Saturday, October 17, 2026
Home Education ਰੇਲਵੇ ਮੰਡੀ ਸਕੂਲ ਵਿੱਚ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਮੁਕਾਬਲੇ

ਰੇਲਵੇ ਮੰਡੀ ਸਕੂਲ ਵਿੱਚ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਮੁਕਾਬਲੇ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਲਲਿਤਾ ਰਾਣੀ ਜੀ ਦੀ ਯੋਗ ਅਗਵਾਈ ਹੇਠ ਅੱਜ ਰੇਲਵੇ ਮੰਡੀ ਸਕੂਲ ਵਿੱਚ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਵਿਦਿਆਰਥੀਆਂ ਵੱਲੋਂ ਸਾਹਿਬਜ਼ਾਦਿਆਂ ਦੀ ਯਾਦ ਵਿਚ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਨਾਲ ਸਬੰਧਤ ਸ਼ਬਦ , ਕਵਿਤਾ, ਕਵੀਸ਼ਰੀ, ਗੀਤ ਅਤੇ ਵਾਰ ਗਾਇਨ, ਭਾਸ਼ਣ ਅਤੇ ਕੁਇਜ਼ ਮੁਕਾਬਲੇ ਵਿੱਚ ਹਿੱਸਾ ਲਿਆ ਗਿਆ।

Advertisements

ਇਸ ਮੌਕੇ ਤੇ ਸਕੂਲ ਦੇ ਪੰਜਾਬੀ ਲੈਕਚਰਾਰ ਸ੍ਰੀਮਤੀ ਦਲਜੀਤ ਕੌਰ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰਿੰਸੀਪਲ ਸ੍ਰੀਮਤੀ ਲਲਿਤਾ ਰਾਣੀ ਜੀ ਨੇ ਦੱਸਿਆ ਕਿ ਸਾਨੂੰ ਕਦੀ ਵੀ ਮੁਸ਼ਕਿਲ ਹਾਲਾਤਾਂ ਵਿੱਚ ਘਬਰਾਉਣਾ ਨਹੀਂ ਚਾਹੀਦਾ ਸਗੋਂ ਸਾਹਿਬਜ਼ਾਦਿਆਂ ਦੀ ਬਹਾਦਰੀ ਤੋਂ ਜੀਵਨ ਵਿਚ ਸਿੱਖਿਆ ਲੈਣੀ ਚਾਹੀਦੀ ਹੈ ਤੇ ਹਿੰਮਤ ਅਤੇ ਦਲੇਰੀ ਨਾਲ ਮੁਸ਼ਕਲਾਂ ਦਾ ਸਾਹਮਣਾ ਕਰਨਾ ਚਾਹੀਦਾ ਹੈ।ਉਹਨਾਂ ਨੇ ਵੱਖ ਵੱਖ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਉਹਨਾਂ ਦੀ ਹੌਂਸਲਾ ਅਫਜ਼ਾਈ ਲਈ ਇਨਾਮ ਵੀ ਦਿੱਤੇ।ਇਸ ਮੌਕੇ ਤੇ ਸਾਰੀਆਂ ਜਮਾਤਾਂ ਦੇ ਵਿਦਿਆਰਥੀ ਅਤੇ ਸਕੂਲ ਦਾ ਸਾਰਾ ਸਟਾਫ ਹਾਜਰ ਸੀ।

LEAVE A REPLY

Please enter your comment!
Please enter your name here