ਗਣਤੰਤਰ ਦਿਵਸ-2023 ਦੀਆਂ ਤਿਆਰੀਆਂ ਸਬੰਧੀਂ ਏਡੀਸੀ ਵੱਲੋਂ ਮੀਟਿੰਗ

ਪਟਿਆਲਾ, (ਦ ਸਟੈਲਰ ਨਿਊਜ਼): ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਦੇਸ਼ ਦੇ ਗਣਤੰਤਰ ਦਿਵਸ ਮੌਕੇ 26 ਜਨਵਰੀ 2023 ਨੂੰ ਸਥਾਨਕ ਪੋਲੋ ਗਰਾਊਂਡ (ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ) ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

Advertisements

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਕਰਵਾਏ ਜਾਣ ਵਾਲੇ ਇਸ ਸਮਾਗਮ ਲਈ ਵੱਖ-ਵੱਖ ਕਾਰਜਾਂ ਲਈ ਜਿਹੜੇ ਵਿਭਾਗੀ ਅਧਿਕਾਰੀਆਂ ਨੂੰ ਜਿੰਮੇਵਾਰੀਆਂ ਦਿੱਤੀਆਂ ਗਈਆਂ ਹਨ, ਉਹ ਇਸ ਸਮਾਗਮ ਦੀਆਂ ਤਿਆਰੀਆਂ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਨੇਪਰੇ ਚੜ੍ਹਾਉਣ। ਇਸ ਤੋਂ ਬਿਨ੍ਹਾਂ ਕੀਤੇ ਜਾਣ ਵਾਲੇ ਸਾਰੇ ਕਾਰਜ ਸਮੇਂ ਸਿਰ ਪੂਰੇ ਕਰ ਲਏ ਜਾਣ ਤਾਂ ਕਿ ਇਸ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਇਆ ਜਾ ਸਕੇ।

ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ ਨੇ ਹਦਾਇਤ ਕੀਤੀ ਕਿ ਇਹ ਇੱਕ ਅਹਿਮ ਸਮਾਗਮ ਹੈ, ਇਸ ਲਈ ਇਸ ਦੇ ਪ੍ਰਬੰਧਾਂ ‘ਚ ਕੋਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਖ਼ੁਦ ਕਰਨੀ ਯਕੀਨੀ ਬਣਾਉਣਗੇ। ਮੀਟਿੰਗ ਦੌਰਾਨ ਐਸ.ਪੀ. ਹਰਬੰਤ ਕੌਰ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਸੰਯੁਕਤ ਕਮਿਸ਼ਨਰ ਨਗਰ ਨਿਗਮ ਜੀਵਨ ਜੋਤ ਕੌਰ, ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ, ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ ਤੇ ਡੀ.ਐਸ.ਪੀ. ਸੰਜੀਵ ਸਾਗਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here