ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਈ-ਕੇਵਾਈਸੀ ਲਾਜ਼ਮੀ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕਿਸਾਨਾਂ ਦੇ ਆਰਥਿਕ ਪੱਧਰ ਨੂੰ ਹੁਲਾਰਾ ਦੇਣ ਲਈ ਭਾਰਤ ਸਰਕਾਰ ਵਲੋਂ ਚਲਾਈ  ਜਾ ਰਹੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਿਸਾਨਾਂ ਵਲੋਂ ਭਰਪੂਰ ਲਾਭ ਲਿਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੀਮ ਦੀ ਸ਼ੁਰੂਆਤ ਤੋਂ ਹੁਣ ਤੱਕ 12 ਕਿਸ਼ਤਾਂ ਕਿਸਾਨਾਂ ਦੇ ਖਾਤਿਆਂ ਵਿਚ ਸਫ਼ਲਤਾ ਪੂਰਵਕ ਜਮ੍ਹਾਂ ਕਰਵਾ ਦਿੱਤੀਆਂ ਗਈਆਂ ਹਨ।

Advertisements

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੀਮ ਦੇ ਲਾਭਪਾਤਰੀਆਂ ਵਲੋਂ ਆਪਣੀ ਈ-ਕੇ.ਵਾਈ.ਸੀ ਕਰਵਾਉਣੀ ਲਾਜ਼ਮੀ ਹੈ ਜੋ ਕਿ ਆਪਣੇ ਨਜ਼ਦੀਕੀ ਸੇਵਾ ਕੇਂਦਰ ਤੋਂ ਕਰਵਾਈ ਜਾ ਸਕਦੀ ਹੈ। ਪੀ.ਐਮ ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਲਾਭ ਲੈਣ ਵਾਲੇ ਲਾਭਪਾਤਰੀਆਂ ਦੀ ਈ-ਕੇ.ਵਾਈ.ਸੀ ਨਿਸ਼ਚਿਤ ਕਰਵਾਉਣ ਦੀ ਮਿਤੀ 15 ਜਨਵਰੀ 2023 ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਕੀਮ ਦਾ ਲਾਭ ਜਾਰੀ ਰੱਖਣ ਲਈ ਆਪਣੀ ਈ-ਕੇ.ਵਾਈ. ਸੀ ਜਲਦ ਤੋਂ ਜਲਦ ਨੇੜਲੇ ਸੇਵਾ ਕੇਂਦਰਾਂ ਜਾਂ ਸੀ.ਐਸ.ਸੀ. ਤੋਂ ਕਰਵਾ ਲੈਣ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿਚ ਸਕੀਮ ਅਧੀਨ ਮਿਲਣ ਵਾਲੀ ਵਿੱਤੀ ਰਾਸ਼ੀ ਬੰਦ ਹੋ ਜਾਵੇਗੀ।

LEAVE A REPLY

Please enter your comment!
Please enter your name here