ਨਾਰੂ ਨੰਗਲ ਸਕੂਲ ਵਿਖੇ ਪੇਰੈਂਟਸ ਟੀਚਰ ਇੰਸਪਾਇਰ ਮੈਗਾ ਮੀਟ 2.0 ਆਯੋਜਿਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਦਾਰ ਹਰਭਗਵੰਤ ਸਿੰਘ ਅਤੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ( ਇੰਚਾਰਜ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ) ਦੀ ਯੋਗ ਅਗਵਾਈ ਹੇਠ ਪੇਰੈਂਟਸ ਟੀਚਰ ਇੰਸਪਾਇਰ ਮੈਗਾ ਮੀਟ 2.0 ਕਰਵਾਈ ਗਈ। ਇਸ ਵਿਚ ਅਧਿਆਪਕਾਂ ਵੱਲੋਂ ਬੱਚਿਆਂ ਦੀ ਹਾਜ਼ਰੀ, ਬੱਚਿਆਂ ਦੀ ਪੇਪਰਾਂ ਵਿਚ ਕਾਰਗੁਜ਼ਾਰੀ, ਸਿਹਤ ਸੰਭਾਲ, ਸਕੂਲ ਵਿੱਚ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਮਿਸ਼ਨ 100% ਬਾਰੇ ਦਸਿਆ ਗਿਆ ਤਾਂ ਕਿ ਬੱਚੇ ਆਉਣ ਵਾਲੀਆਂ ਪ੍ਰੀਖਿਆਵਾਂ ਵਿੱਚ ਵਧੀਆ ਅੰਕ ਲੈ ਕੇ ਪਾਸ ਹੋਣ। ਮਾਪਿਆਂ ਨੇ pledge ਬੋਰਡ ਤੇ ਦਸਤਖਤ ਕਰ ਕੇ ਅਧਿਆਪਕਾਂ ਨਾਲ ਇਹ ਵਾਅਦਾ ਕੀਤਾ ਕਿ ਅਸੀਂ ਆਪਣੇ ਬੱਚਿਆਂ ਨੂੰ ਹਰ ਰੋਜ਼ ਸ਼ਕੂਲ ਭੇਜਾਂਗੇ। ਇਸ ਮੌਕੇ ਤੇ ਲਾਇਬਰੇਰੀ ਦੀਆਂ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ। ਅੰਗਰੇਜੀ, ਸਮਾਜਿਕ ਵਿਗਿਆਨ, ਵਿਗਿਆਨ ਅਤੇ ਹਿਸਾਬ ਵਿਸ਼ੇ ਦੇ ਮਾਡਲਾਂ ਦੇ ਸਟਾਲ ਲਗਾਏ ਗਏ।

Advertisements

ਇਸ ਮੀਟਿੰਗ ਵਿੱਚ ਅਧਿਆਪਕ ਵਿਦਿਆਰਥੀਆਂ ਦੇ ਮਾਪੇ, ਜਿਨ੍ਹਾਂ ਪਿੰਡਾਂ ਦੇ ਵਿਦਿਆਰਥੀ ਸਕੂਲ ਵਿੱਚ ਪੜ੍ਹਦੇ ਹਨ ਉਨ੍ਹਾਂ ਦੇ ਸਰਪੰਚ, ਐਸ.ਐਮ. ਸੀ. ਦੇ ਮੈਂਬਰ ਅਤੇ ਹੋਰ ਪਤਵੰਤੇ ਵਿਅਕਤੀਆਂ ਨੇ ਬੈਠ ਕੇ ਸਿੱਖਿਆ ਦੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਤੇ ਮਾਪਿਆਂ ਲਈ ਚਾਹ ਅਤੇ ਦੁਪਹਿਰ ਦੇ ਖਾਣੇ ਦਾ ਵੀ ਪ੍ਰਬੰਧ ਕੀਤਾ ਗਿਆ। ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਅਤੇ ਸਮੂਹ ਸਟਾਫ ਵੱਲੋਂ ਸਾਰੇ ਮਾਪਿਆਂ ਅਤੇ ਪਤਵੰਤੇ ਸੱਜਣਾਂ ਦਾ ਸਕੂਲ ਆਉਣ ਤੇ ਧੰਨਵਾਦ ਕੀਤਾ ਗਿਆ।

LEAVE A REPLY

Please enter your comment!
Please enter your name here