ਪ੍ਰੇਰਣਾ ਮੁਹਿੰਮ ਦਾ ਅਸਰ, ਨਸ਼ੇ ਤੋਂ ਪੀੜਤ ਇਲਾਜ ਕਰਵਾਉਣ ਲਈ ਅੱਗੇ ਆਉਣ ਲੱਗੇ: ਡਿਪਟੀ ਕਮਿਸ਼ਨਰ

ਫਾਜਿ਼ਲਕਾ, (ਦ ਸਟੈਲਰ ਨਿਊਜ਼)। ਫਾਜ਼ਿਲਕਾ ਜ਼ਿਲ੍ਹੇ ਵਿਚ ਨਸ਼ੇ ਤੋਂ ਪੀੜਤਾਂ ਦੇ ਇਲਾਜ ਲਈ ਉਨ੍ਹਾਂ ਨੂੰ ਪ੍ਰੇਰਿਤ ਕਰਨ ਦੀ ਮੁਹਿੰਮ ਦੇ ਸਾਰਥਕ ਨਤੀਜੇ ਨਿਕਲਣ ਲੱਗੇ ਹਨ। ਪਿੱਛਲੇ ਕੁਝ ਦਿਨਾਂ ਵਿਚ ਪਹਿਲਾਂ ਦੇ ਮੁਕਾਬਲੇ ਵਧੇਰੇ ਲੋਕ ਨਸ਼ਾ ਛੱਡਨ ਲਈ ਓਟ ਕਲੀਨਿਕਾਂ ਵਿਚ ਪਹੁੰਚਣ ਲੱਗੇ ਹਨ।ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਫਾਜਿ਼ਲਕਾ ਅਤੇ ਅਬੋਹਰ ਵਿਖੇ ਦੋ ਨਸ਼ਾ ਮੁਕਤੀ ਕੇਂਦਰ ਚੱਲ ਰਹੇ ਹਨ। ਇਸ ਤੋਂ ਇਲਾਵਾ 6 ਓਟ ਕਲੀਨਿਕ ਸੈਂਟਰ ਜੋ ਕਿ ਮੁੜ ਵਸੇਬਾ ਕੇਂਦਰ ਜੱਟ ਵਾਲੀ (ਫਾਜਿ਼ਲਕਾ), ਸਿਵਲ ਹਸਪਤਾਲ ਅਬੋਹਰ ਅਤੇ ਜਲਾਲਾਬਾਦ, ਸੀਐਚਸੀ ਖੂਈਖੇੜਾ, ਡੱਬਵਾਲਾ ਕਲਾਂ ਅਤੇ ਸੀਤੋਗੁਨੋ ਵਿਖੇ ਚੱਲ ਰਹੇ ਹਨ। ਉਨ੍ਹਾਂ ਨਸ਼ੇ ਤੋਂ ਪੀੜਿਤਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤੀ ਕੇਂਦਰਾਂ ਜਾਂ ਓਟ ਕਲੀਨਿਕਾਂ ਵਿਖੇ ਪਹੁੰਚ ਕਰਨ ਤੇ ਆਪਣਾ ਇਲਾਜ ਕਰਵਾਉਣ ਤੇ ਇਸ ਬਿਮਾਰੀ ਤੋਂ ਛੁਟਕਾਰਾ ਪਾਉਣ।

Advertisements

ਮਨੋਰੋਗ ਮਾਹਿਰ ਡਾ: ਮਹੇਸ਼ ਕੁਮਾਰ ਨੇ ਦੱਸਿਆ ਕਿ ਅੱਗੇ ਨਾਲੋਂ ਨਸ਼ਾ ਮੁਕਤੀ ਕੇਂਦਰਾਂ ਵਿਚ ਆਪਣਾ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜਾਂ ਦੀ ਗਿਣਤੀ ਵਧੀ ਹੈ। ਉਨ੍ਹਾਂ ਦੱਸਿਆ ਕਿ ਨਸ਼ੇ ਦੇ ਦੁਰਪ੍ਰਭਾਵਾਂ ਤੋਂ ਜਾਗਰੂਕ ਹੁੰਦਿਆਂ ਪੀੜਤ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਇਲਾਜ ਕਰਵਾਉਣ ਨੁੰ ਤਰਜੀਹ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਦੇ ਮੁਕਾਬਲੇ ਓਟ ਕਲੀਨਿਕ ਸੈਂਟਰਾਂ ਵਿਚ ਮਰੀਜਾਂ ਦੀ ਗਿਣਤੀ *ਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸਿਹਤ ਵਿਭਾਗ ਵੱਲੋ ਲਗਾਤਾਰ ਜਾਗਰੂਕਤਾ ਫੈਲਾ ਕੇ ਲੋਕਾਂ ਨੁੰ ਨਸ਼ੇ ਤੋਂ ਦੂਰ ਰਹਿਣ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸੈਂਟਰਾਂ ਵਿਖੇ ਨਸ਼ੇ ਤੋਂ ਪੀੜਤਾਂ ਲਈ ਇਲਾਜ ਬਿਲਕੁਲ ਮੁਫਤ ਹੈ ਤੇ ਮਾਹਰਾਂ ਦੇ ਅਧੀਨ ਹੀ ਮਰੀਜਾਂ ਦਾ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਨਸ਼ੇ ਤੋਂ ਪੀੜਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ੇ ਵਰਗੀ ਨਾਮੁਰਾਦ ਬਿਮਾਰੀ ਨੂੰ ਛੱਡਣ ਲਈ ਅੱਗ ਆਉਣ ਤੇ ਓਟ ਕਲੀਨਿਕ ਸੈਂਟਰਾਂ ਵਿਚ ਪਹੁੰਚ ਕਰਕੇ ਆਪਦਾ ਇਲਾਜ ਕਰਵਾਉਣ । ਉਨ੍ਹਾਂ ਕਿਹਾ ਕਿ ਆਪਣਾ ਇਲਾਜ ਕਰਵਾਉਣ ਵਾਲੇ ਮਰੀਜਾਂ ਦੀ ਪਹਿਚਾਣ ਵੀ ਗੁਪਤ ਰੱਖੀ ਜਾਂਦੀ ਹੈ। 

LEAVE A REPLY

Please enter your comment!
Please enter your name here