ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਕਲਾਨੌਰ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ

ਗੁਰਦਾਸਪੁਰ (ਦ ਸਟੈਲਰ ਨਿਊਜ਼): – ਡਿਪਟੀ ਕਮਿਸ਼ਨਰ, ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਤਹਿਸੀਲ ਕਲਾਨੌਰ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਤਹਿਸੀਲਦਾਰ ਕਲਾਨੌਰ ਸ. ਪਰਮਪ੍ਰੀਤ ਸਿੰਘ ਗੋਰਾਇਆ, ਬੀ.ਡੀ.ਪੀ.ਓ. ਕਲਾਨੌਰ ਸ੍ਰੀਮਤੀ ਅਮਨਦੀਪ ਕੌਰ, ਸੀ.ਡੀ.ਪੀ.ਓ ਦੋਰਾਂਗਲਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Advertisements

ਕੈਂਪ ਦੌਰਾਨ ਅਧਿਕਾਰੀਆਂ ਵੱਲੋਂ ਤਹਿਸੀਲ ਕਲਾਨੌਰ ਨਾਲ ਸਬੰਧਤ ਵਸਨੀਕਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸੁਣੀਆਂ ਗਈਆਂ। ਇਸ ਤੋਂ ਇਲਾਵਾ ਕੈਂਪ ਵਿੱਚ ਹਾਜ਼ਰ ਵਿਅਕਤੀਆਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵੀ ਵਿਸਥਾਰ ਵਿੱਚ ਦੱਸਿਆ ਗਿਆ। ਤਹਿਸੀਲਦਾਰ ਪਰਮਪ੍ਰੀਤ ਸਿੰਘ ਗੋਰਾਇਆ ਨੇ ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਕੈਂਪ ਵਿੱਚ ਕਲਾਨੌਰ ਕਸਬੇ ਸਮੇਤ ਵੱਖ-ਵੱਖ ਪਿੰਡਾਂ ਤੋਂ ਵਸਨੀਕ ਪਹੁੰਚੇ ਹੋਏ ਸਨ ਜਿਨ੍ਹਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਦੱਸਿਆ ਗਿਆ ਹੈ। ਇਸਦੇ ਨਾਲ ਹੀ ਲੋੜਵੰਦ ਵਿਅਕਤੀਆਂ ਦੇ ਸਰਕਾਰੀ ਸਕੀਮਾਂ ਸਬੰਧੀ ਅਰਜ਼ੀਆਂ ਲਈਆਂ ਗਈਆਂ ਹਨ ਅਤੇ ਫਾਰਮ ਭਰੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਵੀ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਸਕੇ। ਇਸੇ ਦੌਰਾਨ ਕੁਝ ਲੋਕਾਂ ਨੇ ਆਪਣੇ ਮਸਲੇ ਵੀ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੇ ਹਨ ਜਿਨ੍ਹਾਂ ਨੂੰ ਸਬੰਧਤ ਵਿਭਾਗਾਂ ਵੱਲੋਂ ਹੱਲ ਕੀਤਾ ਜਾਵੇਗਾ। ਸ. ਗੋਰਾਇਆ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਕੈਂਪ ਭਵਿੱਖ ਵਿੱਚ ਵੀ ਜਾਰੀ ਰਹਿਣਗੇ।

LEAVE A REPLY

Please enter your comment!
Please enter your name here