ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਹੋਈ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਮੀਟਿੰਗ

????????????????????????????????????

ਪਟਿਆਲਾ, (ਦ ਸਟੈਲਰ ਨਿਊਜ਼)। ਖੇਤੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਪ੍ਰਮਾਣਿਤ ਤਕਨੀਕਾਂ ਤੋਂ ਜਾਣੂ ਕਰਵਾਉਣ ਅਤੇ ਅਪਣਾਉਣ ਸਬੰਧੀ ਲੋੜੀਂਦੇ ਕਦਮ ਚੁੱਕਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ। ਇਸ ਦੀ ਪ੍ਰਧਾਨਗੀ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਕੀਤੀ। ਵਧੀਕ ਨਿਰਦੇਸ਼ਕ (ਖੋਜ) ਡਾ. ਗੁਰਜੀਤ ਸਿੰਘ ਮਾਂਗਟ ਨੇ ਵਿਸ਼ੇਸ਼ ਮਹਿਮਾਨ ਵੱਜੋ ਸ਼ਿਰਕਤ ਕੀਤੀ। ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਦੀਪ ਸਿੰਘ, ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਤੋਂ ਡਾ. ਬੂਟਾ ਸਿੰਘ ਰੋਮਾਣਾ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਤੋਂ ਡਾ. ਗੁਰਪ੍ਰੀਤ ਕੌਰ ਵੀ ਇਸ ਮੀਟਿੰਗ ਵਿਚ ਹਾਜ਼ਰ ਸਨ।

Advertisements

ਖੇਤੀਬਾੜੀ, ਬਾਗਬਾਨੀ, ਪਸ਼ੂ-ਪਾਲਣ, ਮੱਛੀ-ਪਾਲਣ, ਵਣ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਰੋਜ਼ਗਾਰ ਵਿਭਾਗ ਦੇ ਅਫ਼ਸਰ ਸਾਹਿਬਾਨ, ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਇਸ ਮੀਟਿੰਗ ਵਿਚ ਆਪਣੇ ਵਿਚਾਰ ਸਾਂਝੇ ਕੀਤੇ।
ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਵਿਪਨ ਕੁਮਾਰ ਰਾਮਪਾਲ ਦੀ ਅਗਵਾਈ ਹੇਠ ਆਏ ਹੋਏ ਮਹਿਮਾਨਾਂ ਨੂੰ ਕੇਂਦਰ ਦੇ ਤਕਨੀਕੀ ਪਾਰਕ, ਪ੍ਰਦਰਸ਼ਨੀ ਪਲਾਟਾਂ ਅਤੇ ਬੀਜ ਫਾਰਮ ਦਾ ਦੌਰਾ ਕਰਵਾਇਆ ਗਿਆ। ਮੀਟਿੰਗ ਦੀ ਸ਼ੁਰੂਆਤ ਵਿਚ ਡਾ. ਵਿਪਨ ਕੁਮਾਰ ਰਾਮਪਾਲ ਨੇ ਆਏ ਹੋਏ ਮਹਿਮਾਨਾਂ ਨੂੰ ਜੀ-ਆਇਆ ਆਖਿਆ ਅਤੇ ਕੇਂਦਰ ਵੱਲੋਂ ਲਗਾਏ ਜਾਂਦੇ ਸਿਖਲਾਈ ਕੋਰਸਾਂ, ਖੇਤ ਤਜਰਬਿਆਂ ਅਤੇ ਹੋਰ ਪਸਾਰ ਗਤੀ-ਵਿਧੀਆਂ ਦੀ ਜਾਣਕਾਰੀ ਹਾਜ਼ਰੀਨ ਨਾਲ ਸਾਂਝੀ ਕੀਤੀ।

ਉਨ੍ਹਾਂ ਨੇ ਸਾਲ 2023-24 ਵਿਚ ਆਯੋਜਿਤ ਹੋਣ ਵਾਲੀਆਂ ਸਿਖਲਾਈਆਂ ਸਬੰਧੀ ਕਾਰਜ-ਯੋਜਨਾ ਸਾਂਝੀ ਕੀਤੀ ਅਤੇ ਆਏ ਹੋਏ ਮਹਿਮਾਨਾਂ ਦੇ ਸੁਝਾਅ ਲਏ। ਮੀਟਿੰਗ ਦੇ ਮੁੱਖ ਮਹਿਮਾਨ ਡਾ. ਗੁਰਮੀਤ ਸਿੰਘ ਬੁੱਟਰ ਨੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦੇ ਦੌਰੇ ਕਰਨ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਬਾਰੇ ਪ੍ਰੇਰਿਤ ਕੀਤਾ। ਡਾ. ਗੁਰਜੀਤ ਸਿੰਘ ਮਾਂਗਟ ਨੇ ਐਗਰੋ ਪ੍ਰੋਸੈਸਿੰਗ ਕੰਪਲੈਕਸ ਖੋਲਣ ਬਾਰੇ ਜਾਣਕਾਰੀ ਦਿੱਤੀ। ਵੱਖ-ਵੱਖ ਵਿਭਾਗਾਂ ਤੋਂ ਆਏ ਪਤਵੰਤਿਆਂ ਨੇ ਵੀ ਇਸ ਵਿਚਾਰ-ਚਰਚਾ ਵਿਚ ਖੁੱਲ ਕੇ ਹਿੱਸਾ ਲਿਆ ਅਤੇ ਲੋੜ ਮੁਤਾਬਕ ਸਿਖਲਾਈ ਕੋਰਸ ਲਾਉਣ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਅਗਾਂਹਵਧੂ ਕਿਸਾਨ ਕੁਲਵਿੰਦਰ ਸਿੰਘ, ਸੁਖਦੇਵ ਸਿੰਘ, ਪਰਦੀਪ ਸਿੰਘ, ਨਰਿੰਦਰ ਸਿੰਘ, ਜਗਦੇਵ ਸਿੰਘ, ਲਖਵਿੰਦਰ ਸਿੰਘ ਅਤੇ ਉੱਦਮੀ ਬੀਬੀਆਂ ਹਰਜੀਤ ਕੌਰ, ਗੁਰਪ੍ਰੀਤ ਕੌਰ ਅਤੇ ਸੁਨੀਤਾ ਰਾਣੀ ਨੇ ਫਸਲ ਉਤਪਾਦਨ, ਸਬਜ਼ੀਆਂ ਦੀ ਕਾਸ਼ਤ, ਖੁੰਬ ਉਤਪਾਦਨ, ਫੂਡ ਪ੍ਰੋਸੈਸਿੰਗ ਅਤੇ ਫੁਲਕਾਰੀ ਦਸਤਕਾਰੀ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ।ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸਿਖਲਾਈ ਪ੍ਰਾਪਤ ਉੱਦਮੀ ਕਿਸਾਨ ਵੀਰਾਂ ਅਤੇ ਬੀਬੀਆਂ ਨੇ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਲਗਾਈ।

LEAVE A REPLY

Please enter your comment!
Please enter your name here