Thursday, October 29, 2026
Home Latest ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ 1 ਜਨਵਰੀ 2023 ਤੋਂ

ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ 1 ਜਨਵਰੀ 2023 ਤੋਂ

ਪਟਿਆਲਾ(ਦ ਸਟੈਲਰ ਨਿਊਜ਼): ਜ਼ਿਲ੍ਹਾ ਭਾਸ਼ਾ ਅਫ਼ਸਰ ਪਟਿਆਲਾ ਚੰਦਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ 1 ਜਨਵਰੀ 2023 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਛੇ ਮਹੀਨੇ ਦੇ ਕੋਰਸ ਲਈ ਕਲਾਸਾਂ ਦਾ ਸਮਾਂ ਸ਼ਾਮ 5:00 ਤੋਂ 6:00 ਵਜੇ ਤੱਕ ਹੈ।
ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਮਿਤੀ 31 ਦਸੰਬਰ ਤੱਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖਲਾ ਲੈ ਸਕਦੇ ਹਨ।

Advertisements

LEAVE A REPLY

Please enter your comment!
Please enter your name here