ਪਿੰਡ ਢਾਣੀ ਖਰਾਸ ਵਾਲੀ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਤਿੰਨ ਬਚਿਆਂ ਦੀ ਮੌਤ ਤੇ ਡਿਪਟੀ ਕਮਿਸ਼ਨਰ ਵੱਲੋਂ ਪਰਿਵਾਰ ਨਾਲ ਦੁਖ ਦਾ ਪ੍ਰਗਟਾਵਾ

ਫਾਜ਼ਿਲਕਾ, (ਦ ਸਟੈਲਰ ਨਿਊਜ਼): ਬੀਤੇ ਦਿਨੀ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਢਾਣੀ ਖਰਾਸ ਵਾਲੀ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਤਿੰਨ ਬਚਿਆਂ ਦੀ ਮੌਤ ਹੋ ਗਈ ਜਿਸ *ਤੇ ਜ਼ਿਲੇ੍ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਦਿਲ ਦੀਆਂ ਗਹਿਰਾਈਆਂ ਤੋਂ ਪਰਿਵਾਰ ਨਾਲ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਨਾ ਭੁਲਣ ਵਾਲਾ ਘਾਟਾ ਹੈ।ਉਨ੍ਹਾਂ ਕਿਹਾ ਕਿ ਪ੍ਰਮਾਤਮਾ ਇਸ ਦੁਖ ਦੀ ਘੜੀ ਵਿਚ ਪਰਿਵਾਰਕ ਮੈਂਬਰਾਂ ਨੂੰ ਹਿੰਮਤ ਬਖਸ਼ੇ। ਡਿਪਟੀ ਕਮਿਸ਼ਨਰ ਨੇ ਹੋਰਨਾਂ ਜ਼ਿਲ੍ਹਾ ਵਾਸੀਆਂ ਨੂੰ ਅਗਾਉ਼ ਸੁਚੇਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਘਟਨਾ ਹੋਰ ਨਾ ਵਾਪਰੇ, ਸਾਨੂੰ ਸੜਕੀ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਧੁੰਦ ਕਾਰਨ ਸੜਕ *ਤੇ ਕੁਝ ਦਿਖਾਈ ਨਹੀਂ ਦਿੰਦਾ ਜਿਸ ਕਰਕੇ ਅਜਿਹੀਆਂ ਘਟਨਾ ਵਾਪਰਦੀਆਂ ਹਨ।ਉਨ੍ਹਾਂ ਕਿਹਾ ਕਿ ਸਾਨੂੰ ਆਪਣਾ ਵਹੀਕਲ ਹੌਲੀ ਚਲਾਉਣਾ ਚਾਹੀਦਾ ਹੈ।ਇਕ ਦੂਜੇ ਤੋਂ ਵਹੀਕਲ ਅੱਗੇ ਕੱਢਣ ਦੀ ਕਾਹਲ ਨਹੀਂ ਕਰਨੀ ਚਾਹੀਦੀ।

Advertisements

ਉਨ੍ਹਾਂ ਕਿਹਾ ਕਿ ਵਾਹਨ ਚਾਲਕਾਂ ਨੂੰ ਆਪਣੇ ਵਾਹਨ ਦੀ ਲਾਈਟਾਂ ਨੂੰ ਲੋਅ ਬੀਮ *ਤੇ ਰ¤ਖਣਾ ਚਾਹੀਦਾ ਹੈ ਤਾਂ ਜ਼ੋ ਸਾਹਮਣੇ ਤੋਂ ਆਉਂਦਾ ਵਹੀਕਲ ਜਲਦੀ ਨਜਰ ਆ ਜਾਵੇ ਅਤੇ ਦੂਰੋਂ ਆਉਂਦੇ ਵਹੀਕਲ ਦੀ ਸੜਕ *ਤੇ ਰੋਸ਼ਨੀ ਨਜਰ ਆਵੇ।ਉਨ੍ਹਾਂ ਕਿਹਾ ਕਿ ਧੁµਦ ਦੇ ਸਮੇਂ ਹਮੇਸ਼ਾ ਵਹੀਕਲ ਦੇ ਇµਡੀਕੇਟਰ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਹੀਕਲ ਚਲਾਉਂਦੇ ਸਮੇਂ ਮੋਬਾਈਲ ਜਾਂ ਹੋਰ ਕਿਸੇ ਸਮਾਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਬਲਕਿ ਹਮੇਸ਼ਾ ਸੜਕ ਵਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਹਮਣੇ ਤੋਂ ਆ ਰਹੇ ਵਹੀਕਲ ਦੀ ਵੀਜੀਬੀਲਟੀ ਘਟ ਹੋਣ ਕਾਰਨ ਵਹੀਕਲ ਚਲਾਉਂਦੇ ਸਮੇਂ ਆਲੇ—ਦੁਆਲੇ ਦੀ ਆਵਾਜ ਦਾ ਧਿਆਨ ਰਖਣਾ ਚਾਹੀਦਾ ਹੈ ਤਾਂ ਜ਼ੋ ਕੋਹਰੇ ਦੌਰਾਨ ਕੋਈ ਦੁਰਘਟਨਾ ਨਾ ਹੋ ਸਕੇ।ਉਨ੍ਹਾਂ ਕਿਹਾ ਕਿ ਧੁੰਦ ਦੋਰਾਨ ਵਹੀਕਲ ਸੜਕ *ਤੇ ਬਣੀ ਹੋਈ ਲੇਨ ਅਨੁਸਾਰ ਹੀ ਚਲਾਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਸੜਕੀ ਦੁਰਘਟਨਾਵਾਂ ਤੋਂ ਬਚਣ ਦੀ ਸਲਾਹ ਦਿੰਦਿਆਂ ਕਿਹਾ ਕਿ ਹਮੇਸ਼ਾ ਆਪਣੇ ਵਹੀਕਲ ਦੀਆਂ ਬਾਰੀਆਂ ਸਾਫ ਰਖੀਆਂ ਜਾਣ ਤੇ ਵਹੀਕਲਾਂ ਵਿਚਕਾਰ ਜ਼ਰੂਰਤ ਅਨੁਸਾਰ ਦੂਰੀ ਲਾਜਮੀ ਬਣਾ ਕੇ ਰਖੀ ਜਾਵੇ ਤਾਂ ਜ਼ੋ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਿਆਂ ਜਾ ਸਕੇ।   

LEAVE A REPLY

Please enter your comment!
Please enter your name here