ਮਿਲਟਰੀ ਲਿਟਰੇਚਰ ਫੈਸਟੀਵਾਲ ਦੀਆਂ 27, 28, 29 ਤੇ 30 ਜਨਵਰੀ ਨੂੰ ਲੱਗਣਗੀਆਂ ਰੌਣਕਾਂ

ਪਟਿਆਲਾ(ਦ ਸਟੈਲਰ ਨਿਊਜ਼)। ਪਟਿਆਲਾ ਹੈਰੀਟੇਜ ਫੈਸਟੀਵਲ ‘ਚ 27 ਤੋਂ 30 ਜਨਵਰੀ ਦੌਰਾਨ ਮਿਲਟਰੀ ਲਿਟਰੇਚਰ, ਆਰਮੀ ਟੈਂਕਾਂ ਤੇ ਹੋਰ ਫ਼ੌਜੀ ਸਾਜੋ-ਸਮਾਨ ਦੀ ਪ੍ਰਦਰਸ਼ਨੀ, ਕਵੀ ਦਰਬਾਰ, ਕਲਾ ਪ੍ਰਦਰਸ਼ਨੀ ਦੀਆਂ ਰੌਣਕਾਂ ਵਿਰਾਸਤੀ ਸ਼ਹਿਰ ਪਟਿਆਲਾ ਦਾ ਸ਼ਿੰਗਾਰ ਬਣਨਗੀਆਂ। ਇਨ੍ਹਾਂ ਸਮਾਗਮਾਂ ਦੀ ਉਲੀਕੀ ਰੂਪ ਰੇਖਾ ਨੂੰ ਅੰਤਿਮ ਛੋਹਾਂ ਦੇਣ ਲਈ ਭਾਰਤੀ ਫ਼ੌਜ ਦੇ ਪਟਿਆਲਾ ਸਥਿਤ ਜੀ.ਓ.ਸੀ. ਮੇਜਰ ਜਨਰਲ ਹਿਤੇਸ਼ ਭੱਲਾ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਲੈਫ.ਜਨ (ਰਿਟਾ.) ਡਾ. ਜੇ.ਐਸ. ਚੀਮਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਇੱਥੇ ਖ਼ਾਲਸਾ ਕਾਲਜ ਵਿਖੇ ਇੱਕ ਸਾਂਝੀ ਬੈਠਕ ਕੀਤੀ ਗਈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਮੁੱਖ ਮੰਤਵ ਵਿਰਾਸਤੀ ਸ਼ਹਿਰ ਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨਾ ਹੈ, ਇਸ ਲਈ ਇਸ ਦੌਰਾਨ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਜ਼ਿਲ੍ਹੇ ਵਿੱਚ ਪਹਿਲੀ ਵਾਰ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਇਆ ਜਾ ਰਿਹਾ ਹੈ ਅਤੇ 28 ਤੇ 29 ਜਨਵਰੀ ਨੂੰ ਖ਼ਾਲਸਾ ਕਾਲਜ ਵਿਖੇ ਕਰਵਾਏ ਜਾਣ ਵਾਲੇ ਇਸ ਮਿਲਟਰੀ ਮੇਲੇ ਲਈ ਨੌਜਵਾਨਾਂ ਤੇ ਆਮ ਲੋਕਾਂ ਵਿੱਚ ਇਸ ਬਾਰੇ ਕਾਫ਼ੀ ਉਤਸ਼ਾਹ ਹੈ।
ਚਰਚਾ ਵਿੱਚ ਹਿੱਸਾ ਲੈਂਦਿਆਂ ਜੀ.ਓ.ਸੀ. ਮੇਜਰ ਜਨਰਲ ਹਿਤੇਸ਼ ਭੱਲਾ ਨੇ ਕਿਹਾ ਕਿ ਮਿਲਟਰੀ ਲਿਟਰੇਚਰ ਫੈਸਟੀਵਲ ਸਾਡੇ ਨੌਜਵਾਨਾਂ ਨੂੰ ਭਾਰਤੀ ਫ਼ੌਜ ਵਿੱਚ ਭਰਤੀ ਹੋਣ ਲਈ ਪ੍ਰੇਰਤ ਕਰੇਗਾ, ਇਸ ਮੌਕੇ ਟੈਂਕਾਂ ਸਮੇਤ ਹੋਰ ਫ਼ੌਜੀ ਸਾਜ਼ੋ-ਸਾਮਾਨ ਤੇ ਆਰਮੀ ਬੈਂਡ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਜਦਕਿ ਇਸ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਮੁੱਖ ਸੂਤਰਧਾਰ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਲੈਫ.ਜਨ (ਰਿਟਾ.) ਡਾ. ਜੇ.ਐਸ. ਚੀਮਾ ਨੇ ਦੱਸਿਆ ਕਿ ਇਸ ਦੌਰਾਨ ਪੈਨਲ ਚਰਚਾ ਤੋਂ ਇਲਾਵਾ ਭਾਰਤੀ ਫ਼ੌਜ ਦੀਆਂ ਦਸਤਾਵੇਜ਼ੀ ਫ਼ਿਲਮਾਂ ਦਿਖਾਉਣ ਸਮੇਤ ਵੀਰ ਨਾਰੀਆਂ ਨੂੰ ਵੀ ਸਨਮਾਨਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਗੇ ਦੱਸਿਆ ਕਿ 27 ਜਨਵਰੀ ਨੂੰ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬਰੇਰੀ ਵਿਖੇ ਕਲਾ ਪ੍ਰਦਰਸ਼ਨੀ ਸ਼ੁਰੂ ਹੋਵੇਗੀ ਅਤੇ 30 ਜਨਵਰੀ ਨੂੰ ਭਾਸ਼ਾ ਵਿਭਾਗ ਵਿਖੇ ਕਵੀ ਦਰਬਾਰ ਤੇ ਪੁਸਤਕ ਪ੍ਰਦਰਸ਼ਨੀ ਲਗਾਈ ਜਾਵੇਗੀ।
ਮੀਟਿੰਗ ‘ਚ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ, ਏ.ਡੀ.ਸੀਜ਼ ਗੌਤਮ ਜੈਨ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡਾ. ਅਕਸ਼ਿਤ ਗੁਪਤਾ, ਐਸ.ਡੀ.ਐਮ ਚਰਨਜੀਤ ਸਿੰਘ, ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ, ਪੰਜਾਬੀ ਯੂਨੀਵਰਸਿਟੀ ਦੇ ਪ੍ਰਬੰਧਕੀ ਅਫ਼ਸਰ ਡਾ. ਪ੍ਰਭਲੀਨ ਸਿੰਘ, ਮਨੋਵਿਗਿਆਨ ਵਿਭਾਗ ਦੀ ਮੁਖੀ ਪ੍ਰੋ. ਦਮਨਜੀਤ ਸੰਧੂ, ਭਾਰਤੀ ਫ਼ੌਜ ਦੇ ਅਧਿਕਾਰੀ ਨਕੁਲ, ਤਹਿਸੀਲਦਾਰ ਲਾਰਸਨ ਸਿੰਗਲਾ ਤੇ ਮੇਜਰ ਸੁਮੀਤ ਢਿੱਲੋਂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisements

LEAVE A REPLY

Please enter your comment!
Please enter your name here