ਪਰਿਵਾਰ ਵਲੌਂ ਸੰਸਥਾ ਨੂੰ ਦਿਲਬਾਗ ਰਾਏ ਦੇ ਨੇਤਰਦਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮੁਹੱਲਾ ਨਲੋਈਆਂ ਚੌਂਕ, ਹੁਸ਼ਿਆਰਪੁਰ ਨਿਵਾਸੀ ਦਿਲਬਾਗ ਰਾਏ ਦੇ ਅਕਾਲ ਚਲਾਣਾ ਕਰਨ ਉਪਰੰਤ ਪਰਿਵਾਰਕ ਮੈਂਬਰਾਂ ਵਲੌਂ ਉਹਨਾਂ ਦੇ ਨੇਤਰਦਾਨ ਦੇ ਪ੍ਰਣ ਨੂੰ ਪੂਰਾ ਕਰਦੇ ਹੋਏ ਉਹਨਾਂ ਦੇ ਨੇਤਰ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਨੂੰ ਦਾਨ ਕੀਤੇ ਗਏ।

Advertisements

ਇਸ ਸਮੇਂ ਸੰਸਥਾ ਦੇ ਪ੍ਰਧਾਨ ਸ ਮਨਮੋਹਣ ਸਿੰਘ, ਇੰਜ. ਜਸਵੀਰ ਸਿੰਘ, ਸੁਰੇਸ਼ ਕਪਾਟੀਆ, ਬਲਜੀਤ ਸਿੰਘ ਪਨੇਸਰ ਅਤੇ ਮੈਡਮ ਸੰਤੋਸ਼ ਸੈਣੀ ਨੇ ਪਰਿਵਾਰ ਨਾਲ ਦੁੱਖ ਸਾਂਝਾਂ ਕੀਤਾ ਅਤੇ ਇਸ ਪਵਿੱਤਰ ਕਾਰਜ ਵਿੱਚ ਹਿੱਸਾ ਪਾਉਣ ਲਈ ਪਰਿਵਾਰ ਦਾ ਧੰਨਵਾਦ ਕੀਤਾ। ਸੰਸਥਾ ਦੇ ਮੈਂਬਰਾ ਨੇ ਦੱਸਿਆ ਕਿ ਦਿਲਬਾਗ ਰਾਏ ਜੀ ਦੇ ਨੇਤਰ ਦੋ ਨੇਤਰਹੀਣ ਵਿਅਕਤੀਆਂ ਨੂੰ ਲਗਵਾਏ ਜਾਣਗੇ ਅਤੇ ਉਹਨਾਂ ਦੀ ਹਨੇਰੀ ਜਿੰਦਗੀ ਵਿੱਚ ਰੋਸ਼ਨੀ ਭਰੀ ਜਾਵੇਗੀ।

LEAVE A REPLY

Please enter your comment!
Please enter your name here