ਕ੍ਰਿਸਮਿਸ ਦਾ ਤਿਓਹਾਰ ਮਨਾਉਣ ਲਈ ਸਿਵਲ ਤੇ ਪੁਲਿਸ ਪ੍ਰਸਾਸ਼ਨ ਦੇ ਉੱਚ ਅਧਿਕਾਰੀਆਂ ਨੂੰ ਸਦਾ ਪੱਤਰ ਦਿੱਤੇ ਗਏ 

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਦ ਓਪਨ ਡੋਰ ਚਰਚ ਖੋਜੇਵਾਲਾ ਵਿਖੇ ਹਰ ਸਾਲ ਦੀ ਤਰਾਹ ਇਸ ਸਾਲ ਵੀ ਪ੍ਰਭੂ ਯਿਸ਼ੂ ਮਸੀਹ ਦਾ ਜਨਮਦਿਨ ਕ੍ਰਿਸਮਿਸ ਦਾ ਤਿਓਹਾਰ 25ਦਿਸੰਬਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ । ਪੰਤੇਕੋਸਟਲ ਕ੍ਰਿਸ਼ਚਨ ਪ੍ਰਬੰਧਕ ਕਮੇਟੀ ਵਲੋਂ ਸਾਰੀ ਸੰਗਤ ਨੂੰ ਕ੍ਰਿਸਮਿਸ ਦਾ ਤਿਓਹਾਰ ਮਨਾਉਣ ਲਈ ਸਦਾ ਦਿੱਤਾ ਗਿਆ। ਇਸ ਮੌਕੇ ਯੂਥ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਾਬੀ ਪੀ.ਸੀ.ਪੀ.ਸੀ, ਜ਼ਿਲ੍ਹਾ ਇੰਚਾਰਜ ਸੁਖਦੇਵ ਸਿੰਘ ਪੀ.ਸੀ.ਪੀ.ਸੀ ਰਾਜਵਿੰਦਰ ਝੰਡ ਨੇ ਜਿਲਾ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ,ਐਸ ਐਸ ਪੀ ਨਵਨੀਤ ਸਿੰਘ ਬੈਂਸ,ਐਸ ਪੀ (ਡੀ )ਹਰਵਿੰਦਰ ਸਿੰਘ ਡੱਲੀ, ਐਸ ਪੀ,ਏਡੀਸੀ,ਐਸਡੀਐਮ,ਤੇ ਹੋਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕ੍ਰਿਸਮਿਸ ਮਨਾਉਣ ਲਈ ਚਰਚ ਵਲੋਂ ਸਦਾ ਪੱਤਰ ਦਿੱਤਾ ਗਿਆ। 

Advertisements

LEAVE A REPLY

Please enter your comment!
Please enter your name here