ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਕੂਲ (ਲੜਕੇ) ਗੁਰਦਾਸਪੁਰ ਦੇ ਵਿਦਿਆਰਥੀਆਂ ਦੀ ਕੀਤੀ ਗਈ ਕਰੀਅਰ ਕਾਉਂਸਲਿੰਗ

ਗੁਰਦਾਸਪੁਰ(ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਨੌਜਵਾਨਾਂ ਦੀ ਕਰੀਅਰ ਕਾਊਂਸਲਿੰਗ ਲਗਾਤਾਰ ਜਾਰੀ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰਦਾਸਪੁਰ ਦੇ 40 ਵਿਦਿਆਰਥੀਆਂ ਵਲੋਂ ਅੱਜ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦਾ ਦੌਰਾ ਕੀਤਾ ਗਿਆ ਅਤੇ ਵਿਦਿਆਰਥੀਆਂ ਨੇ ਇਥੇ ਰੋਜ਼ਗਾਰ ਬਿਉਰੋ ਵਲੋਂ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਜਿਵੇਂ ਕੈਰੀਅਰ ਗਾਈਡੈਂਸ ਤੇ ਕਾਉਂਸਲਿੰਗ, ਮੁਫਤ ਇੰਟਰਨੈੱਟ ਸੁਵਿਧਾ, ਪ੍ਰਤੀਯੋਗੀ ਪ੍ਰੀਖਿਆਵਾਂ ਦੀ ਮੁਫਤ ਕੋਚਿੰਗ, ਬੈਂਕ ਲੋਨ, ਇੰਟਰਵਿਊ ਦੀ ਤਿਆਰੀ ਵਿਚ ਸਹਾਇਤਾ, ਸਵੈ-ਰੁਜ਼ਗਾਰ ਸਬੰਧੀ ਗਾਈਡੈਂਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਹਾਸਲ ਕੀਤੀ।

Advertisements

ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਪ੍ਰਸ਼ੋਤਮ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਜਿਥੇ ਸਮੇਂ-ਸਮੇਂ ’ਤੇ ਰੋਜ਼ਗਾਰ ਮੇਲੇ ਲਗਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਵਿੱਚ ਮਦਦ ਕੀਤੀ ਜਾਂਦੀ ਹੈ ਓਥੇ ਨਾਲ ਹੀ ਸਵੈ-ਰੁਜ਼ਗਾਰ ਕਰਨ ਦੇ ਇਛੁੱਕ ਨੌਜਵਾਨਾਂ ਨੂੰ ਟਰੇਨਿੰਗ ਅਤੇ ਬੈਂਕਾਂ ਤੋਂ ਲੋਨ ਦਿਵਾਉਣ ਵਿੱਚ ਵੀ ਸਹਾਇਤਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਕੌਂਸਲਿੰਗ ਕਰਨ ਲਈ ਸਮੇਂ-ਸਮੇਂ ’ਤੇ ਵਿਸ਼ੇਸ਼ ਕੈਂਪ ਵੀ ਲਗਾਏ ਜਾਂਦੇ ਹਨ। ਇਸ ਮੋਕੇ ਪਲੇਸਮੈਂਟ ਅਫ਼ਸਰ ਮੰਗੇਸ ਸੂਦ, ਪਰਮਿੰਦਰ ਸਿੰਘ ਸੈਣੀ (ਗਾਈਡੈਂਸ ਕਾਊਂਸਲਰ) ਮੰਗੇਸ ਸੂਦ ਪਲੇਸਮੈਂਟ ਅਫਸਰ ਅਤੇ ਗਗਨਦੀਪ ਸਿੰਘ ਧਾਲੀਵਾਲ ਅਤੇ ਸਕੂਲ ਦਾ ਸਟਾਫ ਮੋਜੂਦ ਸੀ।   

LEAVE A REPLY

Please enter your comment!
Please enter your name here