ਆਰ ਸੇਟੀ ਵਿਖੇ ਬਿਊਟੀ ਪਾਰਲਰ ਮੈਨੇਜਮੈਂਟ ਦੇ ਮੁਫ਼ਤ ਕੋਰਸ ਲਈ 2 ਜਨਵਰੀ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਜ਼ਿਲ੍ਹਾ ਪ੍ਰੀਸ਼ਦ ਭਵਨ, ਹੁਸ਼ਿਆਰਪੁਰ ਦੇ ਸਾਹਮਣੇ ਸਿਵਲ ਲਾਈਨਜ਼ ਵਿਖੇ ਸਥਿਤ ਪੀ.ਐਨ.ਬੀ. ਆਰ ਸੇਟੀ (ਪੇਂਡੂ ਸਵੈ ਰੋਜ਼ਗਾਰ ਟ੍ਰੇਨਿੰਗ ਸੰਸਥਾ) ਵਲੋਂ 30 ਦਿਨਾਂ ਦਾ ਮੁਫ਼ਤ ਬਿਊਟੀ ਪਾਰਲਰ ਮੈਨੇਜਮੈਂਟ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਧਾਰ ਕਾਰਡ ਦੀ ਕਾਪੀ, 2 ਪਾਸਪੋਰਟ ਸਾਈਜ਼ ਫੋਟੋ, ਵਿਦਿਆਕ ਯੋਗਤਾ ਸਰਟੀਫਿਕੇਟਾਂ ਦੀਆਂ ਕਾਪੀਆਂ ਅਤੇ ਐਸ.ਸੀ. /ਬੀ.ਪੀ.ਐਲ. ਸਰਟੀਫਿਕੇਟ, ਜੇਕਰ ਕੋਈ ਹੋਵੇ ਤਾਂ ਇੰਸਟੀਚਿਊਟ ਵਿਖੇ ਆ ਕੇ ਮਿਤੀ 2 ਜਨਵਰੀ ਤੱਕ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

Advertisements

ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਬਿਲਕੁਲ ਮੁਫਤ ਹੈ, ਸਗੋਂ ਇੰਸਟੀਚਿਊਟ ਵਿੱਚ ਬਿਨਾਂ ਕਿਸੇ ਫੀਸ ਦੇ ਦੁਪਹਿਰ ਦਾ ਖਾਣਾ ਅਤੇ ਚਾਹ ਦਿੱਤੀ ਜਾਂਦੀ ਹੈ। ਸਿਖਲਾਈ ਤੋਂ ਬਾਅਦ ਸਿਖਿਆਰਥੀਆਂ ਨੂੰ ਇਕ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ ਅਤੇ ਸਿਖਿਆਰਥੀਆਂ ਨੂੰ ਕਰਜ਼ੇ ਦੀ ਸਹੂਲਤ  ਮੁਹੱਈਆ ਕਰਵਾਉਣ ਲਈ ਹਰ ਸੰਭਵ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ  ਟੈਲੀਫੋਨ ਨੰਬਰ 01882-295880 ਜਾਂ 9872759614, 9463284447, 8968846446  ਉਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here