ਸੇਫ ਸਕੂਲ ਵਾਹਨ ਪਾਲਿਸੀ ਨੂੰ ਜਿਲੇ ‘ਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ

ਫਾਜਿ਼ਲਕਾ(ਦ ਸਟੈਲਰ ਨਿਊਜ਼)। ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ, ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਹੁਕਮਾਂ ਅਤੇ ਹਰਦੀਪ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਫਾਜ਼ਿਲਕਾ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਫਾਜ਼ਿਲਕਾ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ, ਹੁਣ ਤੱਕ ਜ਼ਿਲ੍ਹੇ ਦੀਆਂ ਸਕੂਲੀ ਵੈਨਾਂ ਦੇ 88 ਚਲਾਨ ਕੀਤੇ ਜਾ ਚੁੱਕੇ ਹਨ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਵੱਲੋਂ ਦੱਸਿਆ ਗਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸਾਂ ਦੀ ਪਾਲਣਾ ਸਖਤੀ ਨਾਲ ਲਾਗੂ ਹੋ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ। ਸਾਡੀ ਬੱਚਿਆਂ ਦੇ ਪਰਿਵਾਰਾਂ ਅਤੇ ਸਕੂਲਾਂ ਨੂੰ ਅਪੀਲ ਹੈ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਦੇਸ਼ ਅਨੁਸਾਰ ਸਕੂਲੀ ਬੱਸਾਂ ਦੇ ਸ਼ੀਸ਼ੀਆਂ ਦੇ ਬਾਹਰ ਗਰਿੱਲਾਂ ਹੋਣੀਆਂ ਲਾਜ਼ਮੀ, ਸਕੂਲ ਬੱਸ ਵਿੱਚ ਸਪੀਡ ਗਵਰਨਰ ਲਾਜ਼ਮੀ, ਸਕੂਲ ਬੱਸ ਦੀਆਂ ਤਾਕੀਆਂ ਦੇ ਲੋਕ ਲਾਜ਼ਮੀ, ਸਕੂਲ ਬੱਸ ਵਿੱਚ ਫਸਟ ਏਡ ਬਾਕਸ ਲਾਜ਼ਮੀ, ਸਕੂਲ ਬੱਸ ਵਿੱਚ ਬੱਚਿਆਂ ਦੇ ਬੈਗ ਰੱਖਣ ਲਈ ਜਗ੍ਹਾ ਲਾਜ਼ਮੀ, ਸਕੂਲ ਬੱਸ ਵਿੱਚ ਡਰਾਈਵਰਾਂ ਕੋਲ 4 ਸਾਲ ਦਾ ਤਜੁਰਬਾ ਲਾਜ਼ਮੀ, ਸਕੂਲ ਬੱਸ ਵਿੱਚ ਐਮਰਜੰਸੀ ਤਾਕੀਆਂ (ਅੱਗੇ, ਪਿੱਛੋਂ) ਲਾਜ਼ਮੀ, ਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਬੱਸ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦਾ ਰੰਗ ਸੁਨਿਹਰੀ ਪੀਲਾ ਹੋਣਾ ਲਾਜ਼ਮੀ, ਸਕੂਲ ਬੱਸ ਦੇ ਸੀ.ਸੀ.ਟੀ.ਵੀ ਕੈਮਰੇ ਅਤੇ 60 ਦਿਨ ਦਾ ਫੂਟੇਜ਼ ਹੋਣਾ ਲਾਜ਼ਮੀ, ਜੇਕਰ ਸਕੂਲ ਬੱਸ ਕਿਰਾਏ ਤੇ ਹੈ ਤਾਂ ਬੱਸ ਤੇ ਆਨ ਡਿਊਟੀ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਵਿੱਚ ਸਮਰੱਥਾ ਤੋਂ ਵੱਧ ਬੱਚੇ ਨਾ ਹੋਣ, ਸਕੂਲ ਬੱਸ ਵਿੱਚ ਡਰਾਇਵਰ ਕੋਲ ਬੱਚਿਆਂ ਦੇ ਨਾਮ, ਪਤਾ, ਕਲਾਸ ਦੀ ਲਿਸਟ ਹੋਣਾ ਲਾਜ਼ਮੀ, ਸਕੂਲ ਬੱਸ ਦੇ ਡਰਾਈਵਰ ਦੇ ਫਿੱਕੇ ਨੀਲੇ ਰੰਗ ਦੀ ਕਮੀਜ, ਪੈਂਟ ਅਤੇ ਕਾਲੇ ਬੂਟ ਅਤੇ ਨਾਮ ਦੀ ਨੇਮ ਪਲੇਟ ਲੱਗੀ ਹੋਈ ਲਾਜਮੀ, ਸਕੂਲ ਬੱਸ ਤੇ ਸਕੂਲ ਦਾ ਨਾਮ ਅਤੇ ਨੰਬਰ ਲਿਖਿਆ ਹੋਣਾ ਲਾਜਮੀ, ਸਕੂਲ ਬੱਸ ਦੇ ਫੁੱਟ ਸਟੈਂਪ 200 ਮਿਲੀਮੀਟਰ ਤੋਂ ਵੱਧ ਨਾ ਹੋਵੇ।

Advertisements

ਧੁੰਦ ਕਾਰਨ ਤੇਜ ਗਤੀ ਵਿੱਚ ਸਕੂਲ ਵੈਨਾਂ ਨਾ ਚਲਾਈਆਂ ਜਾਣ ਅਤੇ ਧੁੰਦ ਵਾਲੀਆਂ ਪੀਲੀਆਂ ਲਾਇਟਾਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਕਤ ਨਿਯਮਾਂ ਨੂੰ ਨਾ ਮੰਨਣ ਵਾਲੇ ਖਿਲਾਫ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾਵੇਗਾ। ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਟੀਮ ਦੇ ਮੈਂਬਰ ਸ਼੍ਰੀਮਤੀ ਰਣਵੀਰ ਕੌਰ ਬਾਲ ਸੁਰੱਖਿਆ ਅਫ਼ਸਰ, ਰੁਪਿੰਦਰ ਸਿੰਘ, ਟ੍ਰੈਫਿਕ ਇੰਨਚਾਰਜ ਪਵਨ ਕੁਮਾਰ, ਕ੍ਰਿਸ਼ਨ ਕਾਂਤ ਅਤੇ ਸ਼ਿਵ ਕੁਮਾਰ ਹਾਜ਼ਰ ਸਨ।

LEAVE A REPLY

Please enter your comment!
Please enter your name here