਕਰਨ, ਮੁਫਤ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹੁੰਦਾ ਹੈ।ਉਪਰੋਕਤ ਆਗੂਆਂ ਨੇ ਕਿਹਾ ਕਿ ਸਾਡੇ ਕੋਲ ਸਭ ਕੁਝ ਹੈ।

ਸਾਡੇ ਕੋਲ ਦੁਨੀਆ ਦੇ ਸਭ ਤੋਂ ਬੁੱਧੀਮਾਨ ਲੋਕ ਹਨ ਅਤੇ ਸਭ ਤੋਂ ਮਿਹਨਤਕਸ਼ ਲੋਕ ਹਨ,ਪਰ ਅਸੀਂ ਪਛੜ ਗਏ ਹਾਂ।ਸਰਕਾਰ ਦੀ ਭਲਾਈ ਸਕੀਮਾਂ ਨੂੰ ਮੁਫਤ ਖੋਰੀ ਕਹਿਣ ਵਾਲਿਆਂ ਦੀ ਇੱਕ ਵਾਰ ਫਿਰ ਨਿੰਦਾ ਕਰਦੇ ਹੋਏ ਉਪਰੋਕਤ ਆਗੂਆਂ ਨੇ ਕਿਹਾ ਕਿ ਬਿਹਤਰ ਸਿੱਖਿਆ,ਸਿਹਤ ਸੰਭਾਲ ਅਤੇ ਰੁਜ਼ਗਾਰ ਨੂੰ ਮੌਲਿਕ ਅਧਿਕਾਰ ਮੰਨਿਆ ਜਾਣਾ ਚਾਹੀਦਾ ਹੈ ਅਤੇ ਇਸ ਨੂੰ ਮੁਫਤ ਖੋਰੀ ਨਹੀਂ ਕਿਹਾ ਜਾਣਾ ਚਾਹੀਦਾ।

LEAVE A REPLY

Please enter your comment!
Please enter your name here