ਡਿਪਟੀ ਕਮਿਸ਼ਨਰ ਨੇ ਗੁਰਦਾਸਪੁਰ ਸ਼ਹਿਰ ਵਿੱਚ ਟਰੈਫਿਕ ਸਮੱਸਿਆ ਦੇ ਹੱਲ ਦੇ ਨਿਰਦੇਸ਼ ਦਿੱਤੇ

ਗੁਰਦਾਸਪੁਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਗੁਰਦਾਸਪੁਰ ਸ਼ਹਿਰ ਦੀ ਟਰੈਫਿਕ ਵਿਵਸਥਾ ਦਾ ਜਾਇਜਾ ਲੈਣ ਲਈ ਰੇਲਵੇ ਸਟੇਸ਼ਨ ਨਜ਼ਦੀਕ ਫਾਟਕ, ਤਿੱਬੜੀ ਰੋਡ ’ਤੇ ਬਣ ਰਹੇ ਰੇਲਵੇ ਅੰਡਰ ਬਰਿੱਜ ਅਤੇ ਬੱਬਰੀ ਬਾਈਪਾਸ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਰੇਲਵੇ ਫਾਟਕ ਅਤੇ ਬੱਬਰੀ ਬਾਈਪਾਸ ਨਾਕੇ ’ਤੇ ਹਾਜ਼ਰ ਟਰੈਫਿਕ ਪੁਲਿਸ ਦੇ ਮੁਲਾਜ਼ਮਾਂ ਨੂੰ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ।

Advertisements

ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਤਿੱਬੜੀ ਰੋਡ ’ਤੇ ਬਣ ਰਹੇ ਰੇਲਵੇ ਅੰਡਰ ਬਰਿੱਜ ਦਾ ਦੌਰਾ ਕੀਤਾ। ਰੇਲਵੇ ਅੰਡਰ ਬਰਿੱਜ ਦੇ ਕੰਮ ਦਾ ਜਾਇਜਾ ਲੈਣ ਉਪਰੰਤ ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਰੇਲਵੇ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਹਾਲ ਵਿੱਚ ਇਸ ਅੰਡਰ ਬਰਿੱਜ ਨੂੰ 31 ਮਾਰਚ 2023 ਤੱਕ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੁੱਲ ਦੇ ਨਿਰਮਾਣ ਦੇ ਚੱਲ ਰਹੇ ਕੰਮ ਕਾਰਨ ਲੋਕਾਂ ਨੂੰ ਆਵਾਜਾਈ ਪੱਖੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਸ਼ਹਿਰ ਦੀ ਟਰੈਫਿਕ ਸਮੱਸਿਆ ਪੈਦਾ ਹੋ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸਹੂਲਤ ਤੇ ਸੇਵਾ ਲਈ ਹਰ ਸਮੇਂ ਹਾਜ਼ਰ ਹੈ ਅਤੇ ਸ਼ਹਿਰ ਵਾਸੀਆਂ ਦੀ ਟਰੈਫਿਕ ਸਮੱਸਿਆ ਦਾ ਹੱਲ ਕੀਤਾ ਜਾਵੇਗਾ।

LEAVE A REPLY

Please enter your comment!
Please enter your name here