ਪੁਰਾਣੇ ਮਾਲ ਰਿਕਾਰਡ ਨੂੰ ਡਿਜੀਟਾਈਜ ਕਰਨ ਲਈ ਯੋਜਨਾ ਤਿਆਰ ਕੀਤੀ ਜਾਵੇ: ਸਾਕਸ਼ੀ ਸਾਹਨੀ

ਪਟਿਆਲਾ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਪਟਿਆਲਾ ਤਹਿਸੀਲ ਦੇ ਮਾਲ ਰਿਕਾਰਡ ਰੂਮ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਇਸ ਦੀ ਸਾਂਭ ਸੰਭਾਲ ਸਬੰਧੀ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੁਰਾਣੇ ਮਾਲ ਰਿਕਾਰਡ ਨੂੰ ਡਿਜੀਟਾਈਜ ਕਰਨ ਲਈ ਯੋਜਨਾ ਤਿਆਰ ਕੀਤੀ ਜਾਵੇ ਤਾਂ ਜੋ ਰਿਕਾਰਡ ਪੂਰੀ ਤਰ੍ਹਾਂ ਸੁਰੱਖਿਅਤ ਹੋ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਵੀ ਮੌਜੂਦ ਸਨ। ਸਾਕਸ਼ੀ ਸਾਹਨੀ ਨੇ ਪੁਰਾਣੇ ਰਿਕਾਰਡ ਦਾ ਨਿਰੀਖਣ ਕਰਦਿਆਂ ਕਿਹਾ ਕਿ ਅਜਿਹਾ ਰਿਕਾਰਡ ਲੋਕਾਂ ਨੂੰ ਦਿਖਾਉਣ ਲਈ ਮਿਊਜ਼ੀਅਮ ਵੀ ਬਣਾਇਆ ਜਾ ਸਕਦਾ ਹੈ ਜਿਥੇ ਰੱਖੇ ਪੁਰਾਣੇ ਰਿਕਾਰਡ ਨੂੰ ਲੋਕ ਦੇਖ ਸਕਣ ਕਿ ਕਿਵੇ ਕੰਪਿਊਟਰੀਕਰਨ ਤੋਂ ਪਹਿਲਾਂ ਵੀ ਰਿਕਾਰਡ ਨੂੰ ਸੰਭਾਲਿਆਂ ਜਾਂਦਾ ਸੀ।

Advertisements

ਉਨ੍ਹਾਂ ਪੁਰਾਣੇ ਉਰਦੂ ਭਾਸ਼ਾ ਦੇ ਰਿਕਾਰਡ ਦੀ ਸਾਂਭ ਸੰਭਾਲ ਲਈ ਵੀ ਨਿਰਦੇਸ਼ ਦਿੱਤੇ ਅਤੇ ਮਾਲ ਰਿਕਾਰਡ ਰੂਮ ਦੇ ਨਵੀਨਕਰਨ ਲਈ ਵੀ ਤਜਵੀਜ ਬਣਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਰਿਕਾਰਡ ਦੀ ਹਾਲੇ ਤੱਕ ਬਾਈਡਿੰਗ ਨਹੀਂ ਹੋਈ ਹੈ ਉਸ ਦੀ ਬਾਈਡਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਪੁਰਾਣੀ ਮੁਰੱਬੇਬੰਦੀ ਅਤੇ ਲੱਠਿਆਂ ਨੂੰ ਦੇਖਦਿਆਂ ਕਿਹਾ ਕਿ ਇਨ੍ਹਾਂ ਦੀ ਸਹੀ ਸਾਂਭ ਸੰਭਾਲ ਕਰਨ ਦੀ ਜ਼ਰੂਰਤ ਹੈ ਅਤੇ ਇਸ ਨੂੰ ਸਮੇਂ ਦੇ ਨਾਲ ਹੁਣ ਡਿਜੀਟਾਈਜ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹਾ ਮਾਲ ਅਫ਼ਸਰ ਨੂੰ ਡਿਜੀਟਾਈਜ ਕਰਨ ਲਈ ਪ੍ਰੋਜੈਕਟ ਤਿਆਰ ਕਰਨ ਲਈ ਕਿਹਾ। ਇਸ ਮੌਕੇ ਉਨ੍ਹਾਂ ਮਿੰਨੀ ਸਕੱਤਰੇਤ ਦੇ ਬਲਾਕ-ਡੀ ਦੀ ਸਾਫ਼ ਸਫ਼ਾਈ ਦਾ ਜਾਇਜ਼ਾ ਵੀ ਲਿਆ ਅਤੇ ਅਧਿਕਾਰੀਆਂ ਨੂੰ ਸਫ਼ਾਈ ਵੱਲ ਵਿਸ਼ੇਸ਼ ਤੌਰ ‘ਤੇ ਧਿਆਨ ਦੇਣ ਦੀ ਹਦਾਇਤ ਕੀਤੀ। ਇਸ ਮੌਕੇ ਮਾਲ ਵਿਭਾਗ ਦਾ ਸਟਾਫ਼ ਵੀ ਮੌਜੂਦ ਸੀ।

LEAVE A REPLY

Please enter your comment!
Please enter your name here